ਭਾਜਪਾ ਆਗੂਆਂ ਵਲੋਂ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਖਰਾਬ ਕਰਨ ਦੇ ਲਗਾਏ ਜਾ ਰਹੀਆਂ ਗੱਲਾਂ ’ਤੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਠੀਕ ਹੈ ਜਦਕਿ ਭਾਜਪਾ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਉਣ ਦਾ ਬਹਾਨਾ ਭਾਲ ਰਹੀ ਹੈ।
ਸਿੱਧੂ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਕਿਸਾਨਾਂ ਦੀ ਜਾ ਰਹੀ ਜਿੰਦਗੀ ਸਰਕਾਰ ਦੀ ਮੁੱਖ ਚਿੰਤਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬੀਆਂ ਨੂੰ ਬਦ ਨਾਮ ਕਰ ਰਹੀ ਹੈ ਤੇ ਉਨ੍ਹਾਂ ਦੀ ਲੋਕਤੰਤਰਿਕ ਆਵਾਜ਼ ਨੂੰ ਕੁਚਲ ਕੇ ਰਿਲਾਇੰਸ ਦੇ ਵਪਾਰਕ ਹਿੱਤ ਬਚਾਉਣ ਤੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਉਣ ਦਾ ਬਹਾਨਾ ਲੱਭ ਰਹੀ ਹੈ।ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਭਾਜਪਾ ਵਲੋਂ ਰਾਜਪਾਲ ਵੀ. ਪੀ. ਸਿੰਘ ਬਦਨੌਰ ਕੋਲ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਖਰਾਬ ਸੰਬੰਧੀ ਸ਼ਿਕਾ ਇਤ ਕੀਤੀ ਗਈ।
ਇਸ ’ਤੇ ਬਦਨੌਰ ਵਲੋਂ ਬਕਾਇਦਾ ਸੂਬੇ ਦੇ ਮੁੱਖ ਸਕੱਤਰ ਅਤੇ ਡੀ. ਜੀ. ਪੀ. ਨੂੰ ਤਲਬ ਕਰਨ ਲਈ ਨੋਟਿਸ ਭੇਜਿਆ ਸੀ। ਇਸ ਮਾਮਲੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਿੱਖਾ ਪ੍ਰਤੀਕਰਮ ਦਿੰਦਿਆਂ ਆਖਿਆ ਸੀ ਕਿ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਬਿਲਕੁਲ ਸਹੀ ਹੈ ਜਦਕਿ ਭਾਜਪਾ ਵਲੋਂ ਜਾਣ ਬੁੱਝ ਕੇ ਖੇਤੀ ਕਾਨੂੰਨ ਦੇ ਮਸਲੇ ਅਤੇ ਕਿਸਾਨਾਂ ਦੇ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ।
ਮੁੱਖ ਮੰਤਰੀ ਨੇ ਅਫ਼ਸਰਾਂ ਨੂੰ ਤਲਬ ਕਰਨ ਦੇ ਮਾਮਲੇ ’ਤੇ ਨਾਰਾ ਜ਼ਗੀ ਪ੍ਰਗਟਾਉਂਦੇ ਹੋਏ ਇਹ ਵੀ ਆਖਿਆ ਕਿ ਜੇਕਰ ਰਾਜਪਾਲ ਨੂੰ ਸਥਿਤੀ ਬਾਰੇ ਕਿਸੇ ਤਰ੍ਹਾਂ ਦਾ ਕੋਈ ਸਰੋਕਾਰ ਸੀ ਤਾਂ ਇਹ ਮਸਲਾ ਗ੍ਰਹਿ ਮਾਮਲਿਆਂ ਦਾ ਨਿਗਰਾਨ ਹੋਣ ਦੇ ਨਾਤੇ ਉਨ੍ਹਾਂ ਕੋਲ (ਕੈਪਟਨ ਅਮਰਿੰਦਰ ਸਿੰਘ) ਉਠਾਉਣਾ ਚਾਹੀਦਾ ਸੀ।ਦੇਸ਼ ਵਿਦੇਸ਼ ਦੀਆ ਹੋਰ ਖਬਰਾਂ ਦੇਖਣ ਦੇ ਲਈ ਸਾਡਾ ਪੇਜ ਜਰੂਰ ਲਾਇਕ ਕਰੋ |
