ਖਬਰਾਂ ਦੁਬਾਰਾ ਮਿਲੀ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਸੁਧਾਰ ਕਾਨੂੰਨਾਂ ਤੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲਾਂ ‘ਤੇ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਰਾਸ਼ਟਰਪਤੀ ਦਫਤਰ ਵੱਲੋਂ ਇਸ ਸਬੰਧੀ ਸੂਚਨਾ ਭੇਜ ਦਿੱਤੀ ਗਈ ਹੈ। ਮੁੱਖ ਮੰਤਰੀ ਦਫਤਰ ਵੱਲੋਂ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਰਾਸ਼ਟਰਪਤੀ ਨੂੰ ਕਈ ਹੋਰ ਸਮਾਂ ਦੇਣ ਦੀ ਮੰਗ ਕੀਤੀ ਹੈ।
ਪੰਜਾਬ ਵਿਧਾਨ ਸਭਾ ‘ਚ ਪਿਛਲੇ ਦਿਨੀਂ ਸੂਬਾ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖਿ ਲਾਫ ਤਿੰਨ ਬਿੱਲ ਪਾਸ ਕੀਤੇ ਗਏ ਸਨ। ਇਨ੍ਹਾਂ ਬਿੱਲਾਂ ‘ਤੇ ਰਾਸ਼ਟਰਪਤੀ ਦੀ ਮੋਹਰ ਲੱਗਣੀ ਜ਼ਰੂਰੀ ਹੈ ਪਰ ਫਿਲਹਾਲ ਰਾਸ਼ਟਰਪਤੀ ਨੇ ਇਨ੍ਹਾਂ ਬਿੱਲਾਂ ਦੇ ਬਾਬਤ ਮਿਲਣ ਤੋਂ ਮਨ੍ਹਾ ਕਰ ਦਿੱਤਾ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਪੰਜ ਨਵੰਬਰ ਨੂੰ ਪੰਜਾਬ ਭਰ ‘ਚ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਦੇ ਚਲਦੇ ਆਮ ਲੋਕਾਂ ਨੂੰ ਘਰ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਸ ਦਿਨ ਪੰਜਾਬ ਦੀਆਂ ਸਾਰੀਆਂ ਮੁੱਖ ਸੜਕਾਂ ਜਾਮ ਰਹਿਣਗੀਆਂ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਉੱਪਰ ਅੰਦੋਲਨ ਤੇਜ਼ ਕਰਨ ਦਾ ਅਹਿਦ ਲਿਆ ਹੈ।
ਸੂਬੇ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਰਲ ਕੇ ਪੰਜ ਨਵੰਬਰ ਨੂੰ ਦੇਸ਼ ਭਰ ‘ਚ ਚੱਕਾ ਜਾਮ ਦੇ ਮੱਦੇਨਜ਼ਰ 67 ਟੀਮਾਂ ਬਣਾਈਆਂ ਹਨ। ਇਹ ਟੀਮਾਂ ਪੰਜਾਬ ਦੇ ਵੱਖ-ਵੱਖ ਮੌਲ, ਟੋਲ ਪਲਾਜ਼ਿਆਂ, ਸਟੇਟ ਤੇ ਕੌਮੀ ਰਾਜ ਮਾਰਗਾਂ ‘ਤੇ ਤਾਇਨਾਤ ਰਹਿਣਗੀਆਂ ਤੇ ਆਉਣ ਜਾਣ ਵਾਲੇ ਵਾਹਨਾਂ ਨੂੰ ਰੋਕਣਗੀਆਂ। ਇਹ ਧਰਨਾ ਪੰਜ ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ ਚਾਰ ਵਜੇ ਤਕ ਚੱਕਾ ਜਾਮ ਰੱਖਣਗੀਆਂ।।
