Breaking News
Home / ਤਾਜ਼ਾ ਖਬਰਾਂ / ਮੁਫ਼ਤ ਸਫਰ ਕਰਨ ਦੇ ਲਈ ਇਹ ਚੀਜ ਜਰੂਰੀ ਨਹੀਂ ਤਾ

ਮੁਫ਼ਤ ਸਫਰ ਕਰਨ ਦੇ ਲਈ ਇਹ ਚੀਜ ਜਰੂਰੀ ਨਹੀਂ ਤਾ

ਪੰਜਾਬ ਦੀਆਂ ਮਹਿਲਾਵਾਂ ਲਈ ਸਾਰੀਆਂ ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਸ਼ੁਰੂ ਹੋ ਗਿਆ ਹੈ । ਜਿਸ ਦਾ ਰਸਮੀ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਗਿਆ ਹੈ। ਪਹਿਲੇ ਦਿਨ ਹੀ ਔਰਤਾਂ ਮੁਫ਼ਤ ਸਫ਼ਰ ਕਰਕੇ ਕਾਫੀ ਖੁਸ਼ ਨਜ਼ਰ ਆ ਰਹੀਆਂ ਹਨ। ਇਸ ਸਕੀਮ ਦਾ ਫਾਇਦਾ ਲੈਣ ਲਈ ਕੁੱਝ ਦਸਤਾਵੇਜ਼ਾਂ ਦੀ ਲੋੜ ਹੈ। ਜਿਸ ਚ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਸਬੂਤ ਦਾ ਦਸਤਾਵੇਜ਼ ਲੋੜੀਂਦਾ ਹੋਵੇਗਾ।

ਇਸ ਸਕੀਮ ਤਹਿਤ ਪੰਜਾਬ ਦੀਆਂ ਔਰਤਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਸਕਣਗੀਆਂ, ਜਿਸ ਵਿੱਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪੰਜਾਬ ਰੋਡਵੇਜ਼ ਬੱਸ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸਜ਼ ਸ਼ਾਮਲ ਹਨ। ਇਹ ਸਕੀਮ ਸਰਕਾਰੀ ਏ.ਸੀ.ਬੱਸਾਂ, ਵੌਲਵੋ ਬੱਸਾਂ ਤੇ ਐਚ.ਵੀ.ਏ.ਸੀ. ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ। ਪੰਜਾਬ ਸਰਕਾਰ ਦੇ ਮੁਲਾਜ਼ਮ ਜਿਹੜੇ ਚੰਡੀਗੜ੍ਹ ਰਹਿੰਦੇ ਹਨ ,ਉਨ੍ਹਾਂ ਦੀਆਂ ਪਰਿਵਾਰਕ ਮੈਂਬਰ ਔਰਤਾਂ ਜਾਂ ਚੰਡੀਗੜ੍ਹ ਰਹਿਣ ਵਾਲੀਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਔਰਤਾਂ ਵੀ ਇਸ ਮੁਫਤ ਬੱਸ ਸਫਰ ਸਹੂਲਤ ਦਾ ਫਾਇਦਾ ਉਠਾ ਸਕਦੀਆਂ ਹਨ। ਉਹ ਚਾਹੇ ਕਿਹੜੇ ਵੀ ਉਮਰ ਵਰਗ, ਆਮਦਨ ਮਾਪਦੰਡ ਦੇ ਦਾਇਰੇ ਵਿੱਚ ਆਉਂਦੀਆਂ ਹੋਣ, ਸਭ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਕਰ ਸਕਦੀਆਂ ਹਨ।

ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫ਼ਤ ਸਫਰ ਦੀ ਸਹੂਲਤ ਦੇਣ ਦੀ ਯੋਜਨਾ ਦਾ ਐਲਾਨ ਕੀਤਾ ਸੀ। ਇਸ ਸਕੀਮ ਨਾਲ ਸੂਬੇ ਭਰ ‘ਚ 1.31 ਕਰੋੜ ਔਰਤਾਂ/ਲੜਕੀਆਂ ਨੂੰ ਫਾਇਦਾ ਹੋਵੇਗਾ। ਜਨਗਣਨਾ 2011 ਅਨੁਸਾਰ ਪੰਜਾਬ ਵਿੱਚ ਕੁੱਲ ਵਸੋਂ 2.77 ਕਰੋੜ ਹੈ ,ਜਿਸ ਵਿੱਚ 1,46,39,465 ਪੁਰਸ਼ ਅਤੇ 1,31,03,873 ਮਹਿਲਾਵਾਂ ਹਨ।

About Jagjit Singh

Check Also

ਪੂਰੇ ਉੱਤਰੀ ਭਾਰਤ ‘ਚ ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ, ਜੰਮੂ-ਕਸ਼ਮੀਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ

ਪੰਜਾਬ ਦੇ ਵਿਚ ਹੁਣੇ ਹੁਣੇ ਅੱਜ 21 ਤਾਰੀਕ ਤਕਰੀਬਨ 10 ਵੱਜ ਕੇ 21 ਮਿੰਟ ਤੇ …

Leave a Reply

Your email address will not be published. Required fields are marked *