ਮਹਾਰਾਜਾ ਰਣਜੀਤ ਸਿੰਘ ਜੀ ਦੇ ਕੋਹਿਨੂਰ ਹੀਰੇ ਬਾਰੇ ਸੱਚ’ਵਿਸ਼ਵ ਪ੍ਰਸਿੱਧ ਇਤਿਹਾਸਕ ਕੋਹਿਨੂਰ ਹੀਰੇ ਦੀ ਦਾਅਵੇਦਾਰੀ ਲਈ ਲੰਮੇ ਸਮੇਂ ਤੋਂ ਚਲੀ ਆ ਰਹੀ ਦਾਅਵਿਆਂ ਤੇ ਬਿਆਨਾਂ ਕਿਸੇ ਉਚਿਤ ਫ਼ੈਸਲੇ ’ਤੇ ਪੁੱਜਣ ਤੋਂ ਪਹਿਲਾਂ ਹੀ ਮੱਧਮ ਪੈਂਦੀ ਵਿਖਾਈ ਦੇ ਰਹੀ ਹੈ। ਕੋਹਿਨੂਰ ’ਤੇ ਮੱਲ ਮਾਰੀ ਬੈਠੀ ਬ੍ਰਿਟੇਨ ਸਰਕਾਰ ਦੇ ਕੂਟਨੀਤਕ ਤੇ ਤਾਨਾਸ਼ਾਹੀ ਰਵੱਈਏ ਦੇ ਜਨਤਕ ਹੋਣ ਪਿੱਛੋਂ ਕੋਹਿਨੂਰ ਹੀਰੇ ਦੀ ਭਾਰਤ ਵਾਪਸੀ ਸਬੰਧੀ ਉਮੀਦ ਧੁੰਦਲੀ ਪੈਂਦੀ ਵਿਖਾਈ ਦੇ ਰਹੀ ਹੈ। ‘ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।ਮਹਾਰਾਜਾ ਰਣਜੀਤ ਸਿੰਘ ਦੇ ਪਿਤਾ ਮਹਾਂ ਸਿੰਘ , ਸ਼ੁੱਕਰਚੱਕੀਆ ਮਿਸਲ ਦਾ ਜੱਥੇਦਾਰ ਸੀ। ਅਤੇ ਉਸ ਦਾ ਇਲਾਕਾ ਅੱਜ ਦੇ ਲਹਿੰਦੇ ਪੰਜਾਬ ਦੇ ਗੁੱਜਰਾਂਵਾਲੇ ਦੇ ਦੁਆਲੇ ਸੀ। 1792 ਈ: ਵਿੱਚ ਮਹਾਂ ਸਿੰਘ ਦੀ ਮੌਤ ਪਿੱਛੋਂ ਮਿਸਲ ਦਾ ਰਾਜ-ਪ੍ਬੰਧ ਉਸ ਦੀ ਪਤਨੀ ਰਾਜ ਕੌਰ ਦੇ ਹੱਥਾਂ ਵਿੱਚ ਆ ਗਿਆ| ਉਸਨੇ ਸਾਰਾ ਕੰਮ-ਕਾਜ ਸਰਦਾਰ ਲਖਪਤ ਰਾਏ ਦੇ ਹਵਾਲੇ ਕਰ ਦਿੱਤਾ|1796 ਈ: ਵਿੱਚ ਰਣਜੀਤ ਸਿੰਘ ਦਾ ਵਿਆਹ ਮਹਿਤਾਬ ਕੌਰ ਨਾਲ ਹੋ ਜਾਣ ਉਪਰੰਤ ਉਸਦੀ ਸੱਸ ਸਦਾ ਕੌਰ ਵੀ ਸ਼ੁੱਕਰਚੱਕੀਆ ਮਿਸਲ ਦੇ ਸ਼ਾਸਨ-ਪ੍ਬੰਧ ਵਿੱਚ ਹਿੱਸਾ ਲੈਣ ਲੱਗੀ|
ਜਦ ਤੱਕ ਰਣਜੀਤ ਸਿੰਘ ਨਾਬਾਲਗ ਰਿਹਾ, ਮਿਸਲ ਦਾ ਰਾਜ-ਪ੍ਬੰਧ ਤਿੰਨ ਵਿਅਕਤੀਆਂ ਦੇ ਹੱਥਾਂ ਵਿੱਚ ਰਿਹਾ—ਰਾਜ ਕੌਰ, ਸਦਾ ਕੌਰ ਤੇ ਦੀਵਾਨ ਲਖਪਤ ਰਾਏ|ਇਸ ਕਾਲ ਨੂੰ ਤਿੱਕੜੀ ਦੀ ਸਰਪ੍ਸਤੀ ਦਾ ਕਾਲ ਕਿਹਾ ਜਾਂਦਾ ਹੈ|1797 ਈ: ਵਿੱਚ ਜਦ ਰਣਜੀਤ ਸਿੰਘ 17 ਵਰਿਆਂ ਦਾ ਹੋ ਗਿਆ ਤਾਂ ਉਸ ਨੇ ਰਾਜ-ਪ੍ਬੰਧ ਦੀ ਵਾਗ-ਡੋਰ ਆਪਣੇ ਹੱਥਾਂ ਵਿੱਚ ਲੈ ਲਈ|
