Home / ਤਾਜ਼ਾ ਖਬਰਾਂ / ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿਤੀ ਇਹ ਸਲਾਹ

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿਤੀ ਇਹ ਸਲਾਹ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੀ ਗਈ ਪਹਿਲਕਦਮੀ ਦਾ ਸਵਾਗਤ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਗ੍ਰਹਿ ਮੰਤਰੀ ਦੀ ਪੇਸ਼ਕਸ਼ ਮੰਨ ਲੈਣ ਕਿਉਂਕਿ ਕਿ ਮਸਲੇ ਦਾ ਹੱਲ ਗੱਲਬਾਤ ਨਾਲ ਹੀ ਨਿਕਲੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਮਿਤ ਸ਼ਾਹ ਦੀ ਪੇਸ਼ਕਸ ਮੰਨ ਲੈਣੀ ਚਾਹੀਦੀ ਹੈ।

ਉਧਰ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਦੀ ਸਲਾਹ ਦੀ ਅਲੋ ਚਨਾ ਕੀਤੀ ਹੈ।ਦੱਸ ਦਈਏ ਕਿ ਪੰਜਾਬ ਦੇ ਕਿਸਾਨਾਂ ਦੇ ਦਿੱਲੀ ਕੂਚ ਦੌਰਾਨ ਹਰਿਆਣਾ ਸਰਕਾਰ ਵੱਲੋਂ ਖੜ੍ਹੀਆਂ ਕੀਤੀਆਂ ਰੋਕਾਂ ’ਤੇ ਵੱਡੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕੈਪਟਨ ਨੇ ਕਿਹਾ ਕਿ ਜਦੋਂ ਤੱਕ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਂਟਰ ਪੰਜਾਬ ਦੇ ਕਿਸਾਨਾਂ ਤੋਂ ਮੁਆਫ਼ੀ ਨਹੀਂ ਮੰਗ ਲੈਂਦੇ, ਉਦੋਂ ਤੱਕ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਨਾਲ ਗੱਲਬਾਤ ਦੀ ਕੋਈ ਸਾਂਝ ਵੀ ਨਹੀਂ ਰੱਖੀ ਜਾਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸਾਨ ਅੰਦੋਲਨ ਵਿੱਚ ਕਿਸੇ ਵੀ ਸਿਆਸੀ ਪਾਰਟੀ ਦੀ ਸ਼ਮੂਲੀਅਤ ਨਹੀਂ ਹੈ ਸਗੋਂ ਇਹ ਕਿਸਾਨਾਂ ਦਾ ਸੁਭਾਵਿਕ ਪ੍ਰਤੀਕਰਮ ਹੈ, ਜੋ ਆਪਣੇ ਭਵਿੱਖ ਲਈ ਇਹ ਸਭ ਕਰ ਰਹੇ ਹਨ।ਜਾਣਕਾਰੀ ਅਨੁਸਾਰ ਕੈਪਟਨ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਅਤੇ ਇੱਥੋਂ ਤੱਕ ਕਿ ਕੇਂਦਰ ਸਰਕਾਰ ਨੂੰ ਉਨ੍ਹਾਂ ਦੇ ਆਉਣ ਉਤੇ ਕੋਈ ਇਤ ਰਾਜ਼ ਨਹੀਂ ਹੈ ਤਾਂ ਇਨ੍ਹਾਂ ਵਿਚਾਲੇ ਟੰਗ ਅੜਾਉਣ ਵਾਲਾ ਖੱਟਰ ਕੌਣ ਹੁੰਦਾ?

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘ਮੈਂ ਖੱਟਰ ਦੀਆਂ ਬੇਤੁੱਕੀਆਂ ਗੱਲਾਂ ਦਾ ਕੋਈ ਜਵਾਬ ਨਹੀਂ ਦੇਵਾਂਗਾ। ਕੀ ਮੇਰੇ ਕੋਲ ਕਿਸਾਨਾਂ ਨੂੰ ਇਹ ਸਭ ਕਰਵਾਉਣ ਤੋਂ ਇਲਾਵਾ ਕੋਈ ਹੋਰ ਚੰਗਾ ਕੰਮ ਕਰਨ ਲਈ ਨਹੀਂ ਹੈ?’ਹੋਰ ਕਿਸਾਨੀ ਮੁਤਲਕ ਖ਼ਬਰ ਦੇਖਣ ਦੇ ਲਈ ਸਾਡਾ ਪੇਜ ਜਰੂਰ ਲਾਇਕ ਕਰੋ ਅਸੀਂ ਹਰ ਪਾਲ ਦੀ ਖ਼ਬਰ ਤੁਹਾਡੇ ਤਕ ਪਹੁੰਚ ਰਹੇ ਹਾਂ|

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.