ਦੱਸ ਦਈਏ ਕਿ ਇਸ ਸਮੇਂ ਇਸ ਸਮੇਂ ਸਾਰੇ ਦੇਸ਼ ਅਤੇ ਪੰਜਾਬ ਚ ਇਕੋ ਇੱਕ ਮੁਦਾ ਚੱਲਿਆ ਹੋਇਆ ਹੈ ਉਹ ਹੈ ਕਿਸਾਨ ਬਿੱਲਾਂ ਦਾ। ਇਹਨਾਂ ਬਿੱਲਾਂ ਨੂੰ ਹੁਣ ਇੰਡੀਆ ਦੇ ਰਾਸ਼ਟਰਪਤੀ ਦੀ ਮੋਹਰ ਮਿਲ ਚੁੱਕੀ ਹੈ ਅਤੇ ਹੁਣ ਇਹ ਬਿੱਲ ਇੰਡੀਆ ਦਾ ਕਨੂੰਨ ਬਣ ਚੁੱਕਾ ਹੈ। ਇਸ ਦਾ ਵਿ ਰੋਧ ਲਗਾਤਾਰ ਕਿਸਾਨ ਜਥੇ ਬੰਦੀਆਂ ਦੁਆਰਾ ਕੀਤਾ ਜਾ ਰਿਹਾ ਹੈ। ਇਸ ਕਨੂੰਨ ਦੇ ਵਿਰੋਧ ਵਿਚ ਕਈ ਰਾਜਨੀਤਕ ਪਾਰਟੀਆਂ ਵੀ ਕਿਸਾਨਾਂ ਦਾ ਸਾਥ ਦੇ ਰਹੀਆਂ ਹਨ।
ਦੱਸ ਦਈਏ ਕਿ ਪੰਜਾਬ ਵਿੱਚ ਸੱਤਾਧਾਰੀ ਕਾਂਗਰਸ ਖੇਤੀਬਾੜੀ ਕਾਨੂੰਨ ਦੇ ਰੋਸ ਵਿੱਚ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਜਨਮ ਸਥਾਨ ‘ਤੇ ਧਰਨਾ ਦੇ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਸਮੇਤ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਧਰਨੇ ’ਤੇ ਬੈਠੇ ਹਨ। ਇਸ ਧਰਨੇ ਵਿੱਚ ਕਾਂਗਰਸ ਦੇ ਜਨਰਲ ਸੱਕਤਰ ਅਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਵੀ ਸ਼ਾਮਲ ਹਨ। ਦੱਸ ਦਈਏ ਕਿ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੁੱਧ ਸੁਪਰੀਮ ਕੋਰਟ ਵਿੱਚ ਜਾਵੇਗੀ। ਪਿਛਲੇ ਹਫਤੇ ਸੰਸਦ ਵਿੱਚ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਵੱਲੋਂ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਖੇਤੀਬਾੜੀ ਬਿੱਲਾਂ ਤੇ ਪ੍ਰਦਰ ਸ਼ਨਾਂ ‘ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਕਿ ਦੀ ਖੁਫੀਆ ਏ ਜੰ ਜੀ ਦੇਸ਼ ਦੀ ਮੌਜੂਦਾ ਸਥਿਤੀ ਦਾ ਲਾਭ ਲੈ ਸਕਦੀ ਹੈ। ਸੋਮਵਾਰ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ, ਜੋ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ ‘ਤੇ ਬੈਠੇ ਸਨ, ਨੇ ਕਿਹਾ ਕਿ ਸਰਕਾਰ ਕੋਲ ਅਜਿਹਾ ਕੋਈ ਅਧਿਕਾਰ ਨਹੀਂ ਹੈ, ਉਨ੍ਹਾਂ ਨੂੰ ਖੇਤੀਬਾੜੀ ਬਾਰੇ ਕੋਈ ਕਾਨੂੰਨ ਲਿਆਉਣਾ ਚਾਹੀਦਾ ਹੈ ਕਿਉਂਕਿ ਇਹ ਰਾਜ ਦਾ ਮਾਮਲਾ ਹੈ। ਅਸੀਂ ਇਸਦੇ ਤੇ ਕੋਰਟ ਜਾਵਾਂਗੇ।ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀਬਾੜੀ ਨੂੰ ਨਹੀਂ ਸਮਝਦੀ। ਇਸ ਲਈ, ਉਹ ਇਹ ਸਮਝਣ ਤੋਂ ਅਸਮਰੱਥ ਹੈ ਕਿ ਕਿਸਾਨ ਕਿਸ ਗੱਲ ਦਾ ਵਿ ਰੋ ਧ ਕਰ ਰਹੇ ਹਨ।
ਪੰਜਾਬ ਦੇ ਗਰੀਬ ਕਿਸਾਨ ਦੇਸ਼ ਨੂੰ ਭੋਜਨ ਦਿੰਦੇ ਹਨ, ਕੀ ਕੇਂਦਰ ਸਰਕਾਰ ਹਰ ਨਾਗਰਿਕ ਨੂੰ ਭੋਜਨ ਦੇਣ ਦੀ ਜ਼ਿੰਮੇਵਾਰੀ ਲੈ ਸਕਦੀ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।
