Home / ਤਾਜ਼ਾ ਖਬਰਾਂ / ਵਿਦਿਆਰਥੀਆਂ ਲਈ ਪੰਜਾਬ ਵਿਚ ਹੋਇਆ ਇਹ ਐਲਾਨ

ਵਿਦਿਆਰਥੀਆਂ ਲਈ ਪੰਜਾਬ ਵਿਚ ਹੋਇਆ ਇਹ ਐਲਾਨ

ਵੱਡੀ ਖਬਰ ਆ ਸਕੂਲੀ ਵਿਦਿਆਰਥੀਆਂ ਬਾਰੇ ਜਾਣਕਾਰੀ ਅਨੁਸਾਰ ਕਰੋਨਾ ਕਾਰਨ ਕਰੀਬ 10 ਮਹੀਨੇ ਬੰਦ ਰਹਿਣ ਮਗਰੋਂ ਹੁਣ ਪੰਜਾਬ ਦੇ ਸਕੂਲ ਖੁੱਲ੍ਹਣ ਜਾ ਰਹੇ ਹਨ। ਸਰਕਾਰ ਨੇ 7 ਜਨਵਰੀ ਤੋਂ ਸਕੂਲ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਇਸ ਤਹਿਤ ਅੱਜ ਪੰਜਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲਾਂ ‘ਚ ਬੁਲਾ ਲਿਆ ਗਿਆ ਹੈ। ਬੇਸ਼ੱਕ ਸਕੂਲ ਖੋਲ੍ਹਣ ਦਾ ਫੈਸਲਾ ਸਰਕਾਰ ਨੇ ਲੈ ਲਿਆ ਹੈ ਪਰ ਇਸ ਦੌਰਾਨ ਕਈ ਗੱਲਾਂ ਦੀ ਪਾਲਣਾ ਜ਼ਰੂਰੀ ਹੈ।

ਅਧਿਆਪਕਾਂ ਲਈ ਜ਼ਰੂਰੀ ਨਿਯਮ: ਬੱਚਿਆਂ ਨੂੰ ਸਕੂਲ ਆਉਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ, ਆਨਲਾਈਨ ਪੜ੍ਹਾਈ ਵੀ ਜਾਰੀ ਰਹੇਗੀ। ਅਧਿਆਪਕਾਂ ਲਈ ਕੋਵਾ ਐਪ ਡਾਊਨਲੋਡ ਕਰਨੀ ਲਾਜ਼ਮੀ ਮਾਪਿਆਂ ਦੀ ਲਿਖਤੀ ਸਹਿਮਤੀ ਤੋਂ ਬਾਅਦ ਹੀ ਵਿਦਿਆਰਥੀ ਸਕੂਲ ਆ ਸਕਣਗੇ। ਇਕ ਬੈਂਚ ਤੇ ਇੱਕ ਬੱਚਾ ਯਾਨੀ ਸਰੀਰਕ ਦੂਰੀ ਜ਼ਰੂਰੀ ਹੈ। ਦੋ ਬੱਚਿਆਂ ਦੇ ਵਿਚ 6 ਫੁੱਟ ਦੀ ਦੂਰੀ ਜ਼ਰੂਰੀ। ਸਕੂਲ ਸਵੇਰ 10 ਤੋਂ ਤਿੰਨ ਵਜੇ ਤਕ ਪੰਜ ਘੰਟੇ ਚੱਲਣਗੇ। ਬਿਨਾਂ ਥਰਮਲ ਸਕ੍ਰੀਨਿੰਗ ਐਂਟਰੀ ਨਹੀਂ। ਸਕੂਲ ਨੂੰ ਰੋਜ਼ਾਨਾ ਸੈਨੇਟਾਇਜ਼ ਕਰਨਾ ਹੋਵੇਗਾ। ਕਿਸੇ ਬੱਚੇ ‘ਚ ਲੱਛਣ ਦਿਖਾਈ ਦਿੱਤੇ ਤਾਂ ਸਕੂਲ ਅਥਾਰਿਟੀ ਨੂੰ ਸਿਹਤ ਵਿਭਾਗ ਨੂੰ ਸੂਚਨਾ ਦੇਣੀ ਪਵੇਗੀ।

ਕੰਟੇਨਮੈਂਟ ਤੇ ਮਾਇਕ੍ਰੋ ਕੰਟੇਨਮੈਂਟ ਜ਼ੋਨ ਦੇ ਵਿਦਿਆਰਥੀ ਸਕੂਲ ਨਹੀਂ ਆ ਸਕਣਗੇ।ਬੱਚਿਆਂ ਲਈ ਧਿਆਨ ਰੱਖਣ ਯੋਗ ਗੱਲਾਂ: ਹਰ ਵਿਦਿਆਰਥੀ ਆਪਣੇ ਨਾਲ ਸੈਨੇਟਾਇਜ਼ਰ ਲੈ ਕੇ ਆਵੇਗਾ। ਬਿਨਾਂ ਮਾਸਕ ਦੇ ਕਿਸੇ ਵੀ ਬੱਚੇ ਨੂੰ ਸਕੂਲ ‘ਚ ਦਾਖਲਾ ਨਹੀਂ ਮਿਲੇਗਾ। ਮਾਸਕ ਪੂਰਾ ਦਿਨ ਪਹਿਣਨਾ ਲਾਜ਼ਮੀ ਹੋਵੇਗਾ। ਪਾਣੀ ਦੀ ਬੋਤਲ ਘਰੋਂ ਲੈਕੇ ਆਉਣੀ ਲਾਜ਼ਮੀ ਹੋਵੇਗੀ। ਸਕੂਲ ਦੇ ਗਿਲਾਸ ਪਾਣੀ ਲਈ ਇਸਤੇਮਾਲ ਨਹੀਂ ਕੀਤੇ ਜਾਣਗੇ। ਸਕੂਲ ਆਉਂਦੇ ਸਮੇਂ, ਘਰ ਜਾਂਦਿਆਂ ਤੇ ਸਕੂਲ ‘ਚ ਹਰ ਬੱਚਾ ਸਰੀਰਕ ਦੂਰੀ ਬਣਾਈ ਰੱਖੇ। ਕੋਈ ਵੀ ਬੱਚਾ ਆਪਣੇ ਸਾਥੀਆਂ ਤੋਂ ਕੁਝ ਨਹੀਂ ਮੰਗੇਗਾ ਤੇ ਨਾ ਹੀ ਕਿਸੇ ਨੂੰ ਆਪਣੀ ਚੀਜ਼ ਦੇਵੇਗਾ।

ਜਨਤਕ ਸੁਵਧਾਵਾਂ ਦਾ ਘੱਟ ਤੋਂ ਘੱਟ ਇਸਤੇਮਾਲ ਕਰੋ।ਵਿਦਿਆਰਥੀ ਇਕ ਦੂਜੇ ਨਾਲ ਖਾਣਾ ਸ਼ੇਅਰ ਨਹੀਂ ਕਰਨਗੇ। ਬੇਸ਼ੱਕ ਸਰਕਾਰ ਨੇ ਸਕੂਲ ਖੋਲ੍ਹਣ ਦਾ ਫੈਸਲਾ ਲੈ ਲਿਆ ਹੈ। ਪਰ ਇਸੇ ਵੇਲੇ ਭਾਰਤ ਸਮੇਤ ਕਈ ਦੇਸ਼ਾਂ ‘ਚ ਕਰੋਨਾ ਦਾ ਨਵਾਂ ਸਟ੍ਰੇਨ ਮਿਲਣ ਮਗਰੋਂ ਮਾਪੇ ਫਿਕਰਮੰਦ ਹਨ। ਉਹ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਨੂੰ ਲੈ ਕੇ ਫਿਕਰ ‘ਚ ਹਨ।

About Jagjit Singh

Check Also

ਦੋ ਪਕੀਆਂ ਸਹੇਲੀਆਂ ਨੇ ਇਕੋ ਹੀ ਆਦਮੀ ਇਸ ਕਰਕੇ ਕਰਵਾਇਆ ਵਿਆਹ

ਦੋ ਔਰਤਾਂ ਨੇ ਆਪਸੀ ਸਹਿਮਤੀ ਨਾਲ ਇੱਕ ਹੀ ਮੁੰਡੇ ਨਾਲ ਵਿਆਹ ਕਰ ਲਿਆ।ਦੋਵਾਂ ਦੀ ਪੱਕੀ …

Leave a Reply

Your email address will not be published. Required fields are marked *