Home / ਤਾਜ਼ਾ ਖਬਰਾਂ / ਮਨਮਰਜੀਆਂ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਬਾਰੇ ਵੱਡੀ ਖ਼ਬਰ

ਮਨਮਰਜੀਆਂ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਬਾਰੇ ਵੱਡੀ ਖ਼ਬਰ

ਕੋਵਡ ਦੇ ਸਮੇਂ ਦੌਰਾਨ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਤੇ ਵੱਡੀ ਕਾਰ ਵਾਈ ਕਰਦਿਆਂ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਇਕ ਸਕੂਲ ਦਾ ਇਤਰਾਜ਼ਹੀਣਤਾ ਸਰਟੀਫ਼ਿਕੇਟ (ਐੱਨ. ਓ. ਸੀ) ਰੱਦ ਕਰ ਦਿੱਤਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿੰਗਲਾ ਨੇ ਕਿਹਾ ਕਿ ਉਹ ਅਜਿਹੇ ਸਕੂਲਾਂ ਤੇ ਆਉਣ ਵਾਲੀਆਂ ਸ਼ਿਕਾ ਇਤਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ ਅਤੇ ਸ਼ਿਵਾਲਿਕ ਪਬਲਿਕ ਸਕੂਲ ਚੱਕ ਅਰਾਈਆਂ ਵਾਲਾ (ਜਲਾਲਾਬਾਦ) ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ’ਤੇ ਐੱਨ. ਓ. ਸੀ. ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ ਮੰਤਰੀ ਨੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀਆਂ ਕਥਿਤ ਵਧੀਕੀਆਂ ਵਿ ਰੁੱਧ ਅਜਿਹੀਆਂ ਸ਼ਿਕਾਇਤਾਂ ਲਈ ਆਪਣੀ ਨਿੱਜੀ ਈਮੇਲ ਆਈਡੀ vijayindersingla@gmail.com ਜਾਰੀ ਕੀਤੀ ਸੀ। ਸਿੰਗਲਾ ਨੇ ਕਿਹਾ ਕਿ ਇਸ ਸਕੂਲ ਵਿ ਰੁੱ ਧ ਕੁਝ ਸ਼ਿਕਾ ਇਤਾਂ ਮਿਲੀਆਂ ਹਨ ਜਿਸ ਵਿਚ ਸਕੂਲ ਪ੍ਰਸ਼ਾਸਨ ਵੱਲੋਂ ਕੋਵਡ ਦੌਰਾਨ ਮੁਲਾਜ਼ਮਾਂ ਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ ਜਾਂ ਘੱਟ ਤਨਖ਼ਾਹ ਦਿੱਤੀ ਜਾ ਰਹੀ ਸੀ।ਉਨ੍ਹਾਂ ਅੱਗੇ ਕਿਹਾ ਕਿ ਸਕੂਲ ਦੀਆਂ ਸ਼ਿਕਾ ਇਤਾਂ ਮਿਲਣ ਉਪਰੰਤ ਸਿੱਖਿਆ ਵਿਭਾਗ ਨੇ ਸਕੂਲ ਪ੍ਰਬੰਧਨ ਨੂੰ ਨੋਟਿਸ ਜਾਰੀ ਕੀਤਾ ਅਤੇ ਉਨ੍ਹਾਂ ਦੇ ਜਵਾਬ ਨਾਲ ਸਹਿਮਤ ਨਾ ਹੁੰਦਿਆਂ ਉਨ੍ਹਾਂ ਦੀ ਐੱਨ. ਓ. ਸੀ. ਰੱਦ ਕਰ ਦਿੱਤੀ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਸਕੂਲ ਪ੍ਰਬੰਧਕ ਨੂੰ ਕਰਮਚਾਰੀਆਂ ਦਾ ਸ਼ੋਸ਼ਣ ਕਰਨ ਜਾਂ ਕਿਸੇ ਹੋਰ ਹਦਾਇਤ ਦੀ ਉਲੰ ਘਣਾ ਨਹੀਂ ਕਰਨ ਦੇਵੇਗੀ।ਹੋਰ ਦੁਨੀਆ ਦੀਆ ਖ਼ਬਰ ਦੇਖਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ |ਅੱਸੀ ਤੁਹਾਡੇ ਤਕ ਹਮੇਸ਼ਾ ਨਿਰਪੱਖ ਖ਼ਬਰ ਪਹੁੰਚਾਂਦੇ ਹਾਂ |ਸਾਡੇ ਪੇਜ ਤੇ ਆਉਣ ਦੇ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ |ਅਸੀ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ ਜਰੂਰ ਪਸੰਦ ਕਰਦੇ ਹੋਵੋਗੇ |

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.