Home / ਤਾਜ਼ਾ ਖਬਰਾਂ / ਸੱਚਖੰਡ ਸ਼੍ਰੀ ਹਜੂਰ ਸਾਹਿਬ ਜੀ ਤੋਂ ਆਈ ਇਹ ਵੱਡੀ ਖ਼ਬਰ

ਸੱਚਖੰਡ ਸ਼੍ਰੀ ਹਜੂਰ ਸਾਹਿਬ ਜੀ ਤੋਂ ਆਈ ਇਹ ਵੱਡੀ ਖ਼ਬਰ

ਸ਼੍ਰੀ ਹਜ਼ੂਰ ਸਾਹਿਬ ਤੋਂ ਆਈ ਵੱਡੀ ਖਬਰ”ਬੀਤੇ ਦਿਨ ਮਹਾਰਾਸ਼ਟਰ ਸਰਕਾਰ ਨੇ ਸੁਪਰੀਮ ਕੋਰਟ ‘ਚ ਕਿਹਾ ਸੀ ਕਿ ਨਾਂਦੇੜ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੂੰ ਰਵਾਇਤਾਂ ਅਨੁਸਾਰ ਕੋਵਡ ਦੇ ਦੌਰ ‘ਚ ਦੁਸਹਿਰੇ ‘ਤੇ ਨਗਰ ਕੀਰਤਨ ਸਜਾਉਣ ਦੀ ਆਗਿਆ ਦੇਣਾ ਅਮਲੀ ਤੌਰ ‘ਤੇ ਸਹੀ ਨਹੀਂ ਹੈ ਤੇ ਰਾਜ ਸਰਕਾਰ ਨੇ ਕਰੋਨਾ ਕਾਰਨ ਧਾਰਮਿਕ ਤਿਉਹਾਰਾਂ ‘ਤੇ ਨਗਰ ਕੀਰਤਨ ਸਜਾਉਣ ‘ਤੇ ਰੋਕ ਲਾਉਣ ਦਾ ਫ਼ੈਸਲਾ ਸੋਚ ਸਮਝ ਕੇ ਕੀਤਾ ਹੈ।

ਰਾਜ ਸਰਕਾਰ ਨੇ ਕਿਹਾ ਕਿ ਨਗਰ ਕੀਰਤਨਾਂ ਦੇ ਨਤੀਜੇ ਕਰੋਨਾ ਦੌਰਾਨ ਸਹੀ ਨਹੀ ਹੋ ਸਕਦੇ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੇ ਸੰਬੰਧ ਵਿਚ ਸੁਪਰੀਮ ਕੋਰਟ ਨੇ ਅੱਜ ਮਹਾਰਾਸ਼ਟਰ ਐੱਸ.ਡੀ.ਐੱਮ.ਏ. ਨੂੰ ਕਿਹਾ ਕਿ ਕਰੋਨਾ ਦਰਮਿਆਨ ਨਾਂਦੇੜ ਗੁਰਦੁਆਰੇ ‘ਚ ਦੁਸਹਿਰਾ ਬਣਾਉਣ ‘ਤੇ ਉਹ ਫੈਸਲਾ ਕਰੇ। ਜੱਜ ਐੱਲ. ਨਾਗੇਸ਼ਵਰ ਰਾਵ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਜ਼ਮੀਨੀ ਸਥਿਤੀ ਦੇ ਆਧਾਰ ‘ਤੇ ਫੈਸਲਾ ਕਰਨਾ ਹੋਵੇਗਾ। ਬੈਂਚ ਨੇ ਨਾਂਦੇੜ ਗੁਰਦੁਆਰਾ ਪ੍ਰਬੰਧਨ ਤੋਂ ਐੱਸ.ਡੀ.ਐੱਮ.ਏ. ਦੇ ਸਾਹਮਣੇ ਮੰਗਲਵਾਰ ਤੱਕ ਰਿਪੋਰਟ ਦਾਖਲ ਕਰਨ ਦਾ ਨਿਰਦੇਸ਼ ਵੀ ਦਿੱਤਾ। ਸੁਪਰੀਮ ਕੋਰਟ ਨੇ ਗੁਰਦੁਆਰਾ ਪ੍ਰਬੰਧਨ ਨੂੰ ਕਿਹਾ ਕਿ ਜੇਕਰ ਉਹ ਮਹਾਰਾਸ਼ਟਰ ਐੱਸ.ਡੀ.ਐੱਮ.ਏ. ਦੇ ਫੈਸਲੇ ਤੋਂ ਸੰਤੁਸ਼ਟ ਨਹੀਂ ਹੁੰਦਾ ਹੈ ਤਾਂ ਉਹ ਮੁੰਬਈ ਹਾਈ ਕੋਰਟ ਦਾ ਰੁਖ ਕਰ ਸਕਦਾ ਹੈ।

ਦੱਸ ਦਈਏ ਕਿ ਗੁਰਦੁਆਰਾ ਬੋਰਡ ਨੇ ਸੁਪਰੀਮ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕਰਕੇ ਤਿੰਨ ਸਦੀਆਂ ਪੁਰਾਣੀ ਰਵਾਇਤ ਮੁਤਾਬਕ ਕੁਝ ਸ਼ਰਤਾਂ ਨਾਲ ਦੁਸਹਿਰਾ, ਤਖ਼ਤ ਇਸ਼ਨਾਨ, ਦੀਪਮਾਲਾ ਤੇ ਗੁਰਤਾ ਗੁੱਦੀ ਸਮਾਗਮਾਂ ਲਈ ਇਜਾਜ਼ਤ ਮੰਗੀ ਸੀ। ਉਧਰ ਸੂਬਾ ਸਰਕਾਰ ਨੇ ਆਪਣੇ ਹਲਫ਼ਨਾਮੇ ਵਿੱਚ ਕਿਹਾ ਹੈ ਕਿ ਉਸ ਨੇ ਸੋਚ ਸਮਝ ਕੇ ਹੀ ਧਾਰਮਿਕ ਤਿਓਹਾਰਾਂ ਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਇਕੱਤਰ ਹੋਣ ’ਤੇ ਰੋਕ ਲਗਾਈ ਹੈ ਤਾਂ ਜੋ ਕਰੋਨਾ ਦਾ ਪਸਾਰ ਨਾ ਹੋਵੇ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.