ਸਭ ਨੂੰ ਪਤਾ ਹੈ ਕਿ ਇਸ ਵੇਲੇ ਭਾਰਤ ਦੇ ਵਿੱਚ ਸਭ ਤੋਂ ਵੱਡਾ ਮੁੱਦਾ ਖੇਤੀਬਾੜੀ ਦਾ ਬਣ ਚੁੱਕਾ ਹੈ। ਕਿਸਾਨਾਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦਾ ਆਰਥਿਕ ਹਾਨੀ ਦੇ ਰੂਪ ਵਿਚ ਕੇਂਦਰ ਸਰਕਾਰ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਬਹੁਤ ਸਾਰੇ ਧੰਦੇ ਚੌਪਟ ਹੋ ਚੁੱਕੇ ਹਨ। ਕਿਸਾਨਾਂ ਦਾ ਸਰਕਾਰ ਦੇ ਨਾਲ਼ ਗੱਲਬਾਤ ਦਾ ਨਤੀਜਾ ਵੀ ਬੇਅਸਰ ਹੀ ਨਿਕਲਦਾ ਹੈ। ਪਰ ਇਸ ਵਾਰ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨਾਲ ਮੁਖ਼ਾਤਬ ਹੁੰਦਿਆਂ ਇਸ ਗੱਲ ਨੂੰ ਪੂਰਨ ਰੂਪ ਵਿੱਚ ਸਪਸ਼ਟ ਕਰ ਦਿੱਤਾ ਕਿ ਸਰਕਾਰ ਨਵੇਂ ਖੇਤੀ ਕਾਨੂੰਨਾਂ ਦੇ ਲਏ ਗਏ ਫ਼ੈਸਲੇ ਤੋਂ ਪਿੱਛੇ ਨਹੀਂ ਹਟੇਗੀ।
ਦੱਸ ਦਈਏ ਕਿ ਇੱਥੇ ਹੀ ਉਨ੍ਹਾਂ ਨੇ ਦੇਸ਼ ਦੀਆਂ ਦੂਜੀਆਂ ਪਾਰਟੀਆਂ ਉੱਪਰ ਤਿੱਖੇ ਵਾਰ ਕਰਦਿਆਂ ਕਿਹਾ ਕਿ ਇਹ ਲੋਕ ਸਿਰਫ ਵਿਚੋਲਿਆਂ ਨੂੰ ਬਚਾਉਣਾ ਚਾਹੁੰਦੇ ਹਨ, ਇਨ੍ਹਾਂ ਦਾ ਕਿਸਾਨਾਂ ਅਤੇ ਖੇਤੀਬਾੜੀ ਦੇ ਨਾਲ ਕੋਈ ਸੰਬੰਧ ਨਹੀਂ ਹੈ। ਜਦਕਿ ਨਵੇਂ ਖੇਤੀ ਕਾਨੂੰਨ ਵਿਚੋਲਿਆਂ ਨੂੰ ਬਾਹਰ ਕੱਢ ਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਮਕਸਦ ਨਾਲ ਬਣਾਏ ਗਏ ਹਨ। ਪ੍ਰਧਾਨ ਮੰਤਰੀ ਨੇ ਇਹ ਬਿਆਨ ਸ਼ੁੱਕਰਵਾਰ ਨੂੰ ਬਿਹਾਰ ਦੇ ਸਾਸਾਰਾਮ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਦਿੱਤਾ।
ਮੋਦੀ ਨੇ ਕਿਹਾ ਕਿ ਕੁੱਝ ਦੂਜੇ ਪਾਰਟੀ ਦੇ ਲੋਕਾਂ ਵੱਲੋਂ ਇਹ ਸਾਜ਼ਿਸ਼ ਪਹਿਲੀ ਵਾਰ ਲਈ ਕੀਤੀ ਜਾ ਰਹੀਆਂ। ਇਸ ਤੋਂ ਪਹਿਲਾਂ ਵੀ ਜਦੋਂ ਪਿਛਲੇ ਸਾਲ ਦੀਆਂ ਲੋਕ ਸਭਾ ਚੋਣਾਂ ਹੋਈਆਂ ਸਨ ਅਤੇ ਉਸ ਤੋਂ ਬਾਅਦ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਭੇਜਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਤਾਂ ਉਸ ਸਮੇਂ ਵੀ ਵਿਰੋਧੀ ਨੇਤਾਵਾਂ ਨੇ ਕਿਸਾਨਾਂ ਨੂੰ ਵਰਗਲਾਉਣ ਦੀ ਕੋਸ਼ਿਸ਼ ਕੀਤੀ ਸੀ।। ਪਰ ਇਹ ਗੱਲ ਦੇਸ਼ ਹਿੱਤ ਵਿੱਚ ਨਹੀ ਹਨ।ਹੋਰ ਦੇਸ਼ ਵਿਦੇਸ਼ ਦੀਆ ਖਬਰਾਂ ਦੇਖਣ ਦੇ ਲਈ ਸਦਾ ਪੇਜ ਪੰਜਾਬ ਲਾਈਵ ਟੀਵੀ ਲਾਇਕ ਜਰੂਰ ਕਰੋ |
