ਪੰਜਾਬ ਦੇ ਵਿਦਿਆਰਥੀਆਂ ਲਈ ਚੰਗੀ ਖਬਰ ਹੈ ਕੋਵਡ ਕਾਰਨ ਬੰਦ ਪਏ ਕਾਲਜ ਤੇ ਯੂਨੀਵਰਸਿਟੀਆਂ ਮੁੜ ਖੁੱਲ੍ਹ ਰਹੇ ਹਨ। ਪੰਜਾਬ ਸਰਕਾਰ ਨੇ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ 16 ਨਵੰਬਰ ਤੋਂ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ।ਉਥੇ ਹੀ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਦੀਆਂ ਜਮਾਤਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ।
ਦੱਸ ਦਈਏ ਕਿ ਅੱਜ ਪੰਜਾਬ ਸਰਕਾਰ ਨੇ ,ਕਾਫੀ ਦੇਰ ਤੋਂ ਉਡੀਕਿਆ ਜਾ ਰਿਹਾ, ਵੱਡਾ ਫੈਂਸਲਾ ਲੈਂਦਿਆਂ ਪੰਜਾਬ ਦੇ ਸਾਰੇ ਕਾਲਜ-ਯੂਨੀਵਰਸਿਟੀਆਂ ਤੇ ਉੱਚ ਸਿੱਖਿਆ ਸੰਸਥਾਨ ਨੂੰ 16 ਨਵੰਬਰ ਤੋਂ ਖੋਲਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਮੌਜੂਦ ਮੈਡੀਕਲ ਸਿੱਖਿਆ ਅਤੇ ਖੋਜ ਤੇ ਤਕਨੀਕੀ ਸੰਸਥਾਵਾਂ ਵੀ ਖੋਲ੍ਹੀਆਂ ਜਾਣਗੀਆਂ।ਇਸ ਨਾਲ ਕਾਲਜ਼ ,ਯੂਨੀਵਰਸਿਟੀ ਦੇ ਵਿਦਿਆਰਥੀ ਹੁਣ ਆਪਣੇ ਸਾਲਾਨਾ ਇਮਤਿਹਾਨ ਵੀ ਦੇ ਪਾਉਣਗੇ ਜੋ ਬਹੁਤ ਸਾਰਿਆਂ ਦੇ ਵਿਦੇਸ਼ ਚ’ ਜਾਨ ਉਪਰ ਵੱਡਾ ਅੜਿੱਕਾ ਬਣਿਆ ਹੋਇਆ ਸੀ| ਹਾਲਾਂਕਿ ਸਰਕਾਰ ਦੇ ਨਿਰਦੇਸ਼ ਮੁਤਾਬਿੱਕ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਅਦਾਰਿਆਂ ਨੂੰ ਹੀ ਸਿਰਫ ਖੋਲ੍ਹਣ ਦੀ ਇਜਾਜ਼ਤ ਹੈ| ਇਸ ਦੇ ਨਾਲ ਹੀ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਅਧੀਨ ਆਉਣ ਵਾਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਅੰਤਮ ਸਾਲ ਦੀਆਂ ਕਲਾਸਾਂ 9 ਨਵੰਬਰ ਤੋਂ ਸ਼ੁਰੂ ਹੋ ਜਾਣਗੀਆਂ।ਪੰਜਾਬ ਸਰਕਾਰ ਨੇ ਇਹ ਫੈਸਲਾ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਿਆ ਹੈ।
ਸਿੱਖਿਆ ਸੰਸਥਾਨਾਂ ਨੂੰ ਕੇਂਦਰੀ ਸਿਹਤ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਕੋਵਿਡ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ। ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ 30 ਸਤੰਬਰ ਨੂੰ ਵਿਦਿਅਕ ਸੰਸਥਾਵਾਂ ਖੋਲ੍ਹਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸੀ |ਹੋਰ ਪੰਜਾਬ ਦੀਆ ਖ਼ਬਰ ਦੇਖਣ ਦੇ ਲਾਇ ਸਾਡੇ ਪੇਜ ਪੰਜਾਬ ਲਾਈਵ ਟੀਵੀ ਨੂੰ ਲਾਇਕ ਜਰੂਰ ਕਰੋ ਧੰਨਵਾਦ |
