ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਭਾਜਪਾ ਦੀ ਪੰਜਾਬ ਲੀਡਰਸ਼ਿਪ ਉਤੇ ਸੰਵਿਧਾਨਕ ਅਹੁਦੇ ਨੂੰ ਬੇਲੋੜੇ ਪਾਸੇ ਵਿਚ ਖਿੱਚ ਕੇ ਰਾਜਪਾਲ ਦੇ ਉਚ ਅਹੁਦੇ ਦੀ ਮਰਿਆਦਾ ਨੂੰ ਘਟਾਉਣ ਦਾ ਦੋ ਸ ਲਾਉਂਦੇ ਹੋਏ ਕਿਹਾ ਕਿ ਜਿਨ੍ਹਾਂ ਸੂਬਿਆਂ ਵਿੱਚ ਉਹ ਦੂਜੀ ਧਿਰ ਵਿੱਚ ਹੈ, ਉਥੇ ਉਹ ਲੋਕਤੰਤਰੀ ਤਰੀਕੇ ਨਾਲ ਚੁਣੀਆਂ ਹੋਈਆਂ ਸਰਕਾਰਾਂ ਨੂੰ ਡੇਗਣ ਉਤੇ ਉਤਾਰੂ ਹਨ।
ਭਾਜਪਾ ਦੇ ਸੂਬਾਈ ਯੂਨਿਟ ਵੱਲੋਂ ਉਨ੍ਹਾਂ (ਮੁੱਖ ਮੰਤਰੀ) ਉਤੇ ਪੰਜਾਬ ਨੂੰ ਇਕ ਹੋਰ ਪੱਛਮੀ ਬੰਗਾਲ ਬਣਾਉਣ ਦੇ ਲਗਾਏ ਦੋ ਸਾ ਸਬੰਧੀ ਕੀਤੇ ਹਾਲੀਆ ਟਵੀਟ ਉਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਤਾ ਦੀ ਭੁੱਖੀ ਭਾਜਪਾ ਹੈ ਜਿਹੜੀ ਆਪਣੇ ਸੌੜੇ ਹਿੱਤਾਂ ਵਾਸਤੇ ਰਾਜਪਾਲ ਦੇ ਦਫਤਰ ਦੀ ਦੁਰਵਰਤੋਂ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਇਹ ਪੱਛਮੀ ਬੰਗਾਲ ਵਿੱਚ ਹੋ ਚੁਕਾ ਹੈ, ਇਹ ਮਹਾਂਰਾਸ਼ਟਰ ਵਿੱਚ ਹੋਇਆ ਅਤੇ ਹੁਣ ਇਹ ਸਭ ਕੁਝ ਪੰਜਾਬ ਵਿੱਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।’’ ਉਨਾਂ ਭਾਜਪਾ ਦੀਆਂ ਅਜਿਹੀਆਂ ਸ਼ਰਮਨਾਕ ਕੋਸ਼ਿਸ਼ਾਂ ਨੂੰ ਭੰਡਦਿਆਂ ਕਿਹਾ ਕਿ ਉਹ ਅਜਿਹੇ ਸੂਬਿਆਂ ਵਿੱਚ ਸੱਤਾ ਵਿੱਚ ਆਉਣ ਲਈ ਹਥਕੰਡੇ ਵਰਤ ਰਹੇ ਹਨ ਜਿੱਥੇ ਉਹ ਸੱਤਾ ਵਿੱਚ ਨਹੀਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਯੋਜਨਾਬੰਦ ਤਰੀਕੇ ਨਾਲ ਸਾਰੀਆਂ ਲੋਕਤੰਤਰੀ ਤੇ ਸੰਵਿਧਾਨਕ ਸੰਸਥਾਵਾਂ ਨੂੰ ਖਤਮ ਕਰ ਰਹੀ ਹੈ ਅਤੇ ਰਾਜਪਾਲ ਦੇ ਦਫਤਰ ਨੂੰ ਵੀ ਨਹੀਂ ਬਖ਼ਸ਼ਿਆ।
ਉਨਾਂ ਕਿਹਾ, ‘‘ਇਹ ਕੋਸ਼ਿਸ਼ਾਂ ਅਜਿਹੀ ਪਾਰਟੀ ਨੂੰ ਨਹੀਂ ਸ਼ੋਭਦੀਆਂ ਜਿਹੜੀ ਕੇਂਦਰ ਵਿੱਚ ਸੱਤਾਧਾਰੀ ਹੋ ਕੇ ਇਨਾਂ ਸੰਸਥਾਵਾਂ ਦੀ ਰਖਵਾਲੀ ਵਾਲੀ ਹੋਵੇ।’’ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਇਕ ਕੌਮੀ ਪਾਰਟੀ ਹੋਣ ਦੇ ਬਾਵਜੂਦ ਉਹ ਸੰਵਿਧਾਨਕ ਪ੍ਰੰਪਰਾਵਾਂ ਜਿਸ ਅਨੁਸਾਰ ਰਾਜਪਾਲ ਸੂਬੇ ਦਾ ਸਰਪ੍ਰਸਤ ਹੁੰਦਾ ਹੈ ਪਰ ਸਾਰੇ ਪ੍ਰਸ਼ਾਸਕੀ ਅਧਿਕਾਰ ਮੁੱਖ ਮੰਤਰੀ ਕੋਲ ਹੁੰਦੇ ਹਨ, ਤੋਂ ਪੂਰੀ ਤਰਾਂ ਅਣਜਾਨ ਜਾਪਦੀ ਹੈ।
