ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਜੇਕਰ ਕਿਸਾਨਾਂ ਨੇ ਧਰਨਾ ਖਤਮ ਨਾ ਕੀਤਾ ਤਾਂ 3 ਜਾਂ 4 ਦਿਨਾਂ ਬਾਅਦ ਪੰਜਾਬ ਵਿਚ ਬਲੈਕ ਆਊਟ ਹੋ ਜਾਵੇਗਾ। ਕਿਉਂਕਿ ਨਾ ਤਾਂ ਕਿਸੇ ਪਲਾਂਟ ਕੋਲ ਕੋਲਾ ਹੈ ਅਤੇ ਨਾ ਹੀ ਸਰਕਾਰ ਕੋਲ ਪੈਸੇ ਹਨ ਜੋ ਉੁਹ ਦੂਸਰੇ ਸੂਬਿਆਂ ਤੋਂ ਬਿਜਲੀ ਖਰੀਦ ਸਕੇ। ਇਸ ਦਾ ਸਭ ਤੋਂ ਵੱਡਾ ਅਸਰ ਪੰਜਾਬ ਦੇ ਆਮ ਲੋਕਾਂ ਨੂੰ ਹੀ ਭੁਗਤਣਾ ਪਵੇਗਾ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਿਕਰ ਜ਼ਾਹਰ ਕੀਤਾ ਹੈ। ਕਿ ਕਿਸਾਨ ਅੰਦੋਲਨ ਕਾਰਨ ਅਗਲੇ ਦੋ-ਚਾਰ ਦਿਨਾਂ ਤੱਕ ਪੰਜਾਬ ਬਿਜਲੀ ਤੋਂ ਵਾਂਝਾ ਹੋ ਜਾਏਗਾ। ਮੁੱਖ ਮੰਤਰੀ ਨੇ ਆਖਿਆ ਕਿ ਕੋਲੇ ਦੀ ਕਮੀ ਕਾਰਨ ਪੰਜਾਬ ਵਿੱਚ ਹੁਣ ਸਿਰਫ਼ ਇੱਕ ਥਰਮਲ ਪਲਾਂਟ ਹੀ ਚੱਲ ਰਹਿ ਹੈ ਤੇ ਜਦੋਂ ਉਹ ਬੰਦ ਹੋ ਗਿਆ ਤਾਂ ਸੂਬੇ ’ਚ ਬਿਜਲੀ ਗੁੱਲ ਹੋ ਜਾਏਗੀ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਰਾਜ ਕੋਲ ਨੈਸ਼ਨਲ ਗਰਿੱਡਡ ਪਾਸੋਂ ਵੀ ਬਿਜਲੀ ਖਰੀਦਣ ਲਈ ਪੈਸਾ ਨਹੀਂ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨਾਲ ਪੰਜਾਬ ਦਾ ਹੀ ਨੁਕ ਸਾਨ ਹੋ ਰਿਹਾ ਹੈ, ਜਦੋਂ ਕਿ ਪੰਜਾਬ ਦਾ ਗੁੱਸਾ ਕੇਂਦਰ ਸਰਕਾਰ ਨਾਲ ਹੈ।
ਕਿਸਾਨ ਜਥੇਬੰਦੀਆਂ ਨੂੰ ਪੰਜਾਬ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਮੁੜ ਪੰਜਾਬ ਦੇ ਹਿੱਤਾਂ ਬਾਰੇ ਸੋਚਣ ਦੀ ਅਪੀਲ ਵੀ ਕੀਤੀ।ਦੱਸਣਯੋਗ ਹੈ ਕਿ ਪੰਜਾਬ ਚ ਲੱਗਭਗ ਇੱਕ ਮਹੀਨੇ ਤੋਂ ਉਪਰ ਦਾ ਸਮਾਂ ਹੋ ਗਿਆ ਤੇ ਲਗਾਤਾਰ ਖੇਤੀ ਕਾਲੇ ਕਾਨੂੰਨਾਂ ਦੇ ਰੋਸ ਵਜੋਂ ਪੰਜਾਬ ਚ ਥਾਂ ਥਾਂ ਧਰਨੇ ਜਾਰੀ ਹਨ। ਜਿਸ ਦਾ ਅਜੇ ਤੱਕ ਕੇਦਰ ਨੇ ਕੋਈ ਵੀ ਹੱਲ ਨਹੀ ਕੱਢਿਆ ਹੈ।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।
