Home / ਤਾਜ਼ਾ ਖਬਰਾਂ / ਪ੍ਰਧਾਨ ਮੰਤਰੀ ਨੇ 16 ਜਨਵਰੀ ਤੋਂ ਕੀਤਾ ਇਹ ਐਲਾਨ

ਪ੍ਰਧਾਨ ਮੰਤਰੀ ਨੇ 16 ਜਨਵਰੀ ਤੋਂ ਕੀਤਾ ਇਹ ਐਲਾਨ

ਵੱਡੀ ਖਬਰ ਆ ਰਹੀ ਹੈ ਪੂਰੇ ਭਾਰਤ ਲਈ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਦੇਸ਼ ਵਿੱਚ ਵੈਕ ਸੀਨ ਲਗਾਉਣ ਦੀ ਸ਼ੁਰੂਆਤ 16 ਜਨਵਰੀ 2021 ਤੋਂ ਹੋ ਜਾਵੇਗੀ। ਸਭ ਤੋਂ ਪਹਿਲਾਂ ਸਿਹਤ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਨੂੰ ਵੈਕਸੀਨਦਿੱਤੀ ਜਾਵੇਗੀ।ਉਨ੍ਹਾਂ ਦੀ ਗਿਣਤੀ ਲਗਪਗ 3 ਕਰੋੜ ਹੋਵੇਗੀ। ਇਸ ਤੋਂ ਬਾਅਦ ਇਹ ਵੈਕਸੀਨ 50 ਸਾਲ ਤੋਂ ਵੱਧ ਉਮਰ ਅਤੇ 50 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਦਿੱਤੀ ਜਾਵੇਗੀ, ਜਿਨ੍ਹਾਂ ਦੀ ਗਿਣਤੀ ਤਕਰੀਬਨ 27 ਕਰੋੜ ਹੈ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜਨਵਰੀ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ ਵਟਾਂਦਰੇ ਕਰਨ ਜਾਣਗੇ, ਪਰ ਇਸ ਤੋਂ ਪਹਿਲਾਂ ਟੀਕਾਕਰਨ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ।ਦੱਸ ਦਈਏ ਕਿ ਇਸ ਤੋਂ ਇਲਾਵਾ ਸੱਤਾਧਾਰੀ ਭਾਜਪਾ ਲੋਕਾਂ ਵਿਚ ਟੀਕੇ ਨਾਲ ਸਬੰਧਤ ਭੈਅ ਦੂਰ ਕਰਨ ਲਈ ਵੱਡੇ ਪੱਧਰ ‘ਤੇ ਮੁਹਿੰਮ ਦੀ ਤਿਆਰੀ ਕਰ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕੋਵਡ ਟੀਕਾਕਰਨ ਲਈ ਸੂਬਾ/ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਕੈਬਨਿਟ ਸਕੱਤਰ ਅਤੇ ਸਿਹਤ ਸਕੱਤਰ ਤੋਂ ਇਲਾਵਾ ਹੋਰ ਅਧਿਕਾਰੀ ਸ਼ਾਮਲ ਹੋਏ। ਟੀਕਾਕਰਨ ਦੀ ਮਿਤੀ ਇਸ ਸਮੀਖਿਆ ਬੈਠਕ ਤੋਂ ਬਾਅਦ ਨਿਰਧਾਰਤ ਕੀਤੀ ਗਈ।

ਅਹਿਮ ਗੱਲ ਇਹ ਹੈ ਕਿ ਦੇਸ਼ ਵਿਚ ਇੰਡੀਆ ਬਾਇਓਟੈਕ ਦੀ ਕੋਵੈਕਸੀਨ ਅਤੇ ਆਕਸਫੋਰਡ ਐਸਟਰਾਜ਼ੇਨੇਕਾ ਦੀ ਕੋਵੀਸ਼ਿਲਡ ਵੈਕਸੀਨ ਨੂੰ 3 ਜਨਵਰੀ ਨੂੰ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦਿੱਤੀ ਗਈ ਹੈ। ਕੋਵਿਸ਼ਿਲਡ ਸੀਰਮ ਇੰਸਟੀਚਿਊਟ ਆਫ ਇੰਡੀਆ ਵਲੋਂ ਤਿਆਰ ਕੀਤਾ ਜਾ ਰਹੀ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।ਦੇਸ਼ ਵਿਦੇਸ਼ ਦੇ ਨਾਲ ਜੁੜਿਆ ਹੋਰ ਖਬਰਾਂ ਨੂੰ ਦੇਖਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ ਜੀ |ਅੱਸੀ ਲੈਕੇ ਆਉਂਦੇ ਹਾਂ ਸੱਚੀਆਂ ਤੇ ਨਿਰਪੱਖ ਖ਼ਬਰ ਤੁਹਾਡੇ ਸਾਹਮਣੇ ਸਭ ਤੋਂ ਪਹਿਲਾ |ਧੰਨਵਾਦ

About Jagjit Singh

Check Also

ਦੋ ਪਕੀਆਂ ਸਹੇਲੀਆਂ ਨੇ ਇਕੋ ਹੀ ਆਦਮੀ ਇਸ ਕਰਕੇ ਕਰਵਾਇਆ ਵਿਆਹ

ਦੋ ਔਰਤਾਂ ਨੇ ਆਪਸੀ ਸਹਿਮਤੀ ਨਾਲ ਇੱਕ ਹੀ ਮੁੰਡੇ ਨਾਲ ਵਿਆਹ ਕਰ ਲਿਆ।ਦੋਵਾਂ ਦੀ ਪੱਕੀ …

Leave a Reply

Your email address will not be published. Required fields are marked *