ਵੱਡੀ ਖਬਰ ਆ ਰਹੀ ਹੈ ਸਕੂਲਾਂ ਬਾਰੇ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਮੁਲਾਂਕਣ ਕਰਨ ਅਤੇ ਇਸ ਵਿਚ ਹੋਰ ਸੁਧਾਰ ਲਿਆਉਣ ਲਈ 7 ਅਤੇ 8 ਜਨਵਰੀ 2021 ਨੂੰ ਸਾਰੇ ਸਕੂਲਾਂ ਵਿਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਹੁਕਮ ਦਿੱਤੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਵੱਲੋਂ ਜਾਰੀ ਕੀਤੇ ਗਏ ਪੱਤਰ ਵਿਚ ਇਨ੍ਹਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ।ਦੱਸ ਦਈਏ ਕਿ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਘਾਟਾਂ ਕਮਜ਼ੋਰੀਆਂ ਪਤਾ ਲਗਾ ਕੇ ਇਸ ਕਾਰਜ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।
ਬੁਲਾਰੇ ਅਨੁਸਾਰ ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜ੍ਹਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ। ਇਸ ਦੌਰਾਨ ਅਧਿਆਪਕਾਂ ਨੂੰ ਕੋਵਡ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ। ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ ਨਵੇਂ ਹੁਕਮਾਂ ਤਹਿਤ ਕੋਵਡ ਦੇ ਕੇਸਾਂ ’ਚ ਕਮੀ ਨੂੰ ਦੇਖਦੇ ਹੋਏ ਕੁੱਝ ਹੱਦ ਤਕ ਰਾਹਤ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਵਲੋਂ ਜਾਰੀ ਆਦੇਸ਼ਾਂ ਤਹਿਤ ਪੰਜਾਬ ’ਚ ਹੁਣ 1 ਜਨਵਰੀ 2021 ਤੋਂ ਰਾਤ ਦਾ ਕਰ ਫਊ ਖਤਮ ਕਰ ਦਿੱਤਾ ਗਿਆ ਹੈ। 31 ਦਸੰਬਰ ਤਕ ਰਾਤ ਦਾ ਇਹ ਕਰਫਊ ਜਾਰੀ ਰਹੇਗਾ। ਕਰ ਫਊ ਕਾਰਣ ਰਾਤ ਨੂੰ 9:30 ਤਕ ਹੋਟਲ, ਰੈਸਟੋਰੈਂਟ ਮੈਰਿਜ ਪੈਲੇਸ ਬੰਦ ਕਰਨ ਦਾ ਆਦੇਸ਼ ਵੀ ਵਾਪਸ ਲੈ ਲਿਆ ਹੈ।
ਇਸ ਦੇ ਨਾਲ ਹੀ ਵਿਆਹ ਸਮਾਰੋਹ ਅਤੇ ਸੋਸ਼ਲ ਗੈਦਰਿੰਗ ਲਈ ਇਨ ਡਾਰ 100 ਅਤੇ ਆਊਟ ਡਾਰ ਲਈ 250 ਲੋਕਾਂ ਦੀ ਇਜਾਜ਼ਤ ਦਿੱਤੀ ਗਈ ਸੀ ਪਰ 1 ਜਨਵਰੀ ਤੋਂ ਇਨ ਡਾਰ ਲਈ 200 ਅਤੇ ਆਊਟ ਡੋਰ ਲਈ 500 ਲੋਕਾਂ ਦਾ ਇੱਕਠ ਕੀਤਾ ਜਾ ਸਕਦਾ ਹੈ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਜ਼ਿਲਿ੍ਹਆਂ ’ਚ ਇਸ ਵਿਵਸਥਾ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪ੍ਰਸ਼ਾਸਨ ਨੂੰ ਉਚਿਤ ਵਿਵਸਥਾ ਕਰਨੀ ਹੋਵੇਗੀ। ਸਰਕਾਰ ਨੇ ਸੋਸ਼ਲ ਡਿਸਟੈਂਸਿੰਗ ਨੂੰ ਲੈ ਕੇ ਪੁਖਤਾ ਪ੍ਰਬੰਧ ਕਰਨ ਨੂੰ ਕਿਹਾ ਹੈ।।
