Home / ਤਾਜ਼ਾ ਖਬਰਾਂ / ਮੀਟਿੰਗ ਤੋਂ ਪਹਿਲਾ ਆਈ ਇਹ ਤਾਜਾ ਖ਼ਬਰ

ਮੀਟਿੰਗ ਤੋਂ ਪਹਿਲਾ ਆਈ ਇਹ ਤਾਜਾ ਖ਼ਬਰ

ਕੇਂਦਰ ਸਰਕਾਰ ਕੱਲ ਦੀ 8 ਵੇਂ ਗੇੜ ਦੀ ਮੀਟਿੰਗ ਵਿੱਚ ਕਿਸਾਨਾਂ ਨੂੰ ਨਵਾਂ ਪ੍ਰਪੋਜ਼ਲ ਦੇ ਸਕਦੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲੀ ਹੈ ਕਿ ਕੇਂਦਰ ਸਰਕਾਰ ਸੂਬਿਆਂ ਨੂੰ ਅਧਿਕਾਰ ਦੇਣ ਦੇ ਪ੍ਰਸਤਾਵ ‘ਤੇ ਵਿਚਾਰ ਕਰ ਰਹੀ ਹੈ। ਜਿਸ ਤਹਿਤ ਕਾਨੂੰਨ ਲਾਗੂ ਕਰਨ ਦਾ ਫ਼ੈਸਲਾ ਸੂਬਿਆਂ ‘ਤੇ ਛੱਡਣ ਦਾ ਪ੍ਰਸਤਾਵ ਸ਼ਾਮਲ ਹੈ। ਸਰਕਾਰ-ਕਿਸਾਨਾਂ ਵਿਚਾਲੇ ਕੱਲ੍ਹ ਹੋਣੀ ਹੈ 8ਵੇਂ ਦੌਰ ਦੀ ਗੱਲਬਾਤ ਹੋਣੀ ਹੈ।

ਅੱਠਵੇਂ ਗੇੜ ਦੀ ਮੀਟਿੰਗ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਾਅਵਾ ਕੀਤਾ ਹੈ ਕਿ ਦੇਸ਼ ਭਰ ’ਚ ਵੱਡੀ ਗਿਣਤੀ ’ਚ ਕਿਸਾਨ ਤਿੰਨ ਨਵੇਂ ਖੇਤੀ ਕਾਨੂੰਨਾਂ ਦੀ ਹਮਾਇਤ ਕਰਨ ਲਈ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਤਿੰਨ ਕਾਨੂੰਨਾਂ ਰਾਹੀਂ ਸੁਧਾਰਾਂ ਦੀਆਂ ਭਾਵਨਾਵਾਂ ਸਮਝਣ ਦੀ ਅਪੀਲ ਕੀਤੀ।ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਜਥੇਬੰਦੀਆਂ ਕਿਸਾਨਾਂ ਦੇ ਹਿਤਾਂ ਉੱਤੇ ਧਿਆਨ ਕੇਂਦ੍ਰਿਤ ਕਰਨਗੀਆਂ ਤੇ ਹਾਂਪੱਖੀ ਗੱਲਬਾਤ ਰਾਹੀਂ ਕਿਸੇ ਹੱਲ ਉੱਤੇ ਪੁੱਜਣ ਵਿੱਚ ਸਰਕਾਰ ਦੀ ਮਦਦ ਕਰਨਗੀਆਂ। ਕਾਨੂੰਨਾਂ ਦੀ ਹਮਾਇਤ ਕਰਨ ਵਾਲੇ ਇੱਕ ਸਮੂਹ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਦੇਸ਼ ਦੇ ਕਿਸਾਨਾਂ ਤੇ ਉਨ੍ਹਾਂ ਦੇ ਹਿਤਾਂ ਲਈ ਪ੍ਰਤੀਬੱਧ ਹੈ।

ਕੱਲ੍ਹ ਦੀ ਮੀਟਿੰਗ ‘ਤੇ ਨਿਗ੍ਹਾ-ਕਿਸਾਨਾਂ ਅਤੇ ਸਰਕਾਰ ਦਰਮਿਆਨ 4 ਜਨਵਰੀ ਦੀ ਮੁਲਾਕਾਤ ਬੇਸਿੱਟਾ ਰਹੀ ਅਤੇ ਅਗਲੀ ਤਰੀਕ 8 ਜਨਵਰੀ ਹੈ। ਅਗਲੀ ਬੈਠਕ ਵਿਚ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਐਮਐਸਪੀ ਉੱਤੇ ਵੱਖਰੇ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾਵੇਗੀ। ਇਹ 8 ਵੀਂ ਗੇੜ ਦੀ ਮੀਟਿੰਗ ਹੋਵੇਗੀ ਜਦਕਿ ਇਸ ਤੋਂ ਪਹਿਲਾਂ 7 ਵੀਂ ਮੀਟਿੰਗ ਵਿੱਚ ਕਿਸਾਨਾਂ ਦੀਆਂ ਸਿਰਫ 2 ਮੰਗਾਂ ’ਤੇ ਸਹਿਮਤੀ ਜਤਾਈ ਗਈ ਸੀ, ਬਾਕੀ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ।ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਿਨਾਂ ਪਿੱਛੇ ਨਾ ਹੱਟਣ ਦਾ ਐਲਾਨ- ਕਿਸਾਨ ਜੱਥਬੰਦੀਆਂ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਿਨਾਂ ਪਿੱਛੇ ਨਹੀਂ ਹਟਣਗੇ। ਮੀਟਿੰਗ ਤੋਂ ਪਹਿਲਾਂ ਕਿਸਾਨਾਂ ਨੇ ਅੱਜ ਸੰਕੇਤਕ ਟਰੈਕਟਰ ਮਾਰਚ ਕੀਤਾ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਮੰਗ ਨਾ ਮੰਨੀ ਤਾਂ 26 ਜਨਵਰੀ ਨੂੰ ਟਰੈਕਟਰ ਪਰੇਡ ਹੋਵੇਗੀ। ਅੱਜ ਦਾ ਮਾਰਚ ਇਸੇ ਦਾ ਟ੍ਰੇਲਰ ਹੈ. ਹਰਿਆਣਾ ਦੀਆਂ ਕਿਸਾਨ ਜੱਥੇਬੰਦੀਆਂ ਨੇ 26 ਜਨਵਰੀ ਨੂੰ ਹਰ ਪਿੰਡ ਦੀਆਂ 10 ਔਰਤਾਂ ਨੂੰ ਦਿੱਲੀ ਬੁਲਾਇਆ ਹੈ। ਯੂਪੀ ਦੇ ਕਿਸਾਨਾਂ ਦੁਆਰਾ ਅਪੀਲ ਕੀਤੀ ਗਈ ਹੈ ਕਿ ਗਣਤੰਤਰ ਦਿਵਸ ਮੌਕੇ ਔਰਤਾਂ ਟਰੈਕਟਰ ਮਾਰਚ ਦੀ ਅਗਵਾਈ ਕਰਨ। ਹਰਿਆਣਾ ਦੀਆਂ ਲਗਭਗ 250 ਔਰਤਾਂ ਟਰੈਕਟਰ ਡਰਾਈਵਿੰਗ ਦੀ ਸਿਖਲਾਈ ਲੈ ਰਹੀਆਂ ਹਨ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.