Breaking News
Home / ਤਾਜ਼ਾ ਖਬਰਾਂ / ਬਾਰਡਰ ਤੇ ਬੈਠੇ ਕਿਸਾਨਾਂ ਦਾ ਵੱਡਾ ਐਲਾਨ

ਬਾਰਡਰ ਤੇ ਬੈਠੇ ਕਿਸਾਨਾਂ ਦਾ ਵੱਡਾ ਐਲਾਨ

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ ਵੀ ਮਜ਼ਦੂਰ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਦੇ ਸਹਿਯੋਗ ਨਾਲ ਪੰਜਾਬ ਭਰ ‘ਚ 1 ਮਈ ਨੂੰ ‘ਕਿਸਾਨ-ਮਜ਼ਦੂਰ ਏਕਤਾ ਦਿਵਸ’ ਵਜੋਂ ਮਨਾਇਆ ਜਾਵੇਗਾ।ਜਥੇਬੰਦੀਆਂ ਨੇ ਕਿਸਾਨਾਂ-ਮਜ਼ਦੂਰਾਂ ਨੂੰ ਇਸ ਇਤਿਹਾਸਕ ਦਿਨ ਮੌਕੇ ਦਿੱਲੀ ਦੇ ਕਿਸਾਨ-ਮੋਰਚਿਆਂ ‘ਤੇ ਵੱਡੀਆਂ ਗਿਣਤੀਆਂ ‘ਚ ਜਾਣ ਦਾ ਸੱਦਾ ਦਿੱਤਾ ਹੈ।

ਪੰਜਾਬ ਭਰ ‘ਚ ਵੀ ਵੱਖ-ਵੱਖ ਥਾਵਾਂ ਤੇ ਜਾਰੀ ਧਰਨਿਆਂ ‘ਚ ਕਿਸਾਨਾਂ-ਮਜ਼ਦੂਰਾਂ ਨੂੰ ਵੱਡੀਆਂ ਗਿਣਤੀਆਂ ‘ਚ ਸ਼ਮੂਲੀਅਤ ਕਰਨ ਲਈ ਜਥੇਬੰਦੀਆਂ ਵੱਲੋਂ ਸਾਂਝੀਆਂ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ। ਸੰਯੁਕਤ ਕਿਸਾਨ ਮੋਰਚਾ ਦੇ ਲੀਡਰਾਂ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨ ਜਿੰਨੇ ਕਿਸਾਨਾਂ ਲਈ ਮਾਰੂ ਹਨ, ਓਨੇ ਹੀ ਇਹ ਰੋਜ਼ ਕਮਾ ਕੇ ਖਾਣ ਵਾਲੇ ਮਜ਼ਦੂਰਾਂ ਦੇ ਵੀ ਵਿ ਰੋਧੀ ਹਨ। ਇਨ੍ਹਾਂ ਨਾਲ ਕਾਰਪੋਰੇਟਸ ਦੀ ਮਾਲਕੀ ਵਾਲੀਆਂ ਮੰਡੀਆਂ ਪੈਦਾ ਹੋਣਗੀਆਂ ਜਿਨ੍ਹਾਂ ਵਿੱਚ ਮਸ਼ੀਨਾਂ ਦੀ ਭਰਮਾਰ ਹੋਵੇਗੀ ਅਤੇ ਰੁਜ਼ਗਾਰ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਹਜ਼ਾਰਾਂ ਦੀ ਗਿਣਤੀ ਵਿੱਚ ਮਜ਼ਦੂਰ ਦਿਹਾੜੀਦਾਰ, ਪੱਲੇਦਾਰ, ਰੇਹੜੀਆਂ ਫੜ੍ਹੀਆਂ ਵਾਲੇ ਅਤੇ ਚਾਹਾਂ ਦੇ ਖੋਖਿਆਂ ਵਾਲਿਆਂ ਹੱਥੋਂ ਰੁਜ਼ਗਾਰ ਖੋਹਿਆ ਜਾਵੇਗਾ।ਦੱਸ ਦਈਏ ਕਿ ਆੜ੍ਹਤੀਆਂ ਦੇ ਨਾਲ ਮੁਨੀਮੀ ਕਰਦੇ ਸੈਂਕੜੇ ਨੌਜਵਾਨ ਵਿਹਲੇ ਹੋ ਜਾਣਗੇ।

ਮਸ਼ੀਨਾਂ ਮਜ਼ਦੂਰਾਂ ਦਾ ਰੁਜ਼ਗਾਰ ਖੋਹ ਲੈਣਗੀਆਂ। ਖੇਤੀ ਸੁਧਾਰ ਦੇ ਨਾਮ ’ਤੇ ਪਾਸ ਕਾਨੂੰਨ ਅਨਾਜ ਭੰਡਾਰ ਕਰਨ ਦੀ ਖੁੱਲ੍ਹ ਦਿੰਦੇ ਹਨ ਜੋ ਕਿ ਛੋਟੀ ਕਿਸਾਨੀ ਜਾਂ ਮਜ਼ਦੂਰਾਂ ਦੇ ਵੱਸ ਦੀ ਗੱਲ ਨਹੀਂ। ਇਸ ਨਾਲ ਸਿੱਧੇ ਰੂਪ ਵਿੱਚ ਅਨਾਜ ਭੰਡਾਰਾਂ ਉੱਪਰ ਮੁਨਾਫਾਖੋਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਜਾਵੇਗਾ। ਕਾਰਪੋਰੇਟਸ ਸਸਤੀਆਂ ਕੀਮਤਾਂ ’ਤੇ ਖਰੀਦੇ ਅਨਾਜ ਨੂੰ ਦੁਗਣੇ-ਚੌਗਣੇ ਰੇਟਾਂ ਉੱਪਰ ਵੇਚਣਗੇ। ਮਜ਼ਦੂਰਾਂ ਲਈ ਇਨ੍ਹਾਂ ਹਾਲਾਤਾਂ ਵਿਚ ਖਾਣ ਜੋਗਾ ਅਨਾਜ ਪ੍ਰਾਪਤ ਕਰਨਾ ਵੀ ਬਹੁਤ ਵੱਡੀ ਗੱਲ ਹੋ ਜਾਵੇਗੀ।

About Jagjit Singh

Check Also

ਮਸ਼ਹੂਰ ਮਾਡਲ ਸੋਨਮ ਬਾਜਵਾ ਦੀਆ ਅਣਦੇਖੀਆਂ ਤਸਵੀਰਾਂ

ਸੋਨਮ ਬਾਜਵਾ ਇੱਕ ਭਾਰਤੀ ਮਾਡਲ ਅਤੇ ਅਭਿਨੇਤਰੀ ਹੈ ਜੋ ਮੁੱਖ ਤੌਰ ‘ਤੇ ਪੰਜਾਬੀ ਭਾਸ਼ਾ ਦੀਆਂ …

Leave a Reply

Your email address will not be published. Required fields are marked *