Home / ਤਾਜ਼ਾ ਖਬਰਾਂ / ਮੁੱਖ ਮੰਤਰੀ ਬਣਨ ਤੋਂ ਬਾਅਦ ਦੂਜੇ ਦਿਨ, ਚੰਨੀ ਨੇ ਦਿੱਤਾ ਕੈਪਟਨ ਨੂੰ ਵੱਡਾ ਝਟਕਾ

ਮੁੱਖ ਮੰਤਰੀ ਬਣਨ ਤੋਂ ਬਾਅਦ ਦੂਜੇ ਦਿਨ, ਚੰਨੀ ਨੇ ਦਿੱਤਾ ਕੈਪਟਨ ਨੂੰ ਵੱਡਾ ਝਟਕਾ

ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਹੁਣ ਪੂਰੇ ਸੂਬੇ ਵੱਲ ਧਿਆਨ ਦਿੱਤਾ ਜਾਣ ਲੱਗਾ ਹੈ। ਜਿਸ ਦਾ ਉਦੇਸ਼ ਆਉਣ ਵਾਲੀਆ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਜ਼ਮੀਨ ਤਿਆਰ ਕਰਨਾ ਹੈ ਤਾਂ ਕਿ ਆਪਣੇ ਧੜੇ ਦੇ ਵੱਧ ਤੋਂ ਵੱਧ ਉਮੀਦਵਾਰ ਜਿਤਾਏ ਜਾ ਸਕਣ। ਜਿਸ ਕਰਕੇ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੁਆਰਾ ਪਹਿਲਾਂ ਲਏ ਗਏ ਫੈਸਲਿਆਂ ਨੂੰ ਪਲਟਣਾ ਸ਼ੁਰੂ ਕਰ ਦਿੱਤਾ ਹੈ। ਉਹ ਚਾਹੁੰਦੇ ਹਨ ਕਿ ਦੂਜੇ ਧੜਿਆਂ ਦੀ ਬਜਾਏ ਉੱਚੇ ਅਹੁਦਿਆਂ ਤੇ ਉਨ੍ਹਾਂ ਦੇ ਆਪਣੇ ਧੜੇ ਦੇ ਬੰਦੇ ਹੋਣ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪਵਨ ਕੁਮਾਰ ਪੰਮਾ ਨੂੰ ਬਦਲ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਤੇ ਕਸਤੂਰੀ ਲਾਲ ਸੇਠ ਨੂੰ ਚੇਅਰਮੈਨ ਦੀ ਕੁਰਸੀ ਤੇ ਬਿਠਾਇਆ ਗਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਕਸਤੂਰੀ ਲਾਲ ਸੇਠ ਪਹਿਲਾਂ ਵੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਹਿ ਚੁੱਕੇ ਹਨ ਅਤੇ ਉਹ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਨੇਡ਼ਲਿਆਂ ਵਿੱਚੋਂ ਗਿਣੇ ਜਾਂਦੇ ਹਨ।

ਹਟਾਏ ਗਏ ਚੇਅਰਮੈਨ ਪਵਨ ਕੁਮਾਰ ਪੰਮਾ ਨੂੰ ਅਜੇ ਕੁਝ ਦਿਨ ਪਹਿਲਾਂ ਹੀ 31 ਅਗਸਤ ਨੂੰ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੁਆਰਾ ਨਿਯੁਕਤ ਕੀਤਾ ਗਿਆ ਸੀ। ਮੁੱਖ ਮੰਤਰੀ ਦੇ ਇਸ ਫ਼ੈਸਲੇ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਧੜੇ ਨਾਲ ਸਬੰਧਤ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਝਟਕਾ ਦੇ ਦਿੱਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਦੂਸਰਾ ਫ਼ੈਸਲਾ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਸਬੰਧੀ ਕੀਤਾ ਗਿਆ ਹੈ।

ਜਿੱਥੇ ਕੈਪਟਨ ਧੜੇ ਨਾਲ ਸਬੰਧਤ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਹਟਾ ਕੇ ਨਵਜੋਤ ਸਿੰਘ ਸਿੱਧੂ ਧੜੇ ਦੇ ਦਮਨ ਉੱਪਲ ਨੂੰ ਚੇਅਰਮੈਨ ਲਗਾ ਦਿੱਤਾ ਗਿਆ ਹੈ। ਦਮਨ ਉੱਪਲ ਨੂੰ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਨਿਯੁਕਤੀ ਪੱਤਰ ਦਿੱਤਾ ਗਿਆ। ਇਸ ਤਰ੍ਹਾਂ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਪਹਿਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧੜੇ ਨੂੰ ਝਟਕਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ।

About Jagjit Singh

Check Also

ਕਿਸਾਨਾਂ ਦੇ ਨਾਂ ‘ਤੇ ਰੇਲ ਗੱਡੀ ਵਿੱਚੋਂ ਮੰਗ ਰਿਹਾ ਸੀ ਪੈਸੇ, ਚੜ੍ਹ ਗਿਆ ਕਿਸਾਨਾਂ ਦੇ ਧੱਕੇ

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖਾਂ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ …

Leave a Reply

Your email address will not be published. Required fields are marked *