Home / ਹੋਰ ਜਾਣਕਾਰੀ / ਰੱਬ ਤੇ ਯਕੀਨ ਨਾ ਕਰਨ ਵਾਲੇ ਇਹ ਵੀਡੀਓ ਜਰੂਰ ਦੇਖਣ

ਰੱਬ ਤੇ ਯਕੀਨ ਨਾ ਕਰਨ ਵਾਲੇ ਇਹ ਵੀਡੀਓ ਜਰੂਰ ਦੇਖਣ

ਜਿਨਾਂ ਨੂੰ ਰੱਬ ਤੇ ਯਕੀਨ ਨਹੀਂ ਉਹ ਜ਼ਰੂਰ ਦੇਖਣ ਵੀਡੀਓ ਸਭ ਦੇਖ ਕੇ ਹੈਰਾਨ ਹੋ ਗਏ””ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ!

ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥

ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥* ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ਵਾਹਿਗੁਰੂ ਜੀ।।

About Jagjit Singh

Check Also

ਇਸ ਪਵਿੱਤਰ ਖੂਹ ਦੇ ਜਲ ਨਾਲ ਦੂਰ ਹੁੰਦੇ ਚਮੜੀ ਰੋਗ, America Canada ਤੋਂ ਆਉਂਦੀ ਹੈ ਸੰਗਤ

ਤੁਹਾਨੂੰ ਅੱਜ ਅਸੀਂ ਇਕ ਗੁਰਦਵਾਰਾ ਸਾਹਿਬ ਬਾਰੇ ਦੱਸ ਰਹੇ ਹਾਂ ਜਿਸ ਗੁਰਦਵਾਰਾ ਸਾਹਿਬ ਦਾ ਨਾਮ …

Leave a Reply

Your email address will not be published.