Home / ਤਾਜ਼ਾ ਖਬਰਾਂ / ਸਕੂਲਾਂ ਨੂੰ ਲੈ ਕੇ ਪੰਜਾਬ ਦੇ ਇਸ ਜਗਾਹ ਤੋਂ ਆਈ ਇਹ ਖ਼ਬਰ

ਸਕੂਲਾਂ ਨੂੰ ਲੈ ਕੇ ਪੰਜਾਬ ਦੇ ਇਸ ਜਗਾਹ ਤੋਂ ਆਈ ਇਹ ਖ਼ਬਰ

ਕਰੋਨਾ ਦੀ ਅਗਲੀ ਸਟੇਜ ਕਾਰਨ ਪੰਜਾਬ ਦੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਕਈ ਅਹਿਮ ਫ਼ੈਸਲੇ ਲੈਂਦੇ ਹੋਏ ਕਈ ਰੋਕ ਲਗਾਈਆਂ ਗਈਆਂ ਹਨ, ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ ਪਿਛਲੇ ਲੰਮੇ ਸਮੇਂ ਤੋਂ ਬੰਦ ਕੀਤਾ ਹੋਇਆ ਹੈ ਜੋ 30 ਅਪ੍ਰੈਲ ਤੱਕ ਬੰਦ ਰਹਿਣਗੇ।

ਇਸ ਨਾਲ ਜਿਥੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਕਰਵਾਉਣ ਦੇ ਆਦੇਸ਼ ਦਿੱਤੇ ਗਏ ਸਨ।।।ਉਥੇ ਹੀ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਸੂਬਾ ਸਰਕਾਰ ਵੱਲੋਂ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ। ਤਾਂ ਜੋ ਬੱਚਿਆਂ ਨੂੰ ਉਨ੍ਹਾਂ ਦੇ ਪਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। 30 ਅਪ੍ਰੈਲ ਤੱਕ ਸਕੂਲ ਬੰਦ ਕਰਨ ਤੋਂ ਬਾਅਦ ਹੁਣ ਐਥੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਫ਼ੈਸਲੇ ਦਾ ਬਹੁਤ ਸਾਰੇ ਨਿੱਜੀ ਸਕੂਲਾਂ ਦੇ ਅਧਿਆਪਕਾਂ ਅਤੇ ਸਟਾਫ਼ ਵੱਲੋਂ ਵਿ ਰੋ ਧ ਕੀਤਾ ਜਾ ਰਿਹਾ ਹੈ। ਜੋ ਕੇਂਦਰ ਸਰਕਾਰ ਤੋਂ ਜਲਦੀ ਹੀ ਸਕੂਲਾਂ ਨੂੰ ਖੋਲ੍ਹਣ ਦੀ ਮੰਗ ਕਰ ਰਹੇ ਹਨ।

ਇਸ ਤੋਂ ਪਹਿਲਾਂ ਵੀ ਕਈ ਜਗਾ ਤੋਂ ਅਜਿਹੀਆਂ ਗੱਲਾਂ ਸਾਹਮਣੇ ਆ ਚੁੱਕੀਆਂ ਹਨ ਜਿੱਥੇ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਰੋਸ ਕੀਤਾ ਜਾ ਰਿਹਾ ਹੈ।ਹੁਣ ਫਰੀਦਕੋਟ ਵਿੱਚ ਵੀ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਬੰਦ ਕੀਤੇ ਗਏ ਸਕੂਲਾਂ ਦਾ ਰੋਸ ਕਰਦਿਆਂ ਅਧਿਆਪਕਾਂ ਅਤੇ ਸਕੂਲ ਵੈਨ ਚਾਲਕਾਂ, ਅਤੇ ਆਮ ਆਦਮੀ ਪਾਰਟੀ ਵੱਲੋਂ ਰੋਸ ਕੀਤਾ ਜਾ ਰਿਹਾ ਹੈ। ਇਨ੍ਹਾਂ ਸਭ ਨੇ ਕਿਹਾ ਕਿ ਸਕੂਲ ਕਾਲਜਾਂ ਨੂੰ ਬੰਦ ਕਰਨ ਨਾਲ ਬੱਚਿਆਂ ਦੀ ਪੜ੍ਹਾਈ ਦਾ , ਤੇ ਬੱਚਿਆਂ ਦੇ ਭਵਿੱਖ ਦਾ ਨੁਕ ਸਾਨ ਹੋ ਰਿਹਾ ਹੈ,ਇਸ ਲਈ ਉਨ੍ਹਾਂ ਕਿਹਾ ਕਿ ਸਰਕਾਰ ਸਕੂਲਾਂ ਨੂੰ ਬੰਦ ਕਰਕੇ ਡਰਾਮਾ ਕਰ ਰਹੀ ਹੈ ਜਦ ਕੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

ਫਰੀਦਕੋਟ ਵਿਚ ਸਕੂਲ ਅਧਿਆਪਕਾਂ ਤੇ ਮਾਪਿਆਂ ਤੇ ਬੱਚਿਆਂ ਵੱਲੋ ਰਲਕੇ ਠੇਕੇ ਅੱਗੇ ਪੜ੍ਹਾਈ ਕਰਨ ਵਾਸਤੇ ਕਲਾਸ ਲਗਾਈ ਗਈ। ਇਹ ਧਰਨਾ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਮੀਤ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਵਿੱਚ ਲਾਇਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਲਦੀ ਹੀ ਸਾਰੇ ਸਕੂਲਾਂ ਨੂੰ ਖੋਲ੍ਹੇ ਨਹੀਂ ਤਾਂ ਫਰੀਦਕੋਟ ਦੇ ਹਰ ਠੇਕੇ ਦੇ ਬਾਹਰ ਬੱਚਿਆਂ ਦੀਆਂ ਕਲਾਸਾਂ ਲਗਾਈਆਂ ਜਾਣਗੀਆਂ।

About Jagjit Singh

Check Also

ਦੋ ਪਕੀਆਂ ਸਹੇਲੀਆਂ ਨੇ ਇਕੋ ਹੀ ਆਦਮੀ ਇਸ ਕਰਕੇ ਕਰਵਾਇਆ ਵਿਆਹ

ਦੋ ਔਰਤਾਂ ਨੇ ਆਪਸੀ ਸਹਿਮਤੀ ਨਾਲ ਇੱਕ ਹੀ ਮੁੰਡੇ ਨਾਲ ਵਿਆਹ ਕਰ ਲਿਆ।ਦੋਵਾਂ ਦੀ ਪੱਕੀ …

Leave a Reply

Your email address will not be published. Required fields are marked *