Breaking News
Home / ਤਾਜ਼ਾ ਖਬਰਾਂ / ਪੰਜਾਬ ਸਰਕਾਰ ਨੇ ਬਣਾਏ ਨਵੇਂ ਨਿਯਮ

ਪੰਜਾਬ ਸਰਕਾਰ ਨੇ ਬਣਾਏ ਨਵੇਂ ਨਿਯਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਸੰਪੂਰਨ ਲੌਕਡਾਊਨ ਲਾਉਣ ਤੋਂ ਇਨ ਕਾਰ ਕਰ ਦਿੱਤਾ ਅਤੇ ਕਿਹਾ ਕਿ ਮੌਜੂਦਾ ਸਮੇਂ ਲਾਈਆਂ ਗਈਆਂ ਪਾਬੰਦੀਆਂ ਕਈ ਸੂਬਿਆਂ ਦੇ ਲੌਕਡਾਊਨ ਹਾਲ ਤੋਂ ਜ਼ਿਆਦਾ ਚੌਕਸ ਹਨ। ਉਨ੍ਹਾਂ ਇਸ ਮੌਕੇ ਕੋਵਡ ਦੇ ਵਧਦੇ ਰਿਸਕ ਦੇ ਮੱਦੇਨਜ਼ਰ ਵੱਖੋ-ਵੱਖ ਵਰਗਾਂ ਦੇ ਲੋਕਾਂ ਦੀਆਂ ਦਿੱਕਤਾਂ ਦੂਰ ਕਰਨ ਲਈ ਛੋਟਾਂ ਅਤੇ ਰਾਹਤਾਂ ਦਾ ਐਲਾਨ ਵੀ ਕੀਤਾ।ਇਨ੍ਹਾਂ ਰਾਹਤਾਂ ਵਿੱਚ ਦੁਕਾਨਾਂ ਦਾ ਪੜ੍ਹਾਅਵਾਰ ਖੋਲ੍ਹਿਆ ਜਾਣਾ ਅਤੇ ਹਾਊਸਿੰਗ ਖੇਤਰ ਲਈ ਕਈ ਛੋਟਾਂ ਸ਼ਾਮਲ ਹਨ |

ਜਿਨ੍ਹਾਂ ਵਿੱਚ ਸੂਬੇ ਦੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਦੁਆਰਾ ਪ੍ਰਾਈਵੇਟ ਹੋਵੇ ਜਾਂ ਅਲਾਟਿਡ ਦੋਵਾਂ ਸ਼੍ਰੇਣੀਆਂ ਲਈ ਪਲਾਟਾਂ/ਪ੍ਰਾਜੈਕਟਾਂ ਦੀ ਉਸਾਰੀ ਦਾ ਪ੍ਰਵਾਨਗੀ ਸਮਾਂ ਤਿੰਨ ਮਹੀਨੇ ਵਧਾਇਆ ਗਿਆ ਹੈ।ਚੋਣਵੀਆਂ ਦੁਕਾਨਾਂ ਨੂੰ ਬੰਦ ਕਰਨ ਉਤੇ ਦੁਕਾਨਦਾਰਾਂ ਵਿੱਚ ਪਾਏ ਜਾ ਰਹੇ ਰੋਸ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪੜਾਵਵਾਰ ਦੁਕਾਨਾਂ ਖੋਲ੍ਹਣ ਦੀ ਯੋਜਨਾ ਉਤੇ ਕੰਮ ਕਰਨ। ਇਸ ਤੋਂ ਪਹਿਲਾਂ ਕਈ ਕੈਬਨਿਟ ਮੰਤਰੀਆਂ ਨੇ ਚੋਣਵੀਆਂ ਦੁਕਾਨਾਂ ਬੰਦ ਕਰਨ ਉਤੇ ਪਾਏ ਜਾ ਰਹੇ ਰੋਸ ਦਾ ਮੁੱਦਾ ਚੁੱਕਿਆ। ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਦੁਕਾਨਦਾਰ ਖਾਸ ਕਰਕੇ ਸ਼ਹਿਰੀ ਖੇਤਰ ਦੇ ਦੁਕਾਨਦਾਰ ਸੂਬੇ ਵਿੱਚ ਲਗਾਈਆਂ ਬੰਦਸ਼ਾਂ ਦੇ ਹਿੱਸੇ ਵਜੋਂ ਚੋਣਵੀਆਂ ਦੁਕਾਨਾਂ ਬੰਦ ਕਰਨ ਤੋਂ ਔਖੇ ਹਨ।

