ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਐਤਵਾਰ ਨੂੰ ਸਾਲ ਦੇ ਆਖ਼ਰੀ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 4 ਦਿਨ ਬਾਅਦ ਨਵਾਂ ਸਾਲ ਸ਼ੁਰੂ ਹੋਣ ਵਾਲਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਐਤਵਾਰ ਨੂੰ ਸਾਲ ਦੇ ਆਖ਼ਰੀ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 4 ਦਿਨ ਬਾਅਦ ਨਵਾਂ ਸਾਲ ਸ਼ੁਰੂ ਹੋਣ ਵਾਲਾ ਹੈ। ਨਵੇਂ ਸਾਲ ਦੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ।
ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਮੈਂ ਦੇਸ਼ ਦੇ ਨਿਰਮਾਤਾਵਾਂ ਅਤੇ ਇੰਡਸਟਰੀ ਆਗੂਆਂ ਨੂੰ ਅਪੀਲ ਕਰਦਾ ਹਾਂ। ਦੇਸ਼ ਦੇ ਲੋਕਾਂ ਨੇ ਮਜ਼ਬੂਤ ਕਦਮ ਚੁੱਕਿਆ ਹੈ। ਵੋਕਲ ਫ਼ਾਰ ਲੋਕਲ ਇਹ ਅੱਜ ਘਰ-ਘਰ ’ਚ ਗੂੰਜ ਰਿਹਾ ਹੈ। ਅਜਿਹੇ ਵਿਚ ਹੁਣ ਇਹ ਯਕੀਨੀ ਕਰਨ ਦਾ ਸਮਾਂ ਹੈ ਕਿ ਸਾਡੇ ਪ੍ਰੋਡੈਕਟ ਵਿਸ਼ਵ ਪੱਧਰੀ ਹੋਣ। ਜੋ ਵੀ ਦੁਨੀਆ ’ਚ ਵਧੀਆ ਹਨ, ਉਹ ਅਸੀਂ ਭਾਰਤ ’ਚ ਬਣਾ ਕੇ ਦਿਖਾਏ, ਇਸ ਲਈ ਸਾਰੇ ਉੱਦਮੀ ਸਾਥੀਆਂ ਨੂੰ ਅੱਗੇ ਆਉਣਾ ਹੈ। ਸਟਾਰਟ-ਅਪ ਨੂੰ ਵੀ ਅੱੱਗੇ ਆਉਣਾ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੇ ਸ਼ਹਾ ਦਤ ਬਾਰੇ ਬੋਲੇ ਮੋਦੀ ਦੇਸ਼ ਦੀ ਹਜ਼ਾਰਾਂ ਸਾਲਾ ਪੁਰਾਣੀ ਸੰਸਕ੍ਰਿਤੀ, ਸੱਭਿਅਤਾ, ਸਾਡੇ ਰੀਤੀ-ਰਿਵਾਜ਼ ਨੂੰ ਬਚਾਉਣ ਲਈ ਕਿੰਨੇ ਵੱਡੇ ਬਲੀ ਦਾਨ ਦਿੱਤੇ ਗਏ ਹਨ। ਅੱਜ ਉਨ੍ਹਾਂ ਨੂੰ ਯਾਦ ਕਰਨ ਦਾ ਵੀ ਦਿਨ ਹੈ। ਅੱਜ ਦੇ ਦਿਨ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰਾਂ- ਸਾਹਿਬਜ਼ਾਦੇ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ ਨੂੰ ਕੰਧ ’ਚ ਜ਼ਿੰਦਾ ਚਿਣਵਾ ਦਿੱਤਾ ਗਿਆ ਸੀ।
ਅੱਜ ਦੇ ਦਿਨ ਗੁਰੂ ਗੋਬਿੰਦ ਸਿੰਘ ਜੀ ਦੀ ਮਾਤਾ ਜੀ- ਮਾਤਾ ਗੁਜਰੀ ਨੇ ਵੀ ਸ਼ਹਾਦਤ ਦਿੱਤੀ ਸੀ। ਕਰੀਬ ਇਕ ਹਫ਼ਤੇ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾ ਦਤ ਦਾ ਦਿਨ ਸੀ। ਮੈਨੂੰ ਇੱਥੇ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਜਾ ਕੇ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਪੂਰਵਕ ਫੁੱਲ ਭੇਟ ਕਰਨ ਦਾ, ਮੱਥਾ ਟੇਕਣ ਦਾ ਮੌਕਾ ਮਿਲਿਆ। ਇਸੇ ਮਹੀਨੇ ਸ੍ਰੀ ਗੁਰੂ ਗੋਬਿੰਦ ਸਿੰਘ ਤੋਂ ਪ੍ਰੇਰਿਤ, ਅਨੇਕਾਂ ਲੋਕ ਜ਼ਮੀਨ ’ਤੇ ਸੁੱਤੇ ਹਨ। ਲੋਕ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਲੋਂ ਦਿੱਤੀ ਸ਼ਹਾ ਦਤ ਨੂੰ ਬਹੁਤ ਸ਼ਰਧਾ ਨਾਲ ਯਾਦ ਕਰਦੇ ਹਨ। ਇਸ ਸ਼ਹਾ ਦਤ ਨੇ ਸੰਪੂਰਨ ਮਨੁੱਖਤਾ ਨੂੰ, ਦੇਸ਼ ਨੂੰ, ਨਵੀਂ ਸਿੱਖਿਆ ਦਿੱਤੀ ਹੈ। ਦਸ਼ਮੇਸ਼ ਪਿਤਾ ਜੀ ਨੇ ਸਾਡੇ ਸੱਭਿਆਚਾਰ ਨੂੰ ਸੁਰੱਖਿਅਤ ਰੱਖਣ ਦਾ ਮਹਾਨ ਕੰਮ ਕੀਤਾ। ਅਸੀਂ ਸਾਰੇ ਇਸ ਗੁਰੂ ਸਾਹਿਬ ਦੇ ਕਰਜ਼ਦਾਰ ਹਾਂ।
