Breaking News
Home / ਤਾਜ਼ਾ ਖਬਰਾਂ / ਮਨੀਸ਼ਾ ਗੁਲਾਟੀ ਨੇ ਕੈਨੇਡਾ ਸਰਕਾਰ ਨੂੰ ਲਿਖਿਆ ਪੱਤਰ

ਮਨੀਸ਼ਾ ਗੁਲਾਟੀ ਨੇ ਕੈਨੇਡਾ ਸਰਕਾਰ ਨੂੰ ਲਿਖਿਆ ਪੱਤਰ

ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਪੰਜਾਬ ਵਿੱਚ ਪਿਛਲੇ ਮਹੀਨੇ ਤੋਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਖਬਰਾਂ ਨੂੰ ਲੈ ਕੇ ਲੋਕਾਂ ਦੀ ਨਜ਼ਰ ਲਵਪ੍ਰੀਤ ਅਤੇ ਬੇਅੰਤ ਕੌਰ ਦੇ ਮਾਮਲੇ ਉੱਪਰ ਟਿਕੀ ਹੋਈ ਹੈ। ਇਸ ਖਬਰ ਤੋਂ ਬਾਅਦ ਹੋਰ ਵੀ ਬਹੁਤ ਸਾਰੇ ਅਜਿਹੇ ਕੇਸ ਸਾਹਮਣੇ ਆ ਰਹੇ ਹਨ ਜਿਥੇ ਕੁੜੀਆਂ ਵੱਲੋਂ ਆ ਕੇ ਸਹੁਰਾ ਪਰਿਵਾਰ ਦਾ ਪੈਸਾ ਲਗਵਾ ਕੇ ਕੈਨੇਡਾ ਜਾਣ ਉਪਰਾਂਤ ਲੜਕੇ ਨੂੰ ਨਹੀਂ ਬੁਲਾਇਆ ਗਿਆ ਹੈ।

ਅਜਿਹੇ ਬਹੁਤ ਸਾਰੇ ਪਰਵਾਰਾਂ ਵੱਲੋਂ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪਰਿਵਾਰਾਂ ਨੇ ਅਜਿਹੀਆਂ ਲੜਕੀਆਂ ਅਤੇ ਲੜਕਿਆਂ ਤੇ ਕਾਰਵਾਈ ਕਰਨ ਦੀ ਗੁਹਾਰ ਸਰਕਾਰ ਕੋਲ ਲਗਾਈ ਹੈ।ਦੱਸ ਦਈਏ ਕਿ ਹੁਣ ਟਰੂਡੋ ਤੱਕ ਪਹੁੰਚ ਕੀਤੀ ਗਈ ਹੈ ਜਿਸ ਦੀ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਵਪ੍ਰੀਤ ਤੇ ਬੇਅੰਤ ਕੋਰ ਮਾਮਲੇ ਨੂੰ ਲੈ ਕੇ ਮਨੀਸ਼ਾ ਗੁਲਾਟੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਇੱਕ ਪੱਤਰ ਲਿਖਿਆ ਗਿਆ ਹੈ।

ਜਿਸ ਵਿਚ ਉਨ੍ਹਾਂ ਨੇ ਜ਼ਾਹਿਰ ਕੀਤਾ ਹੈ ਕਿ ਕੈਨੇਡੀਅਨ ਨਾਗਰਿਕਤਾ ਦੇ ਨਾਮ ਉਪਰਬੇਕਸੂਰ ਪੰਜਾਬੀ ਨੌਜਵਾਨਾਂ ਦੇ ਸ਼ੋਸ਼ਣ ਦੇ ਅਣਗਿਣਤ ਮਾਮਲੇ ਸਾਹਮਣੇ ਆ ਰਹੇ ਹਨ। ਉੱਥੇ ਹੀ ਉਨ੍ਹਾਂ ਨੇ ਕਰੋਨਾ ਨਾਲ ਨਜਿੱਠਣ ਲਈ ਕੈਨੇਡਾ ਨੂੰ ਦਿਲੋਂ ਮੁਬਾਰਕਬਾਦ ਭੇਜੀ ਹੈ।ਦੱਸ ਦਈਏ ਕਿ ਉਨ੍ਹਾਂ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਹੋਣ ਦੇ ਨਾਤੇ ਬੇਨਤੀ ਕੀਤੀ ਹੈਕਿ ਜਿਸ ਤਰਾ ਕੈਨੇਡਾ ਦੇ ਵਿੱਚ ਪੰਜਾਬੀ ਨੌਜਵਾਨਾਂ ਦਾ ਸ਼ੋਸ਼ਣਹੋ ਰਿਹਾ ਹੈ ਅਗਰ ਉਸਨੂੰ ਰੋਕਿਆ ਨਾ ਗਿਆ ਤਾਂ ਅਜਿਹੇ ਮਾਮਲੇ ਵਧਦੇ ਜਾਣਗੇ। ਇਸ ਲਈ ਇਸ ਸ਼ੋਸ਼ਣ ਨੂੰ ਰੋਕਣ ਲਈ ਉਨ੍ਹਾਂ ਪਰਿਵਾਰਾਂ ਨੂੰ ਨਿਆਂ ਦਿਵਾਉਣ ਲਈ ਉੱਚ ਕਦਮ ਚੁੱਕੇ ਜਾਣ ਜਿੱਥੇ ਵਿਆਹ ਵਰਗੇ ਪਵਿੱਤਰ ਰਿਸ਼ਤਿਆਂ ਦੀ ਆੜ ਵਿਚ ਪੰਜਾਬੀਆਂ ਨੂੰ ਧੋਖਾ ਦੇ ਕੇ ਪੈਸੇ ਕਮਾਏ ਜਾ ਰਹੇ ਹਨ।

ਜਾਣਕਾਰੀ ਅਨੁਸਾਰ ਉਨ੍ਹਾਂ ਨੇ ਕਿਹਾ ਕਿ ਇਸ ਲਈ ਮੈਂ ਕੈਨੇਡੀਅਨ ਅਧਿਕਾਰੀਆਂ ਦੀ ਧੰਨਵਾਦੀ ਹੋਵਾਂਗਾ ਅਗਰ ਉਹ ਇੱਕ ਮਜ਼ਬੂਤ ਪ੍ਰਣਾਲੀ ਲਾਗੂ ਕਰਦੇ ਹਨ, ਜਿਸ ਨਾਲ ਉਨ੍ਹਾਂ ਪਰਿਵਾਰਾਂ ਨੂੰ ਇਨਸਾਫ ਮਿਲ ਸਕੇ। ਉਨ੍ਹਾਂ ਵੱਲੋਂ ਲਿਖੇ ਗਏ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਆਏ ਦਿਨ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਨਾਲ ਪੰਜਾਬੀਆਂ ਵਿੱਚ ਨਿਰਾਸ਼ਾ ਪੈਦਾ ਹੋ ਰਹੀ ਹੈ।

About Jagjit Singh

Leave a Reply

Your email address will not be published. Required fields are marked *