Home / ਤਾਜ਼ਾ ਖਬਰਾਂ / ਸਿੱਖਿਆ ਮੰਤਰੀ ਦਾ ਸਕੂਲਾਂ ਬਾਰੇ ਵੱਡਾ ਐਲਾਨ

ਸਿੱਖਿਆ ਮੰਤਰੀ ਦਾ ਸਕੂਲਾਂ ਬਾਰੇ ਵੱਡਾ ਐਲਾਨ

ਕਰਨਾ ਦੇ ਕਰਕੇ ਸਾਰੇ ਦੇਸ਼ ਦਾ ਤਾਣਾ ਬਣਾ ਹਿਲਾ ਪਿਆ ਹੈ |US ਵਰਗੇ ਦੁਨੀਆ ਦੇ ਚੋਟੀ ਦੇ ਮੁਲਖ ਵੀ ਇਸ ਦੇ ਕਰਕੇ ਪ੍ਰਭਾਵਿਤ ਹੋਏ ਹਨ |ਸਿੱਖਿਆ ਮੰਤਰੀ ਦਾ ਸਕੂਲਾਂ ਬਾਰੇ ਵੱਡਾ ਐਲਾਨ ਜਾਣਕਾਰੀ ਅਨੁਸਾਰ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਕਹਿਣਾ ਹੈ ਕਿ ਜਦੋਂ ਤੱਕ ਕਰੋਨਾ ਦਾ ਖਾਤਮਾ ਨਹੀਂ ਹੁੰਦਾ, ਉਦੋਂ ਤੱਕ ਪੰਜਾਬ ਚ ਸਕੂਲ ਨਹੀਂ ਖੁੱਲ੍ਹਣਗੇ। ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ।

ਇਸ ਕਰਕੇ ਅਸੀਂ ਇਨ੍ਹਾਂ ਦਾ ਜੀਵਨ ਰਿਸਕ ਚ ਨਹੀਂ ਪਾ ਸਕਦੇ। ਕਰੋਨਾ ਚੱਲਦਾ ਹੈ, ਇਸ ਲਈ ਜਦੋਂ ਤੱਕ ਇਸ ਦਾ ਖਾਤਮਾ ਨਹੀਂ ਹੁੰਦਾ, ਉਦੋਂ ਤੱਕ ਅਸੀਂ ਵਿਦਿਆਰਥੀਆਂ ਨੂੰ ਸੁਰੱਖਿਅਤ ਰੱਖਣਾ ਚਾਹੁੰਦੇ ਹਾਂ। ਸਿੰਗਲਾ ਨੇ ਕਿਹਾ ਕਿ ਸਾਨੂੰ ਵਿਦਿਆਰਥੀਆਂ ਦੀ ਸਿੱਖਿਆ ਦੇ ਨਾਲ-ਨਾਲ ਸਿਹਤ ਦੀ ਵੀ ਚਿੰਤਾ ਹੈ। