Home / ਤਾਜ਼ਾ ਖਬਰਾਂ / ਬਿਕਰਮ ਮਜੀਠੀਏ ਬਾਰੇ ਆਈ ਵੱਡੀ ਖ਼ਬਰ

ਬਿਕਰਮ ਮਜੀਠੀਏ ਬਾਰੇ ਆਈ ਵੱਡੀ ਖ਼ਬਰ

ਵੱਡੀ ਖਬਰ ਆ ਰਹੀ ਹੈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਬਾਰੇ ਖਬਰਾਂ ਮੁਤਾਬਕ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਕਰੋਨਾ ਦੀ ਪਕੜ ਵਿੱਚ ਆ ਗਏ ਹਨ।

ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਜਾਣਕਾਰੀ ਅਨੁਸਾਰ ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਆਪਣਾ ਕਰੋਨਾ ਟੈਸਟ ਕਰਵਾਉਣ ਲਈ ਕਿਹਾ ਹੈ।ਦੱਸ ਦੇਈਏ ਕਿ ਪੰਜਾਬ ‘ਚ ਕਰੋਨਾ ਦੀ ਹਵਾ ਜਾਰੀ ਹੈ। ਬੀਤੇ ਇਕ ਮਹੀਨੇ ਤੋਂ ਇਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਘੱਟ ਹੁੰਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਬਿਕਰਮਜੀਤ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਨ।ਦੱਸ ਦਈਏ ਕਿ ਬੀਤੀ ਦਿਨੀ ਉਹ ਭੋਗ ਤੇ ਗਏ ਸਨ।ਦੱਸਣਯੋਗ ਹੈ ਕਿ ਹਲਕਾ ਮਜੀਠਾ ਦੇ ਪਿੰਡ ਪੰਨਵਾ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਸ. ਨਿਰਵੇਲ ਸਿੰਘ ਪੰਨੂ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ‘ਚ ਜਾ ਬਿਰਾਜੇ ਸਨ। ਜਿਸ ਕਾਰਨ ਬਿਕਰਮਜੀਤ ਮਜੀਠੀਆ ਨੇ ਉਨ੍ਹਾਂ ਦੇ ਘਰ ਭੋਗ ‘ਤੇ ਹਾਜ਼ਰੀ ਭਰੀ ਅਤੇ ਸਮੂਹ ਪਰਿਵਾਰ ਨੂੰ ਮਿਲ ਕੇ ਹੌਂਸਲਾ ਦਿੱਤਾ ਅਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ।

ਇੱਥੇ ਇਹ ਵੀ ਦੱਸ ਦਈਏ ਕਿ ਪਿਛਲੇ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਗਏ ਸਨ ਜਿੱਥੇ ਇੱਕ ਕਰੋਨਾ ਵਾਲੇ ਅਧਿਕਾਰੀ ਦੇ ਸੰਪਰਕ ਵਿੱਚ ਆਉਣ ਤੋ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ 7 ਦਿਨਾਂ ਲਈ ਆਪਣੇ ਘਰ ਵਿੱਚ ਕੁਆਰੰਟੀਨ ਕੀਤਾ ਗਿਆ ਸੀ। ਪੰਜਾਬ ਦੇ ਵਿੱਚ ਆਮ ਲੋਕਾਂ ਦੇ ਨਾਲ ਇਨ੍ਹਾਂ ਖ਼ਾਸ ਸ਼ਖ਼ਸੀਅਤਾਂ ਦਾ ਪਾਜ਼ਿਟਿਵ ਹੋਣਾ ਇੱਕ ਅਲੱਗ ਵੱਖਰਾ ਵਿਸ਼ਾ ਬਣ ਗਿਆ ਹੈ। ਜੇਕਰ ਇਸ ਉਪਰ ਰੋਕ ਨਹੀਂ ਪਾਈ ਗਈ ਤਾਂ ਇਹ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵੱਧ ਜਾਵੇਗਾ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.