Home / ਤਾਜ਼ਾ ਖਬਰਾਂ / ਨਵਜੋਤ ਸਿੰਘ ਸਿੱਧੂ ਤੇ ਕੈਪਟਨ ਹੋਣਗੇ ਇਕੱਠੇ

ਨਵਜੋਤ ਸਿੰਘ ਸਿੱਧੂ ਤੇ ਕੈਪਟਨ ਹੋਣਗੇ ਇਕੱਠੇ

ਦੱਸ ਦਈਏ ਕਿ ਪਿਛਲੇ ਕਰੀਬ ਡੇਢ ਸਾਲ ਤੋਂ ਪੰਜਾਬ ਦੀ ਸੱਤਾ ਤੋਂ ਬੇਦਖ਼ਲ ਚੱਲ ਰਹੇ ਕਾਂਗਰਸ ਦੇ ਤੇਜ਼-ਤਰਾਰ ਨੇਤਾ ਨਵਜੋਤ ਸਿੰਘ ਸਿੱਧੂ ਦੀ ਦੁਸਹਿਰੇ ਤੋਂ ਬਾਅਦ ਕਿਸੇ ਵੀ ਸਮੇਂ ਸੱਤਾ ‘ਚ ਵਾਪਸੀ ਹੋ ਸਕਦੀ ਹੈ। ਮੰਗਲਵਾਰ ਨੂੰ ਵਿਧਾਨ ਸਭਾ ‘ਚ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼ ਕੀਤੇ ਜਾਣ ਤੋਂ ਬਾਅਦ ਦੋਹਾਂ ਨੇਤਾਵਾਂ ਦਰਮਿਆਨ ਗਿਲੇ-ਸ਼ਿਕਵੇ ਦੂਰ ਹੋ ਗਏ, ਜਿਸ ਤੋਂ ਬਾਅਦ ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਦੀ ਕੈਪਟਨ ਨਾਲ ਉਨ੍ਹਾਂ ਦੇ ਫਾਰਮ ਹਾਊਸ ਵਿਖੇ ਮੁਲਾਕਾਤ ਹੋਈ ਹੈ।

ਇਸ ਮੁਲਾਕਾਤ ਦੌਰਾਨ ਸਿੱਧੂ ਦੀ ਕੈਬਨਿਟ ‘ਚ ਵਾਪਸੀ ਲਈ 2 ਫਾਰਮੂਲਿਆਂ ‘ਤੇ ਚਰਚਾ ਹੋਈ ਹੈ। ਪਹਿਲੇ ਫਾਰਮੂਲੇ ਤਹਿਤ ਨਵਜੋਤ ਸਿੰਘ ਸਿੱਧੂ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਦੇ ਨਾਲ-ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਗਈ ਹੈ, ਜਦੋਂ ਕਿ ਇਕ ਹੋਰ ਫਾਰਮੂਲੇ ਤਹਿਤ ਸਿੱਧੂ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਦੇ ਨਾਲ-ਨਾਲ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਹੋਈ ਹੈ। ਹਾਲਾਂਕਿ ਦੋਵੇਂ ਹੀ ਪੱਖ ਇਸ ਮਾਮਲੇ ‘ਚ ਅਧਿਕਾਰਤ ਤੌਰ ‘ਤੇ ਕੁੱਝ ਵੀ ਬੋਲਣ ਨੂੰ ਤਿਆਰ ਨਹੀਂ ਹਨ ਪਰ ‘ਜਗਬਾਣੀ’ ਦੇ ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਇਸ ਦਿਸ਼ਾ ‘ਚ ਅਗਲੇ ਹਫਤੇ ਫ਼ੈਸਲਾ ਹੋ ਸਕਦਾ ਹੈ ਅਤੇ ਦੋਹਾਂ ਨੇਤਾਵਾਂ ਦੀ ਅਗਲੇ ਸੋਮਵਾਰ ਜਾਂ ਮੰਗਲਵਾਰ ਨੂੰ ਦਿੱਲੀ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਇਸ ‘ਤੇ ਆਖ਼ਰੀ ਫ਼ੈਸਲਾ ਹੋ ਸਕਦਾ ਹੈ।

ਰਾਹੁਲ ਗਾਂਧੀ ਫਿਲਹਾਲ ਕੇਰਲ ਦੇ ਦੌਰੇ ‘ਤੇ ਹਨ ਅਤੇ ਵੀਰਵਾਰ ਸ਼ਾਮ ਤੱਕ ਉਨ੍ਹਾਂ ਦੇ ਦਿੱਲੀ ਪੁੱਜਣ ਦੀ ਉਮੀਦ ਹੈ।ਇਸ ਤੋਂ ਬਾਅਦ ਦੁਰਗਾ ਅਸ਼ਟਮੀ ਅਤੇ ਦੁਸਹਿਰੇ ਦੇ ਕਾਰਨ ਦਿੱਲੀ ‘ਚ ਮੁਲਾਕਾਤ ਸੰਭਵ ਨਹੀਂ ਹੋ ਸਕੇਗੀ। ਲਿਹਾਜਾ ਅਗਲੇ ਹਫ਼ਤੇ ਕਿਸੇ ਵੀ ਦਿਨ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਦਾ ਸੱਤਾ ਤੋਂ ਬਨਵਾਸ ਖ਼ਤਮ ਹੋ ਸਕਦਾ ਹੈ। ਹਾਲਾਂਕਿ ਸਿੱਧੂ ਕੈਬਨਿਟ ‘ਚ ਦਮਦਾਰ ਮੰਤਰਾਲੇ ਦੇ ਨਾਲ-ਨਾਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਦੀ ਮੰਗ ਕਰ ਰਹੇ ਹਨ ਪਰ ਇਹ ਦੇਖਣ ਵਾਲੀ ਗੱਲ ਹੋਵੇਗੀ ਕਿ ਦੋਹਾਂ ਪੱਖਾਂ ‘ਚੋਂ ਕਿਹੜਾ ਲਚੀਲਾ ਰੁਖ ਅਪਣਾਉਂਦਾ ਹੈ।

ਦੱਸ ਦਈਏ ਕਿ ਉੱਧਰ ਕੈਪਟਨ ਅਮਰਿੰਦਰ ਸਿੰਘ ਵੀ ਸਿੱਧੂ ਪ੍ਰਤੀ ਨਰਮ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਖੁਦ ਇਹ ਗੱਲ ਮੰਨੀ ਹੈ ਕਿ ਸਿੱਧੂ ਸਦਨ ਚ ਬਹੁਤ ਸੋਹਣਾ ਬੋਲੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਿੱਧੂ ਦੇ ਜਨਮ ਦਿਨ ਤੇ ਉਨ੍ਹਾਂ ਨੂੰ ਵਧਾਈ ਦੇਣਾ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਲੇਟ ਪਤਾ ਚੱਲਾ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.