Home / ਤਾਜ਼ਾ ਖਬਰਾਂ / ਮੋਦੀ ਸਰਕਾਰ ਦਾ ਨਵਾਂ ਬਿਆਨ ਆਇਆ ਸਾਹਮਣੇ

ਮੋਦੀ ਸਰਕਾਰ ਦਾ ਨਵਾਂ ਬਿਆਨ ਆਇਆ ਸਾਹਮਣੇ

ਜਦੋਂ ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ ਉਸ ਵੇਲੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਵਿਕਾਸ ਲਈ ਸੁਧਾਰਾਂ ਦੀ ਜ਼ਰੂਰਤ ਹੈ, ਕਿਹਾ ਕਿ ਪਿਛਲੀ ਸਦੀ ਦੇ ਕੁਝ ਕਾਨੂੰਨ ਮੌਜੂਦਾ ਸਮੇਂ ਵਿੱਚ ਇੱਕ “ਬੋਝ” ਬਣ ਗਏ ਸੀ।

ਆਗਰਾ ਮੈਟਰੋ ਪ੍ਰਾਜੈਕਟ ਦੇ ਨਿਰਮਾਣ ਦਾ ਵੀਡੀਓ ਕਾਨਫਰੰਸਿੰਗ ਰਾਹੀਂ ਉਦਘਾਟਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, ਸਰਕਾਰ ਸਰਬਪੱਖੀ ਸੁਧਾਰਾਂ ਵਿੱਚ ਵਿਸ਼ਵਾਸ ਰੱਖਦੀ ਹੈ।ਉਨ੍ਹਾਂ ਕਿਹਾ, “ਵਿਕਾਸ ਲਈ ਸੁਧਾਰਾਂ ਦੀ ਜਰੂਰਤ ਹੈ।ਕੁਝ ਕਾਨੂੰਨ ਜੋ ਪਿਛਲੀ ਸਦੀ ਵਿੱਚ ਚੰਗੇ ਹੁੰਦੇ ਸੀ ਮੌਜੂਦਾ ਸਦੀ ਵਿੱਚ ਇੱਕ ਬੋਝ ਬਣ ਗਏ ਹਨ। ਦੱਸ ਦਈਏ ਕਿ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਦਰਪੇਸ਼ ਦਿੱਕਤਾਂ ਦੇ ਹੱਲ ਲਈ, ਜ਼ਿੰਦਗੀ ਨੂੰ ਅਸਾਨ ਬਣਾਉਣ, ਨਿਵੇਸ਼ ਵਧਾਉਣ ਅਤੇ ਆਧੁਨਿਕ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਦਾ ਉਦੇਸ਼ ਰੱਖਦੀ ਹੈ।ਪ੍ਰਧਾਨ ਮੰਤਰੀ ਮੋਦੀ ਦਾ ਇਹ ਬਿਆਨ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਪੰਜਾਬ ਸਮੇਤ ਦੇਸ਼ ਦੇ ਕਿਸਾਨ ਵੱਡੀ ਗਿਣਤੀ ਵਿੱਚ ਕੌਮੀ ਰਾਜਧਾਨੀ ਦੀਆਂ ਸਰਹੱਦਾਂ ਤੇ ਪ੍ਰਦਰਸ਼ਨ ਕਰ ਰਹੇ ਹਨ।

ਕਿਸਾਨਾਂ ਦੀ ਮੰਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।ਪਾਠਕਾਂ ਨੂੰ ਬੇਨਤੀ ਹੈ ਜੀ ਇਸ ਮੋਦੀ ਇਸ ਬਿਆਨ ਬਾਰੇ ਤੁਸੀ ਕੀ ਕਹਿਣਾ ਚਾਹੁੰਦੇ ਹੋ? ਕਿਉ ਇਹ ਸਮਾਂ ਇਸ ਤਰ੍ਹਾਂ ਦੇ ਬਿਆਨ ਦੇਣ ਦਾ ਨਹੀਂ ਸਗੋਂ ਕਿਸਾਨਾਂ ਨਾਲ ਬੈਠ ਕੇ ਗੱਲ ਕਰਨ ਦਾ ਸਮਾਂ ਹੈ।ਹੋਰ ਕਿਸਾਨੀ ਨਾਲ ਜੁੜੀਆਂ ਤਾਜ਼ਾ ਖ਼ਬਰ ਦੇਖਣ ਦੇ ਲਈ ਸਦਾ ਪੇਜ ਨੂੰ ਜਰੂਰ ਲਾਇਕ ਕਰੋ |ਅੱਸੀ ਤੁਹਾਡੇ ਲਈ ਲੈ ਕ ਆਉਂਦੇ ਹਾਂ ਬੇਬਾਕ ਖ਼ਬਰ ਸਭ ਤੋਂ ਪਹਿਲਾ ਤੇ ਸਭ ਤੋਂ ਤੇਜ |

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.