ਦਸ਼ਮੇਸ਼ ਪਿਤਾ ਜੀ ਦੇ ਆਖਰੀ ਹੁਕਮ”’ਆਪ ਦੇ ਮਾਤਾ ਪਿਤਾ ਨੇ ਆਪ ਜੀ ਨੂੰ ਚੰਗੀ ਵਿਦਿਆ ਸਿਖਾਉਣ ਦੇ ਨਾਲ-ਨਾਲ ਸ਼ਸਤ੍ਰ ਵਿਦਿਆ ਤੋਂ ਵੀ ਚੰਗਾ ਜਾਣੂੰ ਕਰਵਾਇਆ ਸੀ। ਗੁਰੂ ਜੀ ਨੂੰ ਫੌਜੀ ਵਿਦਿਆ ਦੇ ਨਾਲ-ਨਾਲ ਸੰਸਕ੍ਰਿਤ ਤੇ ਫ਼ਾਰਸੀ ਵਿਦਿਆ ਵੀ ਪੜ੍ਹਾਈ ਗਈ ਸੀ। ਗੁਰੂ ਗੋਬਿੰਦ ਸਿੰਘ ਜੀ ਨੇ ਪੰਜਾਬੀ, ਹਿੰਦੀ, ਸੰਸਕ੍ਰਿਤ ਤੇ ਫ਼ਾਰਸੀ ਵਿੱਚ ਗੁਰਬਾਣੀ ਲਿਖੀ ਹੈ। 1672 ਵਿੱਚ ਆਨੰਦਪੁਰ ਵਿਖੇ ਆ ਗਏ।
ਫਾਰਸੀ ਦੀ ਸਿੱਖਿਆ ਕਾਜ਼ੀ ਪੀਰ ਮੁਹੰਮਦ ਤੋਂ, ਸੰਸਕਿ੍ਤ ਦੀ ਸਿੱਖਿਆ ਪੰਡਿਤ ਹਰਜਸ ਤੋਂ, ਗੁਰਮੁਖੀ ਲਿਪੀ ਦੀ ਸਿੱਖਿਆ ਮਤੀ ਦਾਸ ਅਤੇ ਸਾਹਿਬ ਚੰਦ ਤੋਂ ਪੑਾਪਤ ਕੀਤੀ। ਗੁਰੂ ਤੇਗ਼ ਬਹਾਦਰ ਸਾਹਿਬ ਜੀ, ਮਾਰਚ 1673 ਦੇ ਆਖ਼ਰੀ ਹਫ਼ਤੇ ਤੋਂ 10 ਜੁਲਾਈ, 1675 ਤਕ ਚੱਕ ਨਾਨਕੀ ਵਿੱਚ ਰਹੇ। ਇਹਨਾਂ ਦਿਨਾਂ ਵਿੱਚ ਸਾਰੇ ਪਾਸੇ ਤੋਂ ਸਿੱਖ ਸੰਗਤਾਂ ਚੱਕ ਨਾਨਕੀ ਆਉਣ ਲੱਗ ਪਈਆਂ। ਇਹਨਾਂ ਦਿਨਾਂ ਵਿੱਚ ਹੀ ਲਾਹੌਰ ਤੋਂ ਭਾਈ ਹਰਿਜਸ ਸੁਭਿੱਖੀ ਵੀ ਦਰਸ਼ਨਾਂ ਵਾਸਤੇ ਆਇਆ। ਉਹਨਾ ਦੀ ਬੇਟੀ ਬੀਬੀ ਜੀਤਾਂ ਜੀ ਦੀ ਮੰਗਣੀ ਗੋਬਿੰਦ ਰਾਇ ਨਾਲ 12 ਮਈ, 1673 ਦੇ ਦਿਨ ਕੀਤੀ ਗਈ। ਇਸ ਦੇ ਨਾਲ ਹੀ ਭਾਈ ਬਜਰ ਸਿੰਘ ਨੂੰ ਗੋਬਿੰਦ ਰਾਇ ਨੂੰ ਸ਼ਸਤਰ ਚਲਾਉਣ ਅਤੇ ਘੋੜ ਸਵਾਰੀ ਸਿਖਾਉਣ ਵਾਸਤੇ ਤਾਇਨਾਤ ਕੀਤਾ ਗਿਆ।