ਵੱਡੀ ਖਬਰ ਆ ਰਹੀ ਹੈ ਅਨਮੋਲ ਗਗਨ ਮਾਨ।ਜਾਣਕਾਰੀ ਅਨੁਸਾਰ ਉਹ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਗਏ ਹਨ। ਅਕਸਰ ਲੀਡਰਾਂ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਘੇਰਨ ਵਾਲੀ ਬੇਬਾਕ ਪੰਜਾਬੀ ਸਿੰਗਰ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਪੰਜਾਬ ‘ਚ ਸ਼ਾਮਲ ਹੋ ਰਹੀ ਹੈ। ਇਹ ਜਾਣਕਾਰੀ ‘ਆਪ’ ਆਗੂ ਬਲਦੇਵ ਸਿੰਘ ਜੈਤੋ ਦੇ ਫੇਸਬੁੱਕ ਅਕਾਊਂਟ ਤੋਂ ਪਤਾ ਲੱਗੀ ਹੈ।ਅਨਮੋਲ ਗਗਨ ਮਾਨ ਸ਼ੁਰੂ ਤੋਂ ਹੀ ਪੰਜਾਬ ਦੇ ਮੁੱਦਿਆਂ ਨੂੰ ਚੁੱਕਦੀ ਆਈ ਹੈ, ਜਿਸ ਤੋਂ ਕਿਤੇ ਨਾ ਕਿਤੇ ਇਹ ਕਿਆਸ ਲਾਏ ਜਾ ਰਹੇ ਸੀ ਕਿ ਉਹ ਸਿਆਸਤ ‘ਚ ਕਦਮ ਰੱਖ ਸਕਦੀ ਹੈ।
ਬਲਦੇਵ ਸਿੰਘ ਜੈਤੋ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਫੇਸਬੁੱਕ ‘ਤੇ ਲਿਖਿਆ, ‘ਅੱਜ ਮੈਨੂੰ ਬਹੁਤ ਖੁਸ਼ੀ ਹੋਈ ਕਿ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੀ ਹੈ। ਪਿਛਲੇ ਜੂਨ ਮਹੀਨੇ ਵਿੱਚ ਹੀ ਮੈਂ ਇਨ੍ਹਾਂ ਦੇ ਘਰ ਇਨਾਂ ਦੇ ਪਿਤਾ ਜੋਧਾ ਸਿੰਘ ਮਾਨ ਜੀ ਦੇ ਸੱਦੇ ਤੇ ਮੁਹਾਲੀ ਵਿਖੇ ਗਿਆ ਸੀ। ਆਮ ਆਦਮੀ ਪਾਰਟੀ ਦੀਆਂ ਨੀਤੀਆਂ ਸਬੰਧੀ ਲਗਪਗ ਦੋ ਘੰਟੇ ਗੱਲਬਾਤ ਹੋਈ। ਅਨਮੋਲ ਕਾਫੀ ਪ੍ਰਭਾ ਵਿਤ ਹੋਏ। ਮੈਂ ਦਿੱਲੀ ਤੱਕ ਵੀ ਗੱਲ ਪਹੁੰਚਾ ਦਿੱਤੀ ਸੀ। ਅਖੀਰ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਲਿਆਉਣ ਦਾ ਤੁਹਾਡਾ ਯੋਗਦਾਨ ਵੱਧ ਹੋਵੇਗਾ।’ ਇਹ ਕੋਈ ਪਹਿਲੀ ਵਾਰ ਨਹੀਂ ਜਦ ਕੋਈ ਸੈਲੇਬ੍ਰਿਟੀ ਸਿਆਸਤ ‘ਚ ਕਦਮ ਰੱਖ ਰਿਹਾ ਹੋਵੇ। ਇਸ ਤੋਂ ਪਹਿਲਾਂ ਵੀ ਸੰਨੀ ਦਿਓਲ, ਇਰਫਾਨ ਪਠਾਨ ਤੇ ਹੰਸ ਰਾਜ ਹੰਸ ਵਰਗੇ ਕਈ ਨਾਂ ਸਿਆਸਤ ਨਾਲ ਜੁੜ ਚੁੱਕੇ ਹਨ। ਫਿਲਹਾਲ ਅਨਮੋਲ ਗਗਨ ਮਾਨ ਕਦੋਂ ਪਾਰਟੀ ‘ਚ ਸ਼ਾਮਲ ਹੋ ਰਹੀ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਵਰਕਰ ਖੁਸ਼ ਹਨ। ਪ੍ਰਸਿੱਧ ਪੰਜਾਬੀ ਗਾਇਕਾਂ ਭੈਣ Anmol Gagan Maan ਜੀ ਦਾ ਆਮ ਆਦਮੀ ਵਿਚ ਸ਼ਾਮਿਲ ਹੋਣ ਤੇ ਸਵਾਗਤ ਕਰਦੇ ਹਾਂ ਆਉਣ ਵਾਲੇ ਸਮੇਂ ਵਿਚ ਪਾਰਟੀ ਗਤੀਵਿਧੀਆਂ ਅਨੁਸਾਰ ਪੰਜਾਬ ਦੀ ਬਿਹਤਰੀ ਲਈ ਸਭ ਮਿਲ ਕੇ ਮਿਹਨਤ ਕਰਾਂਗੇ। -ਨਰਿੰਦਰ ਕੌਰ ਭਰਾਜ
