Breaking News
Home / ਤਾਜ਼ਾ ਖਬਰਾਂ / ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਤੇ ਨਗਰ ਕੀਰਤਨ ਦਾ ਨਵਾਂ ਰੂਟ

ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਤੇ ਨਗਰ ਕੀਰਤਨ ਦਾ ਨਵਾਂ ਰੂਟ

ਇਸ ਵਾਰ ਕਰੋਨਾ ਕਰਕੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਉਪਰ ਨਿਕਲਣ ਵਾਲੇ ਨਗਰ ਕੀਰਤਨ ਦਾ ਰੂਟ ਛੋਟਾ ਕੀਤਾ ਗਿਆ ਹੈ | ਸਮਾਗਮਾਂ ਦੀ ਰੂਪ-ਰੇਖਾ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਦੀ ਇਕੱਤਰਤਾ ਹੋਈ|ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 2 ਨਵੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ |

ਜਿਸ ਦੇ ਸੰਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਰੂਪ ਰੇਖਾ ਤਿਆਰ ਕੀਤੀ ਗਈ| ਇਸ ਤੋਂ ਪਹਿਲਾਂ ਸ਼ਹਿਰ ਦੀਆਂ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਗੁਰਪੁਰਬ ਸਬੰਧੀ ਇਕੱਤਰਤਾ ਕੀਤੀ ਗਈ ਸੀ| ਅੱਜ ਦੀ ਇਕੱਤਰਤਾ ਵਿਚ ਆਏ ਸੁਝਾਵਾਂ ਨੂੰ ਵਿਚਾਰਦਿਆਂ ਗੁਰਪੁਰਬ ਸਮਾਗਮਾਂ ਦੀ ਰੂਪ-ਰੇਖਾ ਜਾਰੀ ਕੀਤੀ ਗਈ, ਜਿਸ ਅਨੁਸਾਰ ਪ੍ਰਕਾਸ਼ ਪੁਰਬ ਸਬੰਧੀ 31 ਅਕਤੂਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਕਲਣ ਵਾਲੇ ਨਗਰ ਕੀਰਤਨ ਦੇ ਰੂਟ ਦੀ ਘੋਸ਼ਣਾ ਕੀਤੀ ਗਈ|ਨਵੇਂ ਰੂਟ ਅਨੁਸਾਰ ਇਹ ਨਗਰ ਕੀਰਤਨ ਹੁਣ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਸ਼ੁਰੂ ਹੋ ਕੇ ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਪਲਾਜ਼ਾ ਘੰਟਾ ਘਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਚੁਫੇਰੇ ਗਲਿਆਰੇ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।

ਜਦਕਿ ਕੋਰੋਨਾ ਤੋਂ ਪਹਿਲੇ ਵਾਲੇ ਕਲ ਵਿਚ ਇਹ ਨਗਰ ਕੀਰਤਨ ਹਮੇਸ਼ਾ ਸ਼ਹਿਰ ਦੀ ਚਾਰਦੀਵਾਰੀ ਅੰਦਰ ਕਾਫੀ ਵਡੇ ਰੂਟ ਉਪਰ ਕਢਿਆ ਜਾਂਦਾ ਰਿਹਾ ਹੈ| ਪਿਛਲੇ ਸਾਲ ਤਾ ਇਸ ਸ਼ਹਿਰ ਦੇ ਬਾਹਰਵਾਰ ਮੁਖ 14 ਗੇਟਾਂ ਤੋਂ ਨਿਕਲਿਆ ਸੀ ਜਿਸ ਦਾ ਸਭ ਸੰਗਤਾਂ ਨੇ ਬਹੁਤ ਅਨੰਦ ਮਾਣਿਆ ਸੀ ਪਰ ਇਸ ਵਾਰ ਨਿਯਮਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਰੂਟ ਬਦਲ ਦਿੱਤਾ ਗਿਆ ਹੈ |ਇਸ ਤੋਂ ਇਲਾਵਾ 1 ਨਵੰਬਰ ਨੂੰ ਰਾਤ 7 ਵਜੇ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਹਾਜ਼ਰੀ ਭਰਨਗੇ। 2 ਨਵੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸੱਜਣਗੇ ਅਤੇ ਸਾਰਾ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ।

2 ਨਵੰਬਰ ਰਾਤ ਨੂੰ ਵਿਸ਼ੇਸ਼ ਕਵੀ ਸਮਾਗਮ ਹੋਵੇਗਾ, ਜਦਕਿ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਅਲੌਕਿਕ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ। ਪ੍ਰਕਾਸ਼ ਗੁਰਪੁਰਬ ਤੋਂ ਪਹਿਲਾਂ 22 ਅਕਤੂਬਰ ਤੋਂ ਲੈ ਕੇ 31 ਅਕਤੂਬਰ ਤੱਕ ਸ਼ਹਿਰ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸ਼ਾਮ ਸਮੇਂ ਦੀਵਾਨ ਸਜਾਏ ਜਾਣਗੇ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

About Jagjit Singh

Check Also

ਪੂਰੇ ਉੱਤਰੀ ਭਾਰਤ ‘ਚ ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ, ਜੰਮੂ-ਕਸ਼ਮੀਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ

ਪੰਜਾਬ ਦੇ ਵਿਚ ਹੁਣੇ ਹੁਣੇ ਅੱਜ 21 ਤਾਰੀਕ ਤਕਰੀਬਨ 10 ਵੱਜ ਕੇ 21 ਮਿੰਟ ਤੇ …

Leave a Reply

Your email address will not be published. Required fields are marked *