Home / ਤਾਜ਼ਾ ਖਬਰਾਂ / ਸਰਕਾਰ ਦੀ ਕਿਸਾਨਾਂ ਨੂੰ ਇਹ ਨਵੀ ਪੇਸ਼ਕਸ਼ ਪਰ

ਸਰਕਾਰ ਦੀ ਕਿਸਾਨਾਂ ਨੂੰ ਇਹ ਨਵੀ ਪੇਸ਼ਕਸ਼ ਪਰ

ਕਿਸਾਨ ਘੋਲ ਅੱਜ ਲਗਾਤਾਰ 56 ਵੇਂ ਦਿਨ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਜਾਰੀ ਹੈ। ਇਸ ਦੌਰਾਨ ਅੱਜ ਸਰਕਾਰ ਅਤੇ 40 ਦੇ ਕਰੀਬ ਕਿਸਾਨ ਜੱਥੇਬੰਦੀਆਂ ਦੀ 10ਵੇਂ ਗੇੜ ਦੀ ਮੀਟਿੰਗ ਹੋਈ। ਇਹ ਮੁਲਾਕਾਤ ਵੀ ਬੇਸਿੱਟਾ ਰਹੀ। ਹੁਣ 22 ਜਨਵਰੀ ਨੂੰ ਦੁਪਹਿਰ 12 ਵਜੇ ਕਿਸਾਨਾਂ ਅਤੇ ਸਰਕਾਰ ਦਰਮਿਆਨ ਬੈਠਕ ਹੋਵੇਗੀ।ਸੂਤਰਾਂ ਅਨੁਸਾਰ ਮੀਟਿੰਗ ਵਿੱਚ ਸਰਕਾਰ ਨੇ ਕਿਸਾਨਾਂ ਨੂੰ ਨਵੇਂ ਖੇਤੀਬਾੜੀ ਕਾਨੂੰਨ ‘ਤੇ ਦੋ ਸਾਲਾਂ ਲਈ ਪਾਬੰਦੀ ਲਗਾ ਕੇ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ।

ਕਿਸਾਨ ਲੀਡਰਾਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਠੁ ਕਰਾ ਦਿੱਤਾ। ਮੀਟਿੰਗ ਵਿੱਚ ਐਮਐਸਪੀ ‘ਤੇ ਵੀ ਵਿਚਾਰ ਵਟਾਂਦਰੇ ਕੀਤੇ ਗਏ। ਦੱਸ ਦਈਏ ਕਿ ਸੂਤਰਾਂ ਅਨੁਸਾਰ ਖੇਤੀਬਾੜੀ ਮੰਤਰੀ ਨੇ ਇੱਥੋਂ ਤੱਕ ਕਿਹਾ ਕਿ ਜੇਕਰ ਕਿਸਾਨ ਕਮੇਟੀ ਬਣਾ ਕੇ ਨੁਮਾਇੰਦਗੀ ਵਿਚਾਰ ਵਟਾਂਦਰੇ ਲਈ ਤਿਆਰ ਹਨ ਤਾਂ ਸਰਕਾਰ ਅਦਾਲਤ ਵਿੱਚ ਹਲਫਨਾਮਾ ਦੇਣ ਲਈ ਵੀ ਤਿਆਰ ਹੋਵੇਗੀ ਕਿ ਕਾਨੂੰਨ ਦੋ ਸਾਲਾਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ।

ਪਿਛਲੀ ਵਾਰਤਾ ‘ਚ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ ਗੈਰ ਰਸਮੀ ਸਮੂਹ ਬਣਾਉਣ ਅਤੇ ਆਪਣੀਆਂ ਮੰਗਾਂ ਬਾਰੇ ਸਰਕਾਰ ਨੂੰ ਇਕ ਖਰੜਾ ਜਮ੍ਹਾ ਕਰਨ ਲਈ ਕਿਹਾ ਸੀ। ਹਾਲਾਂਕਿ, ਕਿਸਾਨ ਜੱਥੇਬੰਦੀਆਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ ‘ਤੇ ਅੜੀਆਂ ਰਹੀਆਂ।ਉੱਧਰ ਦੂਜੇ ਪਾਸੇ ਦੱਸ ਦਈਏ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੀਤੇ ਆਪਣੇ ਐਲਾਨ ਮੁਤਾਬਕ ਅੱਜ ਕਿਸਾਨਾਂ ਦੇ ਦੋ ਵੱਡੇ ਜੱਥੇ ਟਰੈਕਟਰ ਟਰਾਲੀਆਂ ਨਾਲ (ਬਿਆਸ ਤੇ ਹਰੀਕੇ ਪੱਤਣ) ਤੋਂ ਦਿੱਲੀ ਲਈ ਰਵਾਨਾ ਹੋਏ।

26 ਜਨਵਰੀ ਦੇ ਟਰੈਕਟਰ ਮਾਰਚ ਨੂੰ ਧਿਆਨ ‘ਚ ਰੱਖਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਇਸ ਵਾਰ ਆਪਣੇ 5ਵੇਂ ਜੱਥੇ ਨੂੰ ਦੋ ਹਿੱਸਿਆਂ ‘ਚ ਵੰਡਦੇ ਹੋਏ 15 ਦਿਨਾਂ ਦੀ ਬਜਾਏ ਅੱਠ ਦਿਨਾਂ ਬਆਦ ਹੀ ਰਵਾਨਾ ਕੀਤਾ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.