ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਪੰਜਾਬ ਸਮੇਤ ਭਾਰਤ ‘ਚ ਮੁੜ ਤੋਂ ਪੈਰ ਪ੍ਰਸਾਰਨ ਲੱਗਾ ਹੈ। ਜਿਸ ਨੂੰ ਦੇਖਦੇ ਹੋਏ ਮਜ਼ਬੂਰਨ ਸ ਖ਼ਤੀ ਕਰਨੀ ਪੈ ਰਹੀ ਹੈ। ਪੰਜਾਬ ਵਿਚ ਕਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਪੰਜਾਬ ਵਿਚ ਮੁੜ ਤੋਂ ਨਾਈਟ ਕਰਫਊ ਲਗਾਉਣ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਪੰਜਾਬ ਵਿਚ 1 ਦਸੰਬਰ ਤੋਂ ਨਾਈਟ ਕਰਫਊ ਲਾਗੂ ਕੀਤਾ ਗਿਆ ਹੈ।ਇਹ ਨਾਈਟ ਕਰਫਊ 1 ਦਸੰਬਰ ਤੋਂ 15 ਦਸੰਬਰ ਤੱਕ ਲਾਗੂ ਰਹੇਗਾ। ਪੰਜਾਬ ਸਰਕਾਰ ਵੱਲੋਂ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟਕਰਫਿਊ ਲਗਾਇਆ ਗਿਆ ਹੈ।ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਡ ਰੀਵਿਊ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਦੌਰਾਨ ਹੋਟਲ, ਰੈਸਟੋਰੈਂਟ ਤੇ ਮੈਰੇਜ ਪੈਲਿਸ ਰਾਤ 9.30 ਵਜੇ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। 1 ਦਸੰਬਰ ਤੋਂ ਮਾਸਕ ਨਾ ਪਹਿਨਣ ਜਾਂ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਜੁਰਮਾਨਾ ਦੁੱਗਣਾ ਕਰ ਦਿੱਤਾ ਗਿਆ ਹੈ। ਮਾਸਕ ਨਾ ਪਾਉਣ ਦੀ ਸੂਰਤ ਵਿਚ ਜ਼ੁਰਮਾਨਾ 500 ਰੁਪਏ ਤੋਂ ਵਧਾ ਕੇ 1000 ਰੁਪਏ ਕੀਤਾ ਜਾਵੇਗਾ।
ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਡ ਰਵਿਊ ਕਮੇਟੀ ਦੀ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਹੈ।ਦਸੰਬਰ ਵਿਚ ਕਰੋਨਾ ਦੀ ਦੂਸਰੀ ਸਟੇਜ ਸ਼ੁਰੂ ਹੋਣ ਦੇ ਰਿਸਕ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਵੱਡਾ ਕਦਮ ਚੁੱਕੇ ਹਨ।ਮੁੱਖ ਮੰਤਰੀ ਨੇ ਵਾਰਨਿੰਗ ਕਰਦਿਆਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਹਾਲ ਵਿਚ ਇੰਨਾਂ ਰੱਖਿਆ ਨਿਯਮਾਂ ਦੀ ਉਲੰਘਣਾ ਨਹੀਂ ਕਰਨੀ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।