ਕੋਵਡ ਦੇ ਵਧਦੇ ਮਾਮਲਿਆਂ ਦੇ ਸਨਮੁੱਖ, ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਗਿਣਤੀ 50 ਫੀਸਦੀ ਤੱਕ ਕੀਤੇ ਜਾਣ ਦੇ ਹੁਕਮ ਦਿੱਤੇ ਅਤੇ ਬਾਕੀ ਅਧਿਆਪਕ ਘਰਾਂ ਤੋਂ ਆਨਲਾਈਨ ਕਲਾਸਾਂ ਲੈਣਗੇ। ਉਨ੍ਹਾਂ ਖੁਰਾਕ ਵਿਭਾਗ ਨੂੰ ਕੋਵਡ ਵਿਅਕਤੀਆਂ ਲਈ 5 ਲੱਖ ਵਾਧੂ ਖਾਣੇ ਦੇ ਪੈਕਟ ਤਿਆਰ ਕਰਨ ਦੇ ਹੁਕਮ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਵਿਅਕਤੀ ਨੂੰ ਨਿੱਜੀ ਤੌਰ ‘ਤੇ ਇਹ ਪੈਕੇਟ ਮਿਲੇ ਜਿੱਥੇ ਕਿਤੇ ਵੀ ਇਕ ਪਰਿਵਾਰ ਵਿੱਚ ਇਕ ਤੋਂ ਵਧੇਰੇ ਮਰੀਜ਼ ਹਨ। ਸੂਬਾ ਸਰਕਾਰ ਵੱਲੋਂ 1.41 ਲੱਖ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਵਾਧੂ ਤੌਰ ‘ਤੇ 10 ਕਿਲੋ ਆਟਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਖੁਰਾਕ ਸਬੰਧੀ ਇਹ ਮਦਦ ਪਹਿਲਾਂ ਤੋਂ ਹੀ ਗ਼ਰੀਬ ਵਰਗ ਦੇ ਕੋਵਡ ਨਾਲ ਵਿਅਕਤੀਆਂ ਨੂੰ ਦਿੱਤੀ ਜਾ ਰਹੀ ਇਕ ਲੱਖ ਫੂਡ ਕਿੱਟਾਂ ਤੋਂ ਅਲੱਗ ਹੈ ਜਿਸ ਤਹਿਤ 10 ਕਿਲੋ ਆਟਾ, 2 ਕਿਲੋ ਛੋਲੇ ਅਤੇ 2 ਕਿਲੋ ਚੀਨੀ ਪ੍ਰਦਾਨ ਕੀਤੀ ਜਾ ਰਹੀ ਹੈ, ਇਹ ਸਹਾਇਤਾ ਭਾਰਤ ਸਰਕਾਰ ਵੱਲੋਂ ਐਲਾਨੀ ਗਈ ਮਦਦ ਤੋਂ ਵੀ ਛੁੱਟ ਹੈ।

ਵਾਧੇ ਦੀ ਪ੍ਰਵਾਨਗੀ ਤੋਂ ਇਲਾਵਾ ਹਾਊਸਿੰਗ ਖੇਤਰ ਲਈ ਮੁੱਖ ਮੰਤਰੀ ਨੇ ਸਾਰੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਅਪਰੈਲ 2021 ਤੋਂ 31 ਜੁਲਾਈ 2021 ਤੱਕ ਦੇ ਸਮੇਂ ਲਈ ਗੈਰ ਉਸਾਰੀ ਚਾਰਜ/ਵਾਧੇ ਦੀ ਫੀਸ/ਲਾਇਸੈਂਸ ਨਵਿਆਉਣ ਦੀ ਫੀਸ ਨਾ ਲਈ ਜਾਵੇ। ਇਸ ਤੋਂ ਅੱਗੇ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਪਹਿਲੀ ਅਪਰੈਲ ਤੋਂ 31 ਜੁਲਾਈ 2021 ਤੱਕ ਦੇ ਸਮੇਂ ਦੀਆਂ ਕਿਸ਼ਤਾਂ ਵਿੱਚ ਦੇਰੀ ਉਤੇ ਵਿਆਜ਼ ਮੁਆਫ ਕੀਤਾ ਜਾਵੇ, ਬਸ਼ਰਤੇ ਇਸ ਨੂੰ ਪਹਿਲੀ ਅਗਸਤ 2021 ਤੋਂ ਬਾਅਦ ਬਰਾਬਰ ਮਹੀਨਾਵਾਰ ਕਿਸ਼ਤਾਂ ਵਿੱਚ ਅਦਾ ਕੀਤਾ ਜਾਵੇ।।

About Jagjit Singh

Check Also

ਮਸ਼ਹੂਰ ਮਾਡਲ ਸੋਨਮ ਬਾਜਵਾ ਦੀਆ ਅਣਦੇਖੀਆਂ ਤਸਵੀਰਾਂ

ਸੋਨਮ ਬਾਜਵਾ ਇੱਕ ਭਾਰਤੀ ਮਾਡਲ ਅਤੇ ਅਭਿਨੇਤਰੀ ਹੈ ਜੋ ਮੁੱਖ ਤੌਰ ‘ਤੇ ਪੰਜਾਬੀ ਭਾਸ਼ਾ ਦੀਆਂ …

Leave a Reply

Your email address will not be published. Required fields are marked *