Home / ਤਾਜ਼ਾ ਖਬਰਾਂ / ਨਵਜੋਤ ਸਿੰਧੂ ਪੰਜਾਬ ਵਿਚ ਫਿਰ ਤੋਂ ਸਰਗਰਮ

ਨਵਜੋਤ ਸਿੰਧੂ ਪੰਜਾਬ ਵਿਚ ਫਿਰ ਤੋਂ ਸਰਗਰਮ

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਦੋ ਦਿਨਾਂ ਵਿਸ਼ੇਸ਼ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸੋਮਵਾਰ ਨੂੰ ਖੇਤੀ ਕਾਨੂੰਨਾਂ ’ਤੇ ਚਰਚਾ ਕਰਨ ਲਈ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਸ਼ਾਮਲ ਹੋਣ ਲਈ ਪੰਜਾਬ ਵਿਧਾਨ ਸਭਾ ਪਹੁੰਚੇ।

ਦੱਸ ਦਈਏ ਕਿ ਵਿਧਾਨ ਸਭਾ ਜਾਣ ਤੋਂ ਪਹਿਲਾਂ ਉਨ੍ਹਾਂ ਵਿਧਾਇਕ ਪਰਗਟ ਸਿੰਘ ਨਾਲ ਮੀਟਿੰਗ ਕੀਤੀ। ਸੈਸ਼ਨ ਦੌਰਾਨ ਸਿੱਧੂ, ਕੈਪਟਨ ਅਮਰਿੰਦਰ ਸਿੰਘ ਨੂੰ ਨਹੀਂ ਮਿਲੇ ਜਦੋਂ ਕਿ ਉਨ੍ਹਾਂ ਹੋਰਨਾਂ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਸਿੱਧੂ ਲਗਭਗ ਡੇਢ ਸਾਲ ਪੰਜਾਬ ਦੀ ਰਾਜਨੀਤੀ ਤੋਂ ਦੂਰ ਰਹੇ। ਪਰ ਇਸ ਸਮੇਂ ਖੇਤੀ ਕਾਨੂੰਨ ਕਾਰਨ ਪੰਜਾਬ ਦੇ ਕਿਸਾਨ ਸੜਕਾਂ ਉਤੇ ਹੈ ਤੇ ਇਸ ਪਿਛਲੇ ਕੁਝ ਦਿਨਾਂ ਤੋਂ ਸਿੱਧੂ ਵੀ ਕਿਸਾਨਾਂ ਦੇ ਹੱਦ ਵਿਚ ਖੜ੍ਹਨ ਲ਼ਈ ਅੱਗੇ ਆਏ ਸਨ। ਹੁਣ ਉਨ੍ਹਾਂ ਨੇ ਤੀ ਕਾਨੂੰਨਾਂ ’ਤੇ ਚਰਚਾ ਕਰਨ ਲਈ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਹਾਜ਼ਰੀ ਭਰੀ ਹੈ। ਮੰਨਿਆ ਜਾ ਰਿਹਾ ਹੈ ਕਿ ਆਉਂਦੇ ਦਿਨਾਂ ਵਿਚ ਸਿੱਧੂ ਸਿਆਸਤ ਵਿਚ ਫਿਰ ਤੋਂ ਸਰਗਰਮੀਆਂ ਵਧਾਉਣ ਵਾਲੇ ਹਨ। ਵਿਧਾਨ ਸਭਾ ਜਾਣ ਤੋਂ ਪਹਿਲਾਂ ਉਨ੍ਹਾਂ ਦੀ ਵਿਧਾਇਕ ਪਰਗਟ ਸਿੰਘ ਨਾਲ ਮੀਟਿੰਗ ਦੀ ਵੀ ਕਾਫੀ ਚਰਚਾ ਹੈ। ਕਿਉਂਕਿ ਪਰਗਟ ਸਿੰਘ ਨੇ ਵੀ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਉਤੇ ਕਈ ਵਾਰ ਸਵਾਲ ਚੁੱਕੇ ਹਨ।

ਦੱਸ ਦਈਏ ਕਿ ਤਕਰੀਬਨ ਡੇਢ ਸਾਲ ਦੇ ਲੰਮੇ ਸਮੇਂ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਏ ,ਤਾ ਨੂੰ ਲੈ ਕੇ ਵਿ ਵਾਦ ਹੋ ਗਿਆ, ਇਸ ਦੌਰਾਨ ਉਨ੍ਹਾਂ ਦੀ ਕੁਰਸੀ ਖਿਸਕ ਗਈ ਤੇ ਰਸਤਾ ਵੀ ਬਦਲਿਆ ਗਿਆ ਹੈ। ਜਿਸ ਕਰਕੇ ਨਵਜੋਤ ਸਿੰਘ ਸਿੱਧੂ ਦੇ ਪ੍ਰਸ਼ੰਸਕ ਵੀ ਹੈਰਾਨ ਹਨ। ਨਵਜੋਤ ਸਿੰਘ ਸਿੱਧੂ 2019 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਕਈ ਗੱਲਬਾਤ ਉਜਾਗਰ ਹੋਏ ਹਨ।

About Jagjit Singh

Check Also

ਯੂਕਰੇਨ ਤੋਂ ਆਈ ਭਾਰਤੀ ਵਿਦਿਆਰਥੀਆਂ ਦੀ ਤਾਜਾ ਖ਼ਬਰ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਏ ਆਪਾਂ ਸਾਰੇ ਹਾਂ ਨੂੰ ਕੀ ਪਤਾ …

Leave a Reply

Your email address will not be published.