ਪੰਜਾਬ ਵਿੱਚ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਸਰਕਾਰ ਵੱਲੋਂ ਅਹਿਮ ਫੈਸਲਾ ਲੈਂਦੇ ਹੋਏ 31 ਮਾਰਚ ਤੱਕ ਸਕੂਲਾਂ ਨੂੰ ਬੰਦ ਕੀਤਾ ਗਿਆ ਸੀ। ਤਾਂ ਜੋ ਸੂਬੇ ਦੇ ਵਿਦਿਆਰਥੀਆਂ ਨੂੰ ਸੇਫ ਰੱਖਿਆ ਜਾ ਸਕੇ। ਇਸ ਤੋਂ ਇਲਾਵਾ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਗਿਆ ਸੀ।
ਇਨ੍ਹਾਂ ਗੱਲਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ 10 ਅਪ੍ਰੈਲ ਤੇ ਹੁਣ 30 ਅਪ੍ਰੈਲ ਤੱਕ ਲਾਗੂ ਕੀਤਾ ਗਿਆ ਹੈ।ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਪੜਾਈ ਅਜੇ ਆਨਲਾਈਨ ਹੀ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਹੁਣ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੇ ਬਾਰੇ ਸਿੱਖਿਆ ਮੰਤਰੀ ਵੱਲੋਂ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਨਿੱਜੀ ਸਕੂਲਾਂ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤੇ ਜਾਣ ਤੇ ਸੂਬਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਨਿੱਜੀ ਸਕੂਲਾਂ ਵੱਲੋਂ ਵਿਦਿਅਕ ਅਦਾਰਿਆਂ ਨੂੰ ਮੁੜ ਖੋਲਣ ਦੀ ਇਜਾਜ਼ਤ ਮੰਗੀ ਜਾ ਰਹੀ ਹੈ, ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕ ਸਾਨ ਨਾ ਹੋ ਸਕੇ।ਇਸ ਗੱਲ ਦਾ ਜਵਾਬ ਦਿੰਦਿਆ ਹੋਇਆ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਖਿਆ ਹੈ ਕਿ ਜਦੋਂ ਤੱਕ ਸੂਬੇ ਦੇ ਹਾਲਾਤ ਸਹੀ ਨਹੀਂ ਹੋ ਜਾਂਦੇ ਉਦੋਂ ਤੱਕ ਬੱਚਿਆਂ ਦੀ ਜਿੰਦਗੀ ਰਿਸਕ ਵਿੱਚ ਨਹੀਂ ਪਾਈ ਜਾ ਸਕਦੀ।
ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਵੱਲੋਂ ਨਿੱਜੀ ਸਕੂਲਾਂ ਨੂੰ ਮਾਪਿਆਂ ਦੀ ਸਹਿਮਤੀ ਨਾਲ ਖੋਲਣ ਦੇ ਆਦੇਸ਼ ਦਿੱਤੇ ਗਏ ਸਨ ,ਤਾ ਕਿਸੇ ਵੀ ਸਕੂਲ ਵੱਲੋਂ ਇਹ ਕਦਮ ਨਹੀਂ ਚੁੱਕਿਆ ਗਿਆ। ਹੁਣ ਫੀਸਾਂ ਲੈਣ ਖਾਤਰ ਨਿੱਜੀ ਸਕੂਲਾਂ ਵੱਲੋਂ ਸਕੂਲ ਖੋਲ੍ਹਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਕਰੋਨਾ ਦੇ ਕੇਸ ਵਧਣ ਕਾਰਨ ਕੇਂਦਰ ਸਰਕਾਰ ਵੱਲੋਂ ਮਾਹਰਾਂ ਦੀਆਂ ਟੀਮਾਂ ਪੰਜਾਬ ਵਿਚ ਭੇਜੀਆਂ ਜਾ ਰਹੀਆਂ ਹਨ।
