Home / ਤਾਜ਼ਾ ਖਬਰਾਂ / ਸਕੂਲ ਬੰਦ ਮਗਰੋਂ ਕੈਪਟਨ ਸਰਕਾਰ ਦਾ ਇਹ ਫੈਸਲਾ

ਸਕੂਲ ਬੰਦ ਮਗਰੋਂ ਕੈਪਟਨ ਸਰਕਾਰ ਦਾ ਇਹ ਫੈਸਲਾ

ਸੂਬੇ ਦੇ ਪਿਛਲੇ ਮਹੀਨੇ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਰਿਸਕ ਨੂੰ ਮੱਦੇ ਨਜ਼ਰ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਜਿਸ ਦੇ ਜ਼ਰੀਏ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸੂਬੇ ਦੇ ਵਿੱਚ ਵੀ ਕਰੋਨਾ ਕੇਸਾਂ ਦੇ ਵੱਧ ਰਹੇ ਖਤਰੇ ਨੂੰ ਭਾਂਪਦਿਆ ਹੋਇਆ ਸਰਕਾਰ ਵੱਲੋਂ 8 ਜ਼ਿਲਿਆ ਅੰਦਰ ਰਾਤ ਦਾ ਲੋਕਡਾਉਨ ਲਗਾਉਣ ਦੇ ਆਦੇਸ਼ ਲਾਗੂ ਕੀਤੇ ਗਏ ਹਨ।

ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਪੰਜਾਬ ਦੇ ਵਿੱਚ ਵਿੱਦਿਅਕ ਅਦਾਰਿਆਂ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਬੱਚਿਆਂ ਨੂੰ ਸਕੂਲ ਤੋਂ ਛੁੱਟੀ ਕਰ ਦਿੱਤੀ ਗਈ ਹੈ।ਦੱਸ ਦਈਏ ਕਿ ਉਥੇ ਹੀ ਅਧਿਆਪਕਾਂ ਵੱਲੋਂ ਰੋਜਾਨਾਂ ਸਕੂਲ ਆ ਕੇ ਆਨਲਾਈਨ ਬੱਚਿਆਂ ਦੀ ਪੜ੍ਹਾਈ ਜਾਰੀ ਰੱਖੀ ਜਾਵੇਗੀ। ਹੁਣ ਛੋਟੇ ਬੱਚਿਆਂ ਦੇ ਬਾਰੇ ਵੀ ਪੰਜਾਬ ਸਰਕਾਰ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ। ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਸਕੂਲਾਂ ਅੰਦਰ ਬੱਚਿਆਂ ਦੇ ਆਉਣ ਉੱਪਰ ਪਾ ਬੰਦੀ ਲਗਾ ਦਿੱਤੀ ਹੈ। ਉੱਥੇ ਹੀ ਹੁਣ ਪੰਜਾਬ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਵੱਲੋਂ ਵੀ ਇੱਕ ਅਹਿਮ ਐਲਾਨ ਕੀਤਾ ਗਿਆ ਹੈ।ਸੂਬੇ ਅੰਦਰ ਲਗਾਤਾਰ ਵਧ ਰਹੇ ਕਰੋਨਾ ਨੂੰ ਦੇਖਦੇ ਹੋਏ ਆਂਗਨਵਾੜੀ ਕੇਂਦਰਾਂ ਨੂੰ ਵੀ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।

ਇਨ੍ਹਾਂ ਆਂਗਨ ਵਾੜੀ ਕੇਂਦਰਾਂ ਵਿੱਚ ਵਰਕਰ ਅਤੇ ਹੈਲਪਰ ਰੋਜ਼ਾਨਾ ਦੀ ਤਰ੍ਹਾਂ ਹੀ ਮੌਜੂਦ ਰਹਿਣਗੇ। ਆਂਗ ਨਵਾੜੀ ਕੇਂਦਰ ਵਿੱਚ ਆਉਣ ਵਾਲੇ ਬੱਚਿਆਂ ਦੀਆਂ ਗਤੀਵਿਧੀਆਂ ਦੇ ਪੂਰੀ ਤਰ੍ਹਾਂ ਨਜ਼ਰ ਰੱਖਣਗੇ ਅਤੇ ਘਰ-ਘਰ ਜਾ ਕੇ ਬੱਚਿਆਂ ਨੂੰ ਰਾਸ਼ਨ ਅਤੇ ਹੋਰ ਸਮੱਗਰੀ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਵੀ ਕਿਹਾ ਕਿ ਛੋਟੇ ਬੱਚਿਆਂ ਨੂੰ ਦੂਰ ਰੱਖਣ ਲਈ ਵੱਡੇ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.