ਖਬਰਾਂ ਦੁਬਾਰਾ ਮਿਲੀ ਜਾਣਕਾਰੀ ਅਨੁਸਾਰ ਕੇਂਦਰ ਦੇ ਖੇਤੀ ਕਾਨੂੰਨਾਂ ਤੇ ਰੋ-ਸ ਵਜੋਂ ਧ-ਰਨੇ ‘ਤੇ ਬੈਠੇ ਕਿਸਾਨਾਂ ਨੇ ਭਾਜਪਾ ਸਰਕਾਰ ਦੇ ਗੱਲਬਾਤ ਦਾ ਸੱਦਾ ਕਬੂਲ ਕਰ ਲਿਆ ਹੈ। ਇਸ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦਿੱਤੀ ਹੈ।ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਕੇਂਦਰ ਦਾ ਗੱਲਬਾਤ ਦਾ ਸੱਦਾ ਕਬੂਲ ਕਰ ਲਿਆ ਹੈ, ਇਸ ਲਈ ਕਿਸਾਨ ਜਥੇਬੰਦੀਆਂ ਵਲੋਂ ਗੱਲਬਾਤ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ|
ਜਿਹੜੀ ਮਜ਼ਬੂਤੀ ਨਾਲ ਸਰਕਾਰ ਸਾਹਮਣੇ ਆਪਣਾ ਪੱਖ ਰੱਖੇਗੀ। ਇਸ ਦੇ ਨਾਲ ਹੀ ਬੀਤੇ ਦਿਨੀਂ ਬੀਜੇਪੀ ਦੇ ਪੰਜਾਬ ਪ੍ਰਧਾਨ ‘ਤੇ ਹੋਏ ਹ-ਮਲੇ ਬਾਰੇ ਰਾਜੇਵਾਲ ਨੇ ਕਿਹਾ ਕਿ ਸਾਡੇ ਵਰਕਰਾਂ ਨੇ ਕੋਈ ਹਮ-ਲਾ ਨਹੀਂ ਕੀਤਾ ਹੈ।ਦੱਸ ਦਈਏ ਕਿ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਗੱਲਬਾਤ ਲਈ ਵਾਰ-ਵਾਰ ਬੇਨਤੀ ਕੀਤੀ ਗਈ ਹੈ,ਜਿਸ ਨੂੰ ਜਥੇਬੰਦੀਆਂ ਨੇ ਕਬੂਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਸਰਕਾਰ ਨੂੰ ਕੋਈ ਬਹਾਨਾ ਮਿਲੇ, ਲਿਹਾਜ਼ਾ 7 ਮੈਂਬਰੀ ਕਮੇਟੀ ਕੱਲ੍ਹ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਜਾਵੇਗੀ।ਏਥੇ ਇਹ ਕਹਿਣਾ ਜਿਕਰਜੋਗ ਹੈ ਕਿ ਜੋ ਵੀ ਬਿੱਲ ਕੇਂਦਰ ਸਰਕਾਰ ਨੇ ਪਾਸ ਕੀਤੇ ਉਸ ਨੂੰ ਲੈ ਕ ਕਿਸਾਨਾਂ ਦੇ ਵਿਚ ਭਾਰੀ ਰੋ-ਸ ਹੈ |ਕਿਸਾਨਾਂ ਦਾ ਕਹਿਣਾ ਹੈ ਕਿ ਉਹ ਹਨ ਬਿੱਲਾ ਨੂੰ ਕਿਸੇ ਵੀ ਸੂਰਤ ਦੇ ਵਿਚ ਦੇਸ਼ ਵਿਚ ਲਾਗੂ ਨਹੀਂ ਹੋਣ ਦੇਣਾ ਚਾਹੁੰਦੇ |
ਓਹਨਾ ਨੇ ਇਸੇ ਨੂੰ ਲੈ ਕੇ ਰੇਲਵੇ ਟਰੈਕ ਟੋਲ ਬੈਰੀਅਰ ਵੀ ਬੰਦ ਕਰ ਦਿੱਤੇ |ਹੁਣ ਇਹ ਦੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਦਾ ਫੈਸਲਾ ਕਿ ਆਉਂਦਾ ਹੈ ਉਮੀਦ ਕਰਦੇ ਹਾਂ ਸਰਕਾਰ ਕਿਸਾਨਾਂ ਦੇ ਹੱਕ ਵਿਚ ਹੀ ਫੈਸਲਾ ਲਵੇਗੀ ਤੇ ਕਿਸਾਨਾਂ ਦੇ ਬੰਦ ਹੱਕਾਂ ਨੂੰ ਮੱਦੇ-ਨਜ਼ਰ ਰੱਖਕੇ ਹੀ ਬਿੱਲ ਲਾਗੂ ਕਰੇਗੀ |ਹੋਰ ਨਵੀਆਂ ਨਵੀਆਂ ਖ਼ਬਰ ਦੇਖਣ ਦੇ ਲਈ ਸਾਡਾ ਪੇਜ ਲਾਇਕ ਜਰੂਰ ਕਰੋ |
