Home / ਤਾਜ਼ਾ ਖਬਰਾਂ / ਪੰਜਾਬ ਲਈ ਆਈ ਇਹ ਵੱਡੀ ਖ਼ਬਰ

ਪੰਜਾਬ ਲਈ ਆਈ ਇਹ ਵੱਡੀ ਖ਼ਬਰ

ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਇੱਕ ਹੋਰ ਵੱਡਾ ਝ ਟਕਾ ਦੇਣ ਦੀ ਤਿਆਰੀ ਹੈ। ਪੰਜਾਬ ਨੂੰ ਇਹ ਝ ਟਕਾ ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਨਿਧੀ (RDF Fund) ਨੂੰ ਲੈ ਕੇ ਚੁੱਕੇ ਗਏ ਨਵੇਂ ਕਦਮ ਨਾਲ ਲੱਗ ਸਕਦਾ ਹੈ। ਕੇਂਦਰ ਸਰਕਾਰ ਨੇ ਪੰਜਾਬ ‘ਚ ਝੋਨੇ ਦੀ ਖਰੀਦ ਲਈ ਭੇਜੀ ਗਈ ਪ੍ਰੋਵੀਜ਼ਨਲ ਕਾਸਟ ਸ਼ੀਟ ‘ਚ 3 ਫੀਸਦੀ ਆਰ.ਡੀ.ਐੱਫ. ਨੂੰ ਫਿਲਹਾਲ ਜ਼ੀਰੋ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਖੇਤੀ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਜਿਸ ਆਰਡੀਐੱਫ (RDF Fund) ਦਾ ਭੁਗਤਾਣ ਕੇਂਦਰ ਸਰਕਾਰ ਪਿਛਲੇ ਪੰਜ ਦਹਾਕਿਆਂ ਤੋਂ ਕਰ ਰਹੀ ਹੈ, ਉਸ ਬਾਰੇ ਹੁਣ ਅਜਿਹਾ ਸਵਾਲ ਪੁੱਛਣ ਦਾ ਮਤਲਬ ਸਾਫ਼ ਹੈ ਕਿ ਸਰਕਾਰ ਇਸ ਪੈਸੇ ਨੂੰ ਦੇਣ ‘ਚ ਆਨਾਕਾਨੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਦਾ ਜਵਾਬ ਤਿਆਰ ਕਰ ਰਹੇ ਹਾਂ। ਜੇਕਰ ਕੇਂਦਰ ਸਰਕਾਰ ਆਰਡੀਐੱਫ (RDF Fund) ਨਹੀਂ ਦਿੰਦੀ ਤਾਂ ਪੰਜਾਬ ਨੂੰ ਝੋਨੇ ਦੇ ਸੀਜ਼ਨ ‘ਚ ਲਗਪਗ 1050 ਕਰੋੜ ਰੁਪਏ ਦਾ ਨੁਕਸਾਨ ਹੋ ਸਕਦਾ ਹੈ। ਮੋਦੀ ਸਰਕਾਰ ਨੇ ਸਿਰਫ ਆਰਡੀਐੱਫਦੇਣ ਤੋਂ ਟਾਲਾ ਨਹੀਂ ਵੱ‌ਟਿਆ ਬਲਕਿ ਆਰਡੀਐੱਫਨੂੰ ਸੂਬਾ ਸਰਕਾਰ ਕਿਸ ਤਰੀਕੇ ਖਰਚ ਕਰਦੀ ਹੈ, ਇਸਦੀ ਵੀ ਜਾਂਚ ਆਰੰਭ ਦਿੱਤੀ ਹੈ।ਏ.ਪੀ.ਐੱਮ.ਸੀ. ਐਕਟ ਤਹਿਤ ਪੰਜਾਬ ਸਰਕਾਰ ਨੇ ਕਣਕ ਅਤੇ ਝੋਨੇ ਦੀ ਖਰੀਦ ‘ਤੇ ਤਿੰਨ ਫੀਸਦੀ ਮਾਰਕੀਟ ਫੀਸ, ਤਿੰਨ ਫੀਸਦੀ ਰੂਰਲ ਡਿਵੈਲਪਮੈਂਟ ਫੰਡ ਅਤੇ 2.5 ਫੀਸਦੀ ਆੜ੍ਹਤ ਲਗਾਈ ਹੋਈ ਹੈ।

ਇਸ ਦਾ ਭੁਗਤਾਨ ਖਰੀਦਦਾਰ ਨੂੰ ਕਰਨਾ ਹੈ। ਕਣਕ ਤੇ ਝੋਨੇ ਦੀ ਖਰੀਦ ਕੇਂਦਰ ਸਰਕਾਰ ਲਈ ਪੰਜਾਬ ਦੀਆਂ 5 ਖਰੀਦ ਏਜੰਸੀਆਂ ਕਰਦੀਆਂ ਹਨ। ਅਜਿਹੇ ‘ਚ ਇਸ ਅਨਾਜ ਨੂੰ ਖਰੀਦਣ ਲਈ ਕਿਹੜੇ-ਕਿਹੜੇ ਖਰਚੇ ਸਰਕਾਰ ਦੇਵੇਗੀ ਅਤੇ ਕਿੰਨੇ ਦੇਵੇਗੀ ਇਸ ਦੀ ਇੱਕ ਪ੍ਰੋਵੀਜ਼ਨਲ ਕਾਸਟ ਸ਼ੀਟ ਭੇਜੀ ਜਾਂਦੀ ਹੈ ਤਾਂ ਕਿ ਏਜੰਸੀਆਂ ਜਦੋਂ ਐੱਫ.ਸੀ.ਆਈ. ਨੂੰ ਅਨਾਜ ਦੀ ਡਲਿਵਰੀ ਦਿਓ ਤਾਂ ਇਨ੍ਹਾਂ ਖਰਚਿਆਂ ਨੂੰ ਮਿਲਾ ਕੇ ਬਿੱਲ ਤਿਆਰ ਕਰੇ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.