1699 ਈ. ਨੂੰ ਵਿਸਾਖੀ ਵਾਲੇ ਦਿਨ ਅਨੰਦਪੁਰ ਸਾਹਿਬ ਵਿਖੇ ਭਾਰੀ ਇਕੱਠ ਹੋਇਆ। ਗੁਰੂ ਜੀ ਨੇ ਇਕੱਠ ਵਿੱਚ ਵਾਰੀ-ਵਾਰੀ ਪੰਜ ਸਿਰਾਂ ਦੀ ਮੰਗ ਕੀਤੀ। ਇਹ ਮੰਗ ਭਾਈ ਦਇਆ ਸਿੰਘ ਜੀ ਜੋ ਕਿ ਲਾਹੌਰ ਦੇ ਖੱਤਰੀ ਪਰਿਵਾਰ ਵਿੱਚੋਂ ਸੀ। , ਭਾਈ ਧਰਮ ਸਿੰਘ ਜੀ ਇਹ ਦਿੱਲੀ ਦਾ ਜੱਟ ਸੀ। ਭਾਈ ਹਿੰਮਤ ਸਿੰਘ ਜੀਜੋ ਕਿ ਉੜੀਸਾ ਦੇ ਜਗਨਨਾਥ ਦਾ ਹਿੰਮਤ ਰਾਏ ਸੀ। ਭਾਈ ਮੋਹਕਮ ਸਿੰਘ ਜੀ ਇਹ ਗੁਜਰਾਤ ਦੇ ਦੁਆਰਕਾ ਰੰਗਾਈ ਛਪਾਈ ਵਾਲਾ ਮੋਹਕਮ ਚੰਦ ਸੀ। ਅਤੇ ਭਾਈ ਸਾਹਿਬ ਸਿੰਘ ਜੀਇਹ ਕਰਨਾਟਕਾ ਦੇ ਬੀਦਰ ਜਿਲ੍ਹੇ ਦਾ ਨਾਈ ਸਾਹਿਬ ਚੰਦ ਨੇ ਪੂਰੀ ਕੀਤੀ।
ਗੁਰੂ ਜੀ ਨੇ ਪਹਿਲਾਂ ਉਨ੍ਹਾਂ ਨੂੰ ਅੰਮਿੑਤ ਛਕਾਇਆ ਫਿਰ ਉਹਨਾਂ ਪਾਸੌ ਆਪ ਅੰਮ੍ਰਿਤ ਛਕਿਆ । ਇਸ ਉੱਪਰੰਤ ਸਾਰਿਆਂ ਦੇ ਨਾਮ ਸਿੰਘ ਸ਼ਬਦ ਲੱਗਿਆ। ਅੰਮ੍ਰਿਤ ਛਕਣ ਤੋਂ ਬਾਅਦ ਹਰ ਸਿੱਖ ਨੂੰ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕੱਛ ਦਾ ਧਾਰੀ ਹੋਣ ਦੀ ਆਗਿਆ ਹੋਈ ਅਤੇ 20 ਹਜ਼ਾਰ ਤੋਂ ਵੱਧ ਲੋਕਾਂ ਨੇ ਵਿਸਾਖੀ ਵਾਲੇ ਦਿਨ ਗੁਰੂ ਦੀ ਪਾਸੋਂ ਅੰਮ੍ਰਿਤ ਛਕ ਕੇ ਆਪਣਾ ਪੂਰਨ ਵਿਸ਼ਵਾਸ ਪ੍ਰਗਟ ਕੀਤਾ। “
