ਵੱਡੀ ਖਬਰ ਆ ਰਹੀ ਹੈ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਤੋਂ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਫੈਸਲੇ ਮੁਤਾਬਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪਾਕਸ਼ ਪੁਰਬ ਤੇ 27 ਨਵੰਬਰ ਨੂੰ ਲਾਂਘਾ ਖੋਲ੍ਹਿਆ ਜਾਵੇਗਾ।ਇਸ ਸਬੰਧੀ ਬੀਜੇਪੀ ਲੀਡਰ ਵਿਜੇ ਸਾਂਪਲਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
ਕਰੋਨਾ ਕਾਰਨ ਮਾਰਚ ਤੋਂ ਲਾਂਘਾ ਬੰਦ ਪਿਆ ਹੈ ਤੇ ਭਾਰਤ ਸਰਕਾਰ ਨੇ ਕਿਹਾ ਸੀ ਕਿ ਉਹ ਕਰੋਨਾ ਦੀ ਸਮੀਖਿਆ ਦੇ ਆਧਾਰ ‘ਤੇ ਹੀ ਲਾਂਘਾ ਖੋਲ੍ਹਣ ਦੀ ਇਜਾਜ਼ਤ ਦੇਣਗੇ। ਇਸ ਤੋਂ ਇਲਾਵਾ ਆਪ ਸੰਗਤ ਜੀ ਨੂੰ ਦੱਸ ਦੇਈਏ ਕਿ ਪਹਿਲੀ ਪਾਤਸ਼ਾਹੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਦਾ ਇੱਕ ਜੱਥਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਜਾ ਰਿਹਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਇਸ ਜੱਥੇ ਦੀ ਰਵਾਨਗੀ 27 ਨਵੰਬਰ ਨੂੰ ਹੋਵੇਗੀ, ਜੋ ਕਿ ਦਰਸ਼ਨਾਂ ਉਪਰੰਤ 1 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ।ਜ਼ਿਕਰਯੋਗ ਹੈ ਕਿ ਜਾਣ ਦੇ 508 ਚਾਹਵਾਨ ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਐਂਬੈਸੀ ਭੇਜੇ ਗਏ ਹਨ, ਅਤੇ ਸ਼ਰਧਾਲੂਆਂ ਨੂੰ ਸਿਰਫ਼ ਸ੍ਰੀ ਨਨਕਾਣਾ ਸਾਹਿਬ ਦਾ ਹੀ ਵੀਜ਼ਾ ਦਿੱਤਾ ਜਾਵੇਗਾ। ਦੱਸ ਦਈਏ ਕਿ ਗੁਰੂਦੁਆਰਾ ਨਨਕਾਣਾ ਸਾਹਿਬ ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਾਲ ਸੰਬੰਧਤ ਹਨ। ਇਸ ਅਸਥਾਨ ਦਾ ਸਬੰਧ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਾਲ ਜੁੜਿਆ ਹੋਇਆ ਹੈ।ਉਨ੍ਹਾਂ ਨੇ ਰਾਵੀ ਦਰਿਆ ਦੇ ਕੰਢੇ ਇਹ ਨਗਰ ਵਸਾਇਆ ਅਤੇ ਇੱਥੇ ਖੇਤੀ ਕਰਕੇ ਗੁਰੂ ਨਾਨਕ ਦੇਵ ਜੀ ਨੇ “ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ” ਦਾ ਫ਼ਲਸਫ਼ਾ ਦਿੱਤਾ ਸੀ।
ਇਤਿਹਾਸ ਮੁਤਾਬਕ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਗੱਦੀ ਵੀ ਇਸ ਸਥਾਨ ‘ਤੇ ਹੀ ਸੌਂਪੀ ਗਈ ਸੀ, ਜਿਨ੍ਹਾਂ ਨੂੰ ਦੂਜੀ ਪਾਤਸ਼ਾਹੀ ਗੁਰੂ ਅੰਗਦ ਦੇਵ ਜੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਅਤੇ ਆਖ਼ਿਰ ‘ਚ ਗੁਰੂ ਨਾਨਕ ਦੇਵ ਜੀ ਇਸੇ ਸਥਾਨ ‘ਤੇ ਹੀ ਜੋਤੀ ਜੋਤ ਸਮਾਏ ਸਨ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।
