ਪੰਜਾਬ ਵਿੱਚ ਕਰੋਨਾ ਦੇ ਵੱਧ ਰਹੇ ਕੇਸਾਂ ਨੇ ਸਰਕਾਰ ਦੀਆਂ ਦਿੱਕਤਾਂ ਵਧਾ ਦਿੱਤੀਆਂ ਹਨ। ਇਸ ਦੇ ਮੱਦਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਕਰੋਨਾ ਦੇ ਮਾਮਲਿਆਂ ਦੀ ਨਿਗਰਾਨੀ ਕਰ ਰਹੇ ਹਨ। ਇਸ ਦੌਰਾਨ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਵੀਕਐਂਡ ਲੌਕਡਾਊਨ ਦਾ ਇਸ਼ਾਰਾ ਵੀ ਦੇ ਦਿੱਤਾ ਹੈ। ਫਿਲਹਾਲ ਸੂਬੇ ਦੇ 12 ਜ਼ਿਲ੍ਹਿਆਂ ‘ਚ ਨਾਈਟ ਕਰ ਫਊ ਲੱਗਿਆ ਹੋਇਆ ਹੈ।
ਕੈਪਟਨ ਨੇ ਸਾਫ਼ ਤੌਰ ‘ਤੇ ਇਸਾਰਾ ਕੀਤਾ ਹੈ ਕਿ ਉਨ੍ਹਾਂ ਕੋਲ ਹਫ਼ਤਾਵਾਰੀ ਲੌਕਡਾਊਨ ਦਾ ਆਪ ਸ਼ਨ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਟੀਕਾ ਲਾਉਣ ਦੀ ਸਲਾਹ ਦਿੱਤੀ। ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੀ ਜਨਤਾ ‘ਤੇ ਵੱਡੇ ਕਦਮ ਚੁੱਕਣਾ ਪਸੰਦ ਨਹੀਂ, ਪਰ ਲੋਕਾਂ ਦੀ ਜਿੰਦਗੀ ਬਚਾ ਉਣਾ ਜ਼ਰੂਰੀ ਹੈ।ਦੱਸ ਦਈਏ ਕਿ ਕੈਪਤਾਨ ਨੇ ਕਿਹਾ ਕਿ ਸ਼ਨੀਵਾਰ ਨੂੰ ਲੋਕ ਇੱਕ ਦੂਜੇ ਦੇ ਵਧੇਰੇ ਸੰਪਰਕ ਵਿੱਚ ਆਉਂਦੇ ਹਨ। ਕਰੋਨਾ ਨਾਲ ਸਹਿਆ ਜਾ ਸਕਦਾ ਹੈ, ਜੇਕਰ ਲੋਕ ਇੱਕ-ਦੂਜੇ ਦੇ ਸੰਪਰਕ ਵਿੱਚ ਨਾ ਆਉਣ, ਟੀ ਕਾ ਲਵਾਉਣ ਤੇ ਮਾਸਕ ਪਹਿਨਣ। ਦੱਸ ਦੇਈਏ ਕਿ ਪੰਜਾਬ ਵਿੱਚ ਕੋਰਨਾ ਵਿੱਚ ਵੱਧ ਰਹੇ ਕੇਸਾਂ ਚਿੰ ਤਾ ਦਾ ਵਿਸ਼ਾ ਬਣੀ ਹੋਈ ਹੈ।
ਪਿਛਲੇ ਦਿਨੀਂ ਪੰਜਾਬ ਵਿੱਚ 60 ਲੋਕਾਂ ਚਲੇ ਗਏ , ਨਾਲ ਹੀ ਸੂਬੇ ‘ਚ ਇਸ ਸਾਲ ਇੱਕ ਦਿਨ ਵਿਚ ਸਭ ਤੋਂ ਵੱਧ 3187 ਨਵੇਂ ਮਾਮਲੇ ਸਾਹਮਣੇ ਆਏ ਹਨ।ਦੱਸ ਦਈਏ ਕਿ ਪਿਛਲੇ ਦਿਨੀਂ ਜਲੰਧਰ ਵਿਚ ਸਭ ਤੋਂ ਵੱਧ 416, ਮੁਹਾਲੀ ਵਿਚ 409, ਲੁਧਿਆਣਾ ਵਿਚ 376, ਅੰਮ੍ਰਿਤਸਰ ਵਿੱਚ 332, ਪਟਿਆਲੇ ਤੋਂ 268, ਹੁਸ਼ਿਆਰਪੁਰ ਵਿਚ 258, ਰੋਪੜ ਵਿਚ 186, ਬਠਿੰਡਾ ਵਿੱਚ 165, ਗੁਰਦਾਸਪੁਰ ਵਿੱਚ 127 ਤੇ ਕਪੂਰਥਲਾ ਵਿੱਚ 100 + ਲੋਕਾਂ ਆਏ।ਪੰਜਾਬ ਦੀਆ ਹੋਰ ਨਵੀਆਂ ਨਵੀਆਂ ਖ਼ਬਰ ਦੇਖਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ |ਸਾਡੇ ਪੇਜ ਤੇ ਆਉਣ ਦੇ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ |
