Breaking News
Home / ਤਾਜ਼ਾ ਖਬਰਾਂ / ਪੰਜਾਬ ਅੰਦਰ ਇਹਨਾਂ ਚੀਜਾਂ ਨੂੰ ਲੈ ਕੇ ਇਹ ਹੁਕਮ ਹੋਏ ਜਾਰੀ

ਪੰਜਾਬ ਅੰਦਰ ਇਹਨਾਂ ਚੀਜਾਂ ਨੂੰ ਲੈ ਕੇ ਇਹ ਹੁਕਮ ਹੋਏ ਜਾਰੀ

ਪੰਜਾਬ ਵਿੱਚ ਆਏ ਦਿਨ ਹੀ ਕੁਝ ਇਸ ਤਰਾਂ ਦੀਆਂ ਖਬਰਾਂ ਆਉਦੀਆਂ ਰਹਿੰਦੀਆਂ ਹਨ, ਜਿਨ੍ਹਾਂ ਬਾਰੇ ਸੋਚਿਆ ਵੀ ਨਹੀਂ ਹੁੰਦਾ। ਆਉਣ ਵਾਲੇ ਦਿਨਾਂ ਵਿਚ ਕੁਝ ਤਿਉਹਾਰਾ ਨੂੰ ਵੇਖਦੇ ਹੋਏ ਜ਼ਿਲਿਆ ਵਿਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਕੁਝ ਸਮਾਂ ਪਹਿਲਾਂ ਹੀ ਕੁਝ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਡਰੋਨ ਦੀ ਵਰਤੋਂ ਤੇ ਰੋਕ ਲਗਾਈ ਗਈ ਸੀ।

ਇਸ ਤਰ੍ਹਾਂ ਹੀ ਵਿਆਹ-ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ ਵਿਚ ਲੋਕਾਂ ਦੀ ਵਧੇਰੇ ਗਿਣਤੀ ਤੇ ਪਾਬੰਦੀ ਲਗਾਈ ਸੀ ।ਇਸ ਤੋਂ ਇਲਾਵਾ ਕਰੋਨਾ ਦੇ ਚੱਲਦੇ ਹੋਏ ਵੀ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਕਈ ਤਰ੍ਹਾਂ ਦੀਆਂ ਪਾਬੰ ਦੀਆਂ ਲਗਾਈਆਂ ਗਈਆਂ ਹਨ। ਪੰਜਾਬ ਵਿਚ ਹੁਣ ਇਥੇ ਲੱਗੀ ਇਨ੍ਹਾਂ ਚੀਜ਼ਾਂ ਉੱਪਰ ਪੂਰਨ ਪਾਬੰ ਦੀ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਦੇ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਫੌਜਦਾਰੀ ਜਾ ਬਤਾ ਸੰਘਤਾ 1973 ਦੀ ਧਾ ਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਜ਼ਿਲੇ ਅੰਦਰ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ, ਕੁਝ ਪਾਬੰ ਦੀਆਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਜ਼ਿਲ੍ਹੇ ਅੰਦਰ ਅਮਨ ਤੇ ਸ਼ਾਂਤੀ ਨੂੰ ਬਣਾ ਕੇ ਰੱਖਿਆ ਜਾ ਸਕੇ।

ਉਨ੍ਹਾਂ ਨੇ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ , ਅਤੇ ਵਹੀਕਲਾਂ ਦੀ ਖਰੀਦ-ਵੇਚ ਅਤੇ ਵਰਤੋਂ ਕਰਨ ਤੇ ਰੋਕ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਵੱਲੋਂ ਇਹ ਉਪਰਾਲਾ ਉਨ੍ਹਾਂ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਕੀਤਾ ਜਾ ਰਿਹਾ ਹੈ। ਕਿਉਂਕਿ ਕੁਝ ਲੋਕਾਂ ਵੱਲੋ ਗਲਤ ਇਰਾਦੇ ਨਾਲ ਇਹ ਚੀਜ਼ਾਂ ਵਰਤਦੇ ਹਨ ਇਸ ਲਈ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਵਰਤੋਂ ਕਰਨ ਅਤੇ ਵੇਚਣ ਤੇ ਰੋਕ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।।ਉਨ੍ਹਾਂ ਕਿਹਾ ਕਿ ਭਾਰਤ ਵਿੱਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ ਮੋਟਰਸਾਈਕਲਾਂ ਦੀ ਵਰਤੋਂ ਕੀਤੀ ਜਾਂਦੀ ਹੈ।

ਪਰ ਕੁੱਝ ਅਨਸਰਾਂ ਵੱਲੋਂ ਇਨ੍ਹਾਂ ਚੀਜ਼ਾਂ ਦੀ ਵਰਤੋਂ ਦੇਸ਼ ਦੇ ਅਮਨ ਤੇ ਕਾਨੂੰਨ ਵਿੱਚ ਰੁਕਾਵਟ ਪੈਦਾ ਕਰਨ ਲਈ ,ਮਨੁੱਖੀ ਜੀਵਨ ਦੀ ਹੋਂਦ ਨੂੰ ਰਿਸਕ ਪੈਦਾ ਕਰਨ ਲਈ ਕੀਤੀ ਜਾਂਦੀ ਹੈ। ਇਸ ਲਈ ਜ਼ਿਲ੍ਹੇ ਅੰਦਰ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ-ਵੇਚ ਅਤੇ ਵਰਤੋਂ ਤੇ ਪੂਰਨ ਪਾਬੰ ਦੀ ਲਗਾ ਦਿੱਤੀ ਹੈ।

About Jagjit Singh

Check Also

ਪੂਰੇ ਉੱਤਰੀ ਭਾਰਤ ‘ਚ ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ, ਜੰਮੂ-ਕਸ਼ਮੀਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ

ਪੰਜਾਬ ਦੇ ਵਿਚ ਹੁਣੇ ਹੁਣੇ ਅੱਜ 21 ਤਾਰੀਕ ਤਕਰੀਬਨ 10 ਵੱਜ ਕੇ 21 ਮਿੰਟ ਤੇ …

Leave a Reply

Your email address will not be published. Required fields are marked *