Home / ਤਾਜ਼ਾ ਖਬਰਾਂ / ਦੇਸ਼ ਲਈ ਮਮਤਾ ਬੈਨਰਜੀ ਦਾ ਵੱਡਾ ਐਲਾਨ

ਦੇਸ਼ ਲਈ ਮਮਤਾ ਬੈਨਰਜੀ ਦਾ ਵੱਡਾ ਐਲਾਨ

ਅੱਜ ਸਭ ਦੀਆਂ ਨਜ਼ਰਾਂ ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ਉੱਪਰ ਟਿਕੀਆਂ ਹੋਈਆਂ ਸਨ। ਜਿੱਤ ਦਾ ਝੰਡਾ ਗੱਡਣ ਤੋਂ ਬਾਅਦ ਮਮਤਾ ਬੈਨਰਜੀ ਨੇ ਸਾਰੇ ਦੇਸ਼ ਦੇ ਲਈ ਇਕ ਵੱਡਾ ਐਲਾਨ ਕਰ ਦਿੱਤਾ ਹੈ। ਪੱਛਮੀ ਬੰਗਾਲ ਤੇ ਵਿਚ ਤਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਵੱਲੋਂ ਤੀਜੀ ਵਾਰ ਸੂਬੇ ਵਿੱਚ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਗਈ ਹੈ।ਪੱਛਮੀ ਬੰਗਾਲ ਵਿਚ ਜਿੱਥੇ ਭਾਜਪਾ ਦੀ ਹਾਰ ਹੋਈ ਹੈ ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਮਤਾ ਬੈਨਰਜੀ ਨੂੰ ਮੁੜ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ ਗਈ ਹੈ।

ਮਮਤਾ ਬੈਨਰਜੀ ਵੱਲੋਂ ਜਿਥੇ ਮੁੱਖ ਮੰਤਰੀ ਬਣਨ ਤੇ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਉਨ੍ਹਾਂ ਵੱਲੋਂ ਇਸ ਸਮੇਂ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਕੀਤੇ ਗਏ ਐਲਾਨ ਦੇ ਸਭ ਪਾਸੇ ਚਰਚਾ ਹੋ ਰਹੀ ਹੈ। ਜਿੱਥੇ ਉਨ੍ਹਾਂ ਵੱਲੋਂ 221 ਸੀਟਾਂ ਉਪਰ ਜਿੱਤ ਦੀ ਉਮੀਦ ਕੀਤੀ ਗਈ ਸੀ। ਉਥੇ ਹੀ ਉਹ ਭਾਰੀ ਵੋਟਾਂ ਦੇ ਫਰਕ ਨਾਲ ਆਪਣੀ ਜਿੱਤ ਨੂੰ ਕਾਇਮ ਰੱਖਣ ਵਿਚ ਕਾਮਯਾਬ ਹੋਏ ਹਨ। ਉਨ੍ਹਾਂ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਰੋਨਾ ਦੇ ਦੌਰ ਵਿੱਚ 140 ਕਰੋੜ ਲੋਕਾਂ ਨੂੰ ਮੁਫ਼ਤ ਵੈਕਸੀਨ ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਰੋਨਾ ਦੇ ਨਿਕਲਣ ਦੇ ਬਾਦ ਕਾਮਯਾਬੀ ਦਾ ਜਸ਼ਨ ਮਨਾਏ ਜਾਣ ਦੀ ਗੱਲ ਆਖੀ ਹੈ।ਦੱਸ ਦਈਏ ਕਿ ਉੱਥੇ ਹੀ ਉਹਨਾਂ ਨੇ ਸਹੁੰ ਚੁੱਕ ਸਮਾਗਮ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਕੀਤੇ ਜਾਣ ਬਾਰੇ ਆਖਿਆ ਹੈ।

ਉਨ੍ਹਾਂ ਕਿਹਾ ਕਿ ਇਸ ਸਮੇਂ ਬਹੁਤ ਸਾਰੇ ਲੋਕ ਕਰੋਨਾ ਤੋਂ ਪਰਭਾਵਤ ਹਨ। ਇਸ ਲਈ ਉਨ੍ਹਾਂ ਵੱਲੋਂ ਆਪਣੇ ਸੂਬੇ ਵਿੱਚ ਲੋਕਾਂ ਨੂੰ ਮੁਫ਼ਤ ਵੈਕ ਸੀਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਗਰ ਦੇਸ਼ ਦੇ ਲੋਕਾਂ ਨੂੰ ਮੁਫ਼ਤ ਵਿੱਚ ਵੈਕਸੀਨ ਨਹੀਂ ਮਿਲੇਗੀ ਤਾਂ ਉਹ ਗਾਂਧੀ ਮੂਰਤੀ ਦੇ ਬਾਹਰ ਰੋਸ ਕਰਨਗੇ। ਦੱਸ ਦਈਏ ਕਿ ਮਮਤਾ ਦੀ ਜਿੱਤ ਤੋਂ ਬਾਅਦ ਕਿਸਾਨਾਂ ਚ ਵੀ ਖੁਸ਼ੀ ਹੈ।। ਲੋਕਾਂ ਵੱਲੋਂ ਮਿਠਾਈਆਂ ਵੰਡੀਆਂ ਜਾ ਰਹੀਆਂ ਹਨ।

About Jagjit Singh

Check Also

ਕਿਸਾਨਾਂ ਦੇ ਨਾਂ ‘ਤੇ ਰੇਲ ਗੱਡੀ ਵਿੱਚੋਂ ਮੰਗ ਰਿਹਾ ਸੀ ਪੈਸੇ, ਚੜ੍ਹ ਗਿਆ ਕਿਸਾਨਾਂ ਦੇ ਧੱਕੇ

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖਾਂ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ …

Leave a Reply

Your email address will not be published. Required fields are marked *