ਵਾਰ ਵਾਰ ਗੁਰੂਘਰ ਜਾਣ ਦੇ ਫਾਇਦੇ ”ਅਰਦਾਸ ਕਿਵੇ ਕਰੀ ਜਾਵੇ”ਅਰਦਾਸ ਹੋਣ ਸਮੇਂ ਸੰਗਤ ‘ਚ ਹਾਜ਼ਰ ਸਾਰੇ ਇਸਤਰੀ ਪੁਰਸ਼ਾਂ ਨੂੰ ਹੱਥ ਜੋੜ ਕੇ ਖਲੋਣਾ ਚਾਹੀਦਾ ਹੈ। ਜੋ ਸੱਜਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠਾ ਹੋਵੇ, ਉਹ ਭੀ ਉੱਠ ਕੇ ਚੌਰ ਕਰੇ।”ਅਰਦਾਸ ਕਰਨ ਵਾਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਖੜ੍ਹੋ ਕੇ, ਹੱਥ ਜੋੜ ਕੇ ਅਰਦਾਸ ਕਰੇ। ਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੌਜੂਦ ਨਾ ਹੋਣ ਤਾਂ ਕਿਸੇ ਪਾਸੇ ਮੂੰਹ ਕਰ ਕੇ ਅਰਦਾਸ ਕਰੋ,
ਪ੍ਰਵਾਨ “ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ।। ” — ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ 519 ”ਜਦੋਂ ਕੋਈ ਖਾਸ ਅਰਦਾਸ ਕਿਸੇ ਇੱਕ ਜਾਂ ਵਧੀਕ ਆਦਮੀਆਂ ਵਲੋਂ ਹੋਵੇ, ਤਾਂ ਉਹਨਾਂ ਤੋਂ ਬਿਨਾਂ ਸੰਗਤ ਵਿੱਚ ਬੈਠੇ ਹੋਰਨਾਂ ਦਾ ਉਠਣਾ ਜ਼ਰੂਰੀ ਨਹੀਂ।ਅਰਦਾਸ ਵਿੱਚ ਦਸਾਂ ਗੁਰੂ ਸਾਹਿਬਾਂ ਨੂੰ ਧਿਆਇਆ ਗਿਆ ਹੈ। ਇਸ ਵਿੱਚ ਇਕ-ਇਕ ਅੱਖਰ ਪਹਿਲਾਂ ਜੀਵਿਆ ਗਿਆ ਹੈ, ਨਾਮ ਜਪਿਆ ਗਿਆ ਹੈ, ਵੰਡ ਕੇ ਛਕਿਆ ਗਿਆ ਹੈ, ਦੇਗ ਚਲਾਈ ਗਈ ਹੈ, ਤੇਗ ਵਹਾਈ ਗਈ ਹੈ, ਵੇਖ ਕੇ ਅਣਡਿੱਠ ਕੀਤਾ ਗਿਆ ਹੈ, ਭਾਣੇ ਨੂੰ ਮਿੱਠਾ ਕਰ ਕੇ ਮੰਨਿਆ ਗਿਆ ਹੈ। ਸਿੱਖਾਂ ਦਾ ਕੋਈ ਵੀ ਜੀਵਨ ਸੰਸਕਾਰ ਤੇ ਕੋਈ ਵੀ ਧਰਮ ਸਮਾਗਮ ਇਸ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦਾ।
ਜਿੰਨਾ ਚਿਰ ਕੌਮ ਦਾ ਜੀਵਨ ਤੁਰਿਆ ਰਹੇਗਾ, ਅਰਦਾਸ ਦਾ ਵਿਗਾਸ ਹੁੰਦਾ ਹੀ ਰਹੇਗਾ।ਸ਼ਾਇਦ ਹੀ ਕਿਸੇ ਇਤਿਹਾਸਕਾਰ ਨੇ ਆਪਣੀ ਕੌਮ ਦਾ ਇਤਿਹਾਸ ਇਤਨੇ ਥੋੜ੍ਹੇ ਸ਼ਬਦਾਂ ਵਿੱਚ ਇਤਨੀ ਪ੍ਰਬੀਨਤਾ ਨਾਲ ਚਿਤਰਿਆ ਹੋਵੇ। :ਇਕ ਨਾਨਕ ਕੀ ਅਰਦਾਸਿ ਜੋ ਤੁਧੁ ਭਾਵਸੀ।। ਮੈ ਦੀਜੈ ਨਾਮ ਨਿਵਾਸੁ ਰਹਿ ਗੁਣ ਗਾਵਸੀ।। — ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ 752 ਇਹ ਅਰਦਾਸੁ ਹਮਾਰੀ ਸੁਆਮੀ। ਵਿਸਰੁ ਨਾਹੀ ਸੁਖਦਾਤੇ।।
