Home / ਤਾਜ਼ਾ ਖਬਰਾਂ / ਬੀਬੀ ਜਾਗੀਰ ਕੌਰ ਬਾਰੇ ਹੋਇਆ ਵੱਡਾ ਖੁਲਾਸਾ

ਬੀਬੀ ਜਾਗੀਰ ਕੌਰ ਬਾਰੇ ਹੋਇਆ ਵੱਡਾ ਖੁਲਾਸਾ

ਬੀਬੀ ਜਗੀਰ ਕੌਰ ਤੇ ਕਿਸਾਨ ਜਥੇਬੰਦੀਆਂ ਵਿਚਕਾਰ ਆਪਸੀ ਬੋਲ ਚਾਲ ਉਸ ਸਮੇਂ ਖਤਮ ਹੋ ਜਦੋਂ ਬੀਬੀ ਜਗੀਰ ਨੇ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਸੰਘਰਸ਼ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਅਤੇ ਉਥੇ ਪੁੱਜੀਆਂ ਸੰਗਤਾਂ ਦਾ ਸਤਿਕਾਰ ਕਰਦੇ ਹਨ,

ਜਦਕਿ ਬੀਤੇ ਦਿਨੀਂ ਇਕ ਅਖ਼ਬਾਰ ਵਿਚ ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਕੱਲ੍ਹ ਦਿੱਲੀ ਵਿਖੇ ਕਿਸਾਨ ਆਗੂਆਂ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਮੇਰੇ ਜਿਸ ਬਿਆਨ ਬਾਰੇ ਪ੍ਰਤੀਕਰਮ ਦਿੱਤਾ ਗਿਆ ਹੈ, ਅਸਲ ਵਿਚ ਮੈਂ ਅਜਿਹਾ ਕੁਝ ਆਖਿਆ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੁਝ ਪੱਤਰਕਾਰਾਂ ਨੇ ਮੈਨੂੰ ਇਹ ਸਵਾਲ ਕੀਤਾ ਸੀ ਕਿ ਤੁਸੀਂ ਦਿੱਲੀ ਧਰਨੇ ਵਿਚ ਕਦੋਂ ਸ਼ਾਮਲ ਹੋਵੇਗੇ, ਜਿਸ ’ਤੇ ਮੈਂ ਜਵਾਬ ਦਿੱਤਾ ਸੀ ਕਿ ਦਿੱਲੀ ਵਿਖੇ ਬੈਠੇ ਕਿਸਾਨ ਅਤੇ ਸੰਗਤਾਂ ਸਾਡੇ ਵਿੱਚੋਂ ਹੀ ਹਨ।

ਅਸੀਂ ਨਹੀਂ ਚਾਹੁੰਦੇ ਕਿ ਕਿਸਾਨ ਸੰਘਰਸ਼ ਨੂੰ ਰਾਜਸੀ ਰੰਗ ਮਿਲੇ, ਇਸ ਲਈ ਅਸੀਂ ਕਿਸਾਨਾਂ ਦੇ ਪਿੱਛੇ ਚੱਲ ਰਹੇ ਹਾਂ। ਧਰਨੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਜੋ ਵੀ ਸਾਨੂੰ ਕਹਿਣਗੇ ਅਸੀਂ ਹਰ ਤਰ੍ਹਾਂ ਦੀ ਸੇਵਾ ਲਈ ਤਿਆਰ ਹਾਂ। ਅਸੀਂ ਖੁਦ ਕਿਸਾਨੀ ਨਾਲ ਸਬੰਧਤ ਹਾਂ ਅਤੇ ਕਿਸਾਨਾਂ ਦਾ ਦਰਦ ਸਮਝਦੇ ਹਾਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮੇਰੇ ਇਸ ਬਿਆਨ ਨੂੰ ਇਕ ਅਖ਼ਬਾਰ ਵੱਲੋਂ ਗਲਤ ਰੰਗਤ ਦਿੱਤੀ ਗਈ ਹੈ।ਜੋ ਸੱਚਾਈ ਹੈ, ਉਹ ਉਸ ਅਖ਼ਬਾਰ ਦੇ ਵੈੱਬ ਚੈਨਲ ’ਤੇ ਵੀਡੀਓ ਦੇ ਰੂਪ ਵਿਚ ਉਪਲੱਬਧ ਹੈ। ਮੈਂ ਕਿਤੇ ਵੀ ਇਹ ਨਹੀਂ ਕਿਹਾ ਕਿ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨ ਸਾਡੇ ਬਿਠਾਏ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਸਾਡਾ ਸਭ ਦਾ ਸਾਂਝਾ ਸੰਘਰਸ਼ ਹੈ ਅਤੇ ਸਮੁੱਚੇ ਦੇਸ਼ ਵਾਸੀ ਇਸ ਦਾ ਹਿੱਸਾ ਹਨ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.