Home / ਹੋਰ ਜਾਣਕਾਰੀ / ਸਤਿਗੁਰੂ ਜੀ ਆਪ ਸਹਾਈ ਹੁੰਦੇ ਨੇ

ਸਤਿਗੁਰੂ ਜੀ ਆਪ ਸਹਾਈ ਹੁੰਦੇ ਨੇ

ਮਾਇਆ ਦੀ ਕੋਈ ਕਮੀਂ ਨਹੀਂ ਰਹੇਗੀ ਜੇਕਰ ‘ਜਿਹਨਾ ਨੂੰ ਕੋਈ ਰਾਹ ਨਹੀਂ ਲੱਭ ਰਿਹਾ ਜਰੂਰ ਸੁਣੋ”ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।**(ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ ?

॥੧॥ ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ)। ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ ॥੧॥ ਰਹਾਉ ॥ (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ॥੨॥ ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇ ਸ਼ ਨਹੀਂ ਹੁੰਦਾ ॥੩॥ ਰਵਿਦਾਸ ਜੀ ਆਖਦੇ ਹਨ – (ਹੇ ਮਾਧੋ!)

ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ, ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ॥੪॥੨॥*

About Jagjit Singh

Check Also

ਇਸ ਪਵਿੱਤਰ ਖੂਹ ਦੇ ਜਲ ਨਾਲ ਦੂਰ ਹੁੰਦੇ ਚਮੜੀ ਰੋਗ, America Canada ਤੋਂ ਆਉਂਦੀ ਹੈ ਸੰਗਤ

ਤੁਹਾਨੂੰ ਅੱਜ ਅਸੀਂ ਇਕ ਗੁਰਦਵਾਰਾ ਸਾਹਿਬ ਬਾਰੇ ਦੱਸ ਰਹੇ ਹਾਂ ਜਿਸ ਗੁਰਦਵਾਰਾ ਸਾਹਿਬ ਦਾ ਨਾਮ …

Leave a Reply

Your email address will not be published.