ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿ ਰੁੱਧ ਕਿਸਾਨਾਂ ਨੇ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਅੱਜ 250 ਕਿਸਾਨ ਜਥੇਬੰਦੀਆਂ ਦੀ ਰਾਜਧਾਨੀ ਦਿੱਲੀ ‘ਚ ਮੀਟਿੰਗ ਹੋਈ, ਜਿਸ ਦੌਰਾਨ 5 ਨੰਵਬਰ, 2020 ਨੂੰ ਦੇਸ਼ ਭਰ ‘ਚ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਗਿਆ।ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ 26 ਤੇ 27 ਨਵੰਬਰ ਨੂੰ ਦਿੱਲੀ ਚੱਲੋ ਅਭਿਆਨ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ।
ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਇੱਕੋ ਫਾਰਮੁਲਾ ਹੈ ਝੂਠ ਬੋਲਣਾ। ਅੱਜ ਦੀ ਮੀਟਿੰਗ ਮਗਰੋਂ ਕਿਸਾਨ ਅੰਦੋਲਨ ਪੂਰੇ ਦੇਸ਼ ਵਿੱਚ ਫੈਲ ਜਾਏਗਾ।ਕਿਸਾਨ ਜਥੇਬੰਦੀਆਂ ਪੰਜਾਬ ਤੋਂ ਸ਼ੁਰੂ ਹੋਏ ਸੰਘ ਰਸ਼ ਦੇ ਸਹਾਰੇ ਪੂਰੇ ਦੇਸ਼ ਦੇ ਕਿਸਾਨਾਂ ਨੂੰ ਲਾਮਬੰਦ ਕਰਨਾ ਚਾਹੁੰਦੀਆਂ ਹਨ। ਅੱਜ ਮੀਟਿੰਗ ਵਿੱਚ ਤੈਅ ਹੋਇਆ ਕਿ ਇਸ ਸੰਘਰਸ਼ ਨੂੰ ਕੌਮੀ ਪੱਧਰ ‘ਤੇ ਲੈ ਕੇ ਜਾਵੇ। ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਹੈ ਕਿਸਾਨ ਜਥੇਬੰਦੀਆਂ ਮਿਲ ਕੇ ਹੁਣ ਦਿੱਲੀ ਵਿੱਚ ਡੇਰੇ ਲਗਾਵੇਗੀ, ਸਭ ਤੋਂ ਪਹਿਲਾਂ 5 ਨਵੰਬਰ ਨੂੰ ਪੂਰੇ ਦੇਸ਼ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪੱਧਰ ਤੈ ਪ੍ਰਦਰਸ਼ਨ ਕੀਤਾ ਜਾਵੇਗਾ, ਇਸ ਦੌਰਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਪੂਰੇ ਦੇਸ਼ ਵਿੱਚ ਚੱਕਾ ਜਾਮ ਕੀਤਾ ਜਾਵੇਗਾ |ਦੱਸ ਦਈਏ ਕਿ ਪੰਜਾਬ ਚ ਸਤੰਬਰ ਮਹੀਨੇ ਤੋਂ ਹੀ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੀਆਂ ਸੜਕਾਂ ਅਤੇ ਰੇਲ ਦੀਆਂ ਪਟਰੀਆਂ ‘ਤੇ ਡੇਰੇ ਲਾਏ ਹੋਏ ਨੇ,14 ਅਕਤੂਬਰ ਨੂੰ ਦਿੱਲੀ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਸਕੱਤਰ ਨਾਲ ਮੀਟਿੰਗ ਹੋਈ ਸੀ |
ਪਰ ਕਿਸਾਨ ਜਥੇਬੰਦੀਆਂ ਨੇ ਇਸ ਮੀਟਿੰਗ ਨੂੰ ਆਪਣੇ ਨਾਲ ਧੋਖਾ ਦੱਸ ਦੇ ਹੋਏ ਕਿਹਾ ਕਿ ਖੇਤੀਬਾੜੀ ਮੰਤਰੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ,ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਲੈਕੇ ਸੰਜੀਦਾ ਨਹੀਂ ਹੈ,ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹੱਕ ਵਿੱਚ 4 ਬਿੱਲ ਪਾਸ ਕੀਤੇ ਨੇ ਜਿਸ ਵਿੱਚ ਸਭ ਤੋਂ ਅਹਿਮ ਬਿੱਲ ਹੈ ਕਿ ਕਿਸਾਨਾਂ ਤੋਂ MSP ਤੋਂ ਘੱਟ ਖ਼ਰੀਦ ਕਰਨ ਵਾਲੇ ਨੂੰ 3 ਸਾਲ ਦੀ ਸ ਜ਼ਾ ਅਤੇ ਜੁਰ ਮਾਨਾ ਲੱਗੇਗਾ।
