ਪੰਜਾਬ ‘ਚ ਕਰੋਨਾ ਕੇਸ ਦੀ ਗਿਣਤੀ ਘਟ ਰਹੀ ਹੈ। ਇਸ ਦੇ ਬਾਵਜੂਦ ਕਰੋਨਾ ਦੀ ਦੂਜੀ ਸਟੇਜ ਦੇ ਰਿਸਕ ਦੇ ਚੱਲਦਿਆਂ ਸਰਕਾਰ ਹਰ ਤਰ੍ਹਾਂ ਦੀ ਸਾਵਧਾਨੀ ਵਰਤਣਾ ਚਾਹੁੰਦੀ ਹੈ। ਅਜਿਹੇ ‘ਚ ਹੁਣ ਸੂਬਾ ਸਰਕਾਰ ਨੇ ਪੌਜ਼ੇਟਿਵ ਵਿਅਕਤੀਆਂ ਦੇ ਸੰਪਰਕ ‘ਚ ਆਏ ਲੋਕਾਂ ਦੀ ਟ੍ਰੇਸਿੰਗ ਸੰਖਿਆਂ 10 ਤੋਂ ਵਧਾ ਕੇ 15 ਕਰ ਦਿੱਤੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਬਤ ਹੁਕਮ ਜਾਰੀ ਕਰ ਦਿੱਤੇ ਹਨ।
ਇਸ ਤੋਂ ਇਲਾਵਾ ਮਾਸਕ ਟੈਸਟਿੰਗ ਲਈ ਪ੍ਰਮੁੱਖ ਖੇਤਰਾਂ ‘ਚ ਸਿਹਤ ਵਰਕਰ, ਸਰਕਾਰੀ ਸਟਾਫ, ਉਦਯੋਗਾਂ ‘ਚ ਕੰਮ ਕਰਨ ਵਾਲੇ, ਪਰਵਾਸੀ ਮਜ਼ਦੂਰ, ਮਜ਼ਦੂਰਾਂ ਦੇ ਰਿਹਾਇਸ਼ੀ ਇਲਾਕੇ, ਭੱਠੇ, ਦਫਤਰਾਂ ਤੇ ਵਪਾਰਕ ਸਥਾਨਾਂ, ਬਾਜ਼ਾਰਾਂ, ਸਕੂਲਾਂ ਤੇ ਕਾਲਜ ਮਲਟੀਪਲੈਕਸ, ਕੰਟੇਨਮੈਂਟ ਤੇ ਮਾਇਕ੍ਰੋ ਕੰਟੇਨਮੈਂਟ ਜ਼ੋਨ, ਹੋਰ ਲਾਗ ਵਾਲੇ ਵਿਅਕਤੀ, ਢਾਬੇ ਤੇ ਰਸਟੋਰੈਂਟਾਂ ‘ਚ ਕੰਮ ਕਰਨ ਵਾਲਿਆਂ ਦੇ ਟੈਸਟ ਕੀਤੇ ਜਾਣਗੇ।ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਬਠਿੰਡਾ, ਫਰੀਦਕੋਟ, ਫਾਜਟਿਲਕਾ, ਫਿਰੋਜ਼ਪੁਰ, ਮੋਹਾਲੀ , ਮੁਕਤਸਰ, ਪਠਾਨਕੋਟ ‘ਚ ਵਿਸ਼ੇਸ਼ ਤੌਰ ‘ਤੇ ਟੈਸਟਿੰਗ ਵਧਾਉਣ ਦੀ ਲੋੜ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਹੌਸਪੀਟਲਾ ‘ਚ 24 ਘੰਟੇ ਟੈਸਟਿੰਗ ਸੁਵਿਧਾ ਦੇ ਨਾਲ ਸਿਹਤ ਸੰਸਥਾਵਾਂ ‘ਚ ਆਉਣ ਵਾਲੇ ਬੁ ਖਾਰ ਤੇ ਹੋਰ ਲੱਛਣਾਂ ਵਾਲੇ ਸਾਰੇ ਮਾਮਲਿਆਂ ਦੀ ਆਰਟੀ-ਪੀਸੀਆਰ ਟੈਸਟਿੰਗ ਕੀਤੀ ਜਾਵੇ। ਉੱਧਰ ਦੂਜੇ ਪਾਸੇ ਦੱਸ ਦਈਏ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਖੇਤੀ ਸੁਧਾਰ ਕਾਨੂੰਨਾਂ ਦੇ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵਲੋਂ 4 ਨਵੰਬਰ ਨੂੰ ਵਿਧਾਇਕਾਂ ਨਾਲ ਮਿਲ ਕੇ ਰਾਜਘਾਟ ‘ਤੇ ਧਰਨਾ ਦੇ ਰਹੇ ਹਨ । ਪੰਜਾਬ ਸਰਕਾਰ ਨੇ ਲਿਖਤੀ ਰੂਪ ਵਿਚ ਰਾਸ਼ਟਰਪਤੀ ਨੂੰ ਮਿਲਣ ਦਾ ਸਮਾਂ ਮੰਗਿਆ ਸੀ।ਇਸ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਨੂੰ ਰੋਕਣ ਕਾਰਨ ਪੰਜਾਬ ਦੇ ਬਿਜਲੀ ਔਖ ਅਤੇ ਜ਼ਰੂਰੀ ਵਸਤੂਆਂ ਦੀ ਸਪਲਾਈ ਦੀ ਗੌਰ ਸਥਿਤੀ ਨੂੰ ਉਜਾਗਰ ਕਰਨ ਲਈ ਉਨ੍ਹਾਂ ਵਲੋਂ ਇਹ ਧਰਨਾ ਦਿੱਤਾ ਜਾਵੇਗਾ।।
