ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ ‘ਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਹਰ ਕੋਈ ਇੱਕ-ਦੂਜੇ ਨੂੰ ਵਧਾਈਆਂ ਦੇ ਰਿਹਾ ਹੈ। ਸਿਆਸੀ ਆਗੂਆਂ ਦੇ ਨਾਲ-ਨਾਲ ਕਲਾਕਾਰ ਵੀ ਸੋਸ਼ਲ ਮੀਡੀਆ ਰਾਹੀਂ ਸੰਗਤਾਂ ਨੂੰ ਵਧਾਈਆਂ ਦੇ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ ‘ਚ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਹਰ ਕੋਈ ਇੱਕ-ਦੂਜੇ ਨੂੰ ਵਧਾਈਆਂ ਦੇ ਰਿਹਾ ਹੈ। ਸਿਆਸੀ ਆਗੂਆਂ ਦੇ ਨਾਲ-ਨਾਲ ਕਲਾਕਾਰ ਵੀ ਸੋਸ਼ਲ ਮੀਡੀਆ ਰਾਹੀਂ ਸੰਗਤਾਂ ਨੂੰ ਵਧਾਈਆਂ ਦੇ ਰਹੇ ਹਨ। ਇਸ ਦਰਮਿਆਨ ਪੰਜਾਬੀ ਸਿੰਗਰ ਗੁਰਦਾਸ ਮਾਨ ਨੇ ਵੀ ਆਪਣੇ ਫੈਨਸ ਨੂੰ ਸੋਸ਼ਲ ਮੀਡੀਆ ਰਾਹੀਂ ਗੁਰਪੁਰਬ ਦੀ ਵਧਾਈ ਦਿੱਤੀ ਹੈ। ਗੁਰਦਾਸ ਮਾਨ ਨੇ ਇੰਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕਰਦਿਆਂ ਜਿਥੇ ਵਧਾਈ ਦਿੱਤੀ, ਉਥੇ ਹੀ ਕਿਸਾਨਾਂ ਨੂੰ ਇਨਸਾਫ ਮਿਲਣ ਦੀ ਅਰਦਾਸ ਵੀ ਕੀਤੀ। ਵੀਡੀਓ ਦੀ ਕੈਪਸ਼ਨ ‘ਚ ਗੁਰਦਾਸ ਮਾਨ ਨੇ ਲਿਖਿਆ ਗਏ ਕਿ, ‘ਗੁਰੂ ਨਾਨਕ ਪਾਤਸ਼ਾਹ ਸਾਰੀ ਦੁਨੀਆ ਤਾਰ ਦੇ। ਕਿਸਾਨਾਂ ਨੂੰ ਇਨਸਾਫ਼ ਦੇ।’ਦੱਸ ਦਈਏ ਪਿਛਲੇ ਸਮੇਂ ਦਰਮਿਆਨ ਪੰਜਾਬੀ ਭਾਸ਼ਾ ਨੂੰ ਲੈ ਕੇ ਗੁਰਦਾਸ ਮਾਨ ਵਿ ਵਾ ਦਾਂ ‘ਚ ਘਿਰ ਗਏ ਸੀ। ਮਾਨ ਨੂੰ ਇੱਕ ਰਾਸ਼ਟਰ ਇੱਕ ਭਾਸ਼ਾ ਦਾ ਸਮਰਥਨ ਕਰਨ ‘ਤੇ ਪੰਜਾਬੀਆਂ ਵਲੋਂ ਕਾਫੀ ਰੋਸ ਦਾ ਸਾਹਮਣਾ ਕਰਨਾ ਪਿਆ ਸੀ।।। ਜਿਸ ਕਾਰਨ ਅੱਜ ਵੀ ਅਣਖੀ ਪੰਜਾਬੀ ਗੁਰਦਾਸ ਮਾਨ ਨੂੰ ਮੂੰਹ ਨਹੀ ਲੈ ਰਹੇ ਹਨ।
View this post on Instagram
ਦੱਸ ਦਈਏ ਕਿ ਗੁਰਦਾਸ ਮਾਨ ਦਾ ਜਨਮ 4 ਜਨਵਰੀ, 1951 ਨੂੰ, ਪਿਤਾ ਸ. ਗੁਰਦੇਵ ਸਿੰਘ ਅਤੇ ਤੇਜ ਕੌਰ ਦੇ ਘਰ, ਫਰੀਦਕੋਟ ਜ਼ਿਲ੍ਹੇ ਦੇ ਪਿੰਡ ਗਿੱਦੜਬਾਹਾ (ਹੁਣ ਮੁਕਤਸਰ ਜ਼ਿਲਾ) ਵਿੱਚ ਹੋਇਆਉਹ ਮਲੋਟ ਦੇ ਡੀ.ਏ.ਵੀ ਕਾਲਜ ਵਿੱਚ ਪੜ੍ਹੇ ਅਤੇ ਬਾਅਦ ਵਿੱਚ ਪਟਿਆਲਾ ਗਏ ਜਿੱਥੇ ਖੇਡਾਂ ਵਿੱਚ ਦਿਲਚਸਪੀ ਹੋਣ ਕਾਰਨ ਖੇਡਾਂ ਵਿੱਚ ਹਿੱਸਾ ਲਿਆ, ਜੂਡੋ ਵਿੱਚ ਬਲੈਕ ਬੈਲਟ ਹਾਸਲ ਕੀਤੀ, ਅਤੇ ਸਰੀਰਕ ਸਿੱਖਿਆ ਵਿਸ਼ੇ ਵਿੱਚ ਮਾਸਟਰ ਡਿਗਰੀ ਪਾਸ ਕੀਤੀ। ਕਾਲਜਾਂ, ਯੂਨੀਵਰਸਿਟੀਆਂ ਦੇ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਅਤੇ ਗਾਇਕੀ ਅਤੇ ਅਭਿਨੈ ਲਈ ਪੁਰਸਕਾਰ ਹਾਸਲ ਕੀਤੇ।