Breaking News
Home / ਤਾਜ਼ਾ ਖਬਰਾਂ / ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਬਾਰੇ ਆਈ ਵੱਡੀ ਖ਼ਬਰ

ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਬਾਰੇ ਆਈ ਵੱਡੀ ਖ਼ਬਰ

ਮਰਾਸੀ ਭਾਈਚਾਰੇ ਨੇ ਪੰਜਾਬੀ ਦੇ ਪ੍ਰਸਿੱਧ ਗਾਇਕ ਬੱਬੂ ਮਾਨ ‘ਤੇ ਉਨ੍ਹਾਂ ਦੀਆਂ ਔਰਤਾਂ ਖ਼ਿਲਾਫ਼ ਮਾੜੀ ਸ਼ਬਦਾਵਲੀ ਵਰਤ ਕੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾ ਕੇ ਕਾਨੂੰਨੀ ਕਾਰਵਾਈ ਲਈ ਐੱਸਐੱਸਪੀ ਨੂੰ ਸ਼ਿਕਾਇਤ ਦਿੱਤੀ ਹੈ।ਮੀਰ ਆਲਮ (ਮਰਾਸੀ) ਭਾਈਚਾਰੇ ਨਾਲ ਸਬੰਧਤ ਪੰਜਾਬੀ ਗਾਇਕ ਲਵਜੀਤ ਸਿੰਘ, ਬਾਬਾ ਜੰਟਾਂ ਖ਼ਾਨ, ਜਗਸੀਰ ਖ਼ਾਨ, ਜੱਸੀ ਤਲਵੰਡੀ, ਰਾਜੂ ਖ਼ਾਨ, ਬਲਦੇਵ ਖ਼ਾਨ ਤੇ ਕਾਲੀ ਖ਼ਾਨ ਨੇ ਐੱਸਐੱਸਪੀ ਡਾ. ਨਾਨਕ ਸਿੰਘ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਮੀਰ ਆਲਮ ਭਾਈਚਾਰੇ ਨਾਲ ਸਬੰਧ ਰੱਖਦੇ ਹਨ ਜਿਸ ਨੂੰ ਸਰਕਾਰ ਨੇ ਪੱਛੜੀਆਂ ਸ਼ੇ੍ਣੀਆਂ ਵਿਚ ਰੱਖਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ੍ਹਾਂ ਤੋਂ ਸੋਸ਼ਲ ਮੀਡੀਆ ‘ਤੇ ਪੰਜਾਬੀ ਗਾਇਕ ਤੇਜਿੰਦਰ ਸਿੰਘ ਉਰਫ਼ ਬੱਬੂ ਮਾਨ ਤੇ ਉਸਦੇ ਸਾਥੀਆਂ ਦੀ ਇਕ ਵੀਡੀਓ ਚੱਲ ਰਹੀ ਹੈ ਜਿਸ ਵਿਚ ਮਰਾਸੀ ਭਾਈਚਾਰੇ ਦਾ ਅਪਮਾਨ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਬੱਬੂ ਮਾਨ ਉਨ੍ਹਾਂ ਦੀਆਂ ਔਰਤਾਂ ਪ੍ਰਤੀ ਬਹੁਤ ਹੀ ਅਸ਼ਲੀਲ ਤੇ ਭੱਦੀ ਸ਼ਬਦਾਵਲੀ ਵਰਤ ਰਿਹਾ ਹੈ। ਉਸ ਵੱਲੋਂ ਭਾਈਚਾਰੇ ਦੀ ਔਰਤ ਸਬੰਧੀ ਇਕ ਝੂਠੀ ਤੇ ਮਨਘੜਤ ਕਹਾਣੀ ਸੁਣਾਈ ਗਈ ਜਿਸ ਵਿਚ ਭਾਈਚਾਰੇ ਦੀਆਂ ਔਰਤਾਂ ਦੇ ਚਰਿੱਤਰ ‘ਤੇ ਉਂਗਲ ਚੁੱਕੀ ਗਈ ਹੈ। ਸ਼ਿਕਾਇਤ ਵਿਚ ਉਕਤ ਵਿਅਕਤੀਆਂ ਨੇ ਦੋਸ਼ ਲਾਇਆ ਹੈ ਕਿ ਉਕਤ ਵੀਡੀਓ ਤਿਆਰ ਕਰਨ ਮਗਰੋਂ ਬੱਬੂ ਮਾਨ ਆਪਣੇ ਸਾਥੀਆਂ ਨੂੰ ਉਕਤ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਾਉਣ ਲਈ ਵੀ ਉਕਸਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਵੀਡੀਓ ਕਾਰਨ ਉਨ੍ਹਾਂ ਸਮੁੱਚੇ ਮਰਾਸੀ ਭਾਈਚਾਰੇ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ।ਵੀਡੀਓ ‘ਤੇ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਆ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਭਾਈਚਾਰੇ ਦੇ ਲੋਕਾਂ ਨੇ ਐੱਸਐੱਸਪੀ ਤੋਂ ਮੰਗ ਕੀਤੀ ਕਿ ਬੱਬੂ ਮਾਨ ਤੇ ਉਸਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਸਮੁੱਚੇ ਮਰਾਸੀ ਭਾਈਚਾਰੇ ਨੂੰ ਇਨਸਾਫ਼ ਦਿਵਾਇਆ ਜਾਵੇ। ਐੱਸਐੱਸਪੀ ਡਾ. ਨਾਨਕ ਸਿੰਘ ਨੇ ਇਸ ਮਾਮਲੇ ਦੀ ਜਾਂਚ ਦਾ ਭਰੋਸਾ ਦਿੱਤਾ ਹੈ।

About admin

Check Also

ਮਸ਼ਹੂਰ ਮਾਡਲ ਸੋਨਮ ਬਾਜਵਾ ਦੀਆ ਅਣਦੇਖੀਆਂ ਤਸਵੀਰਾਂ

ਸੋਨਮ ਬਾਜਵਾ ਇੱਕ ਭਾਰਤੀ ਮਾਡਲ ਅਤੇ ਅਭਿਨੇਤਰੀ ਹੈ ਜੋ ਮੁੱਖ ਤੌਰ ‘ਤੇ ਪੰਜਾਬੀ ਭਾਸ਼ਾ ਦੀਆਂ …

Leave a Reply

Your email address will not be published. Required fields are marked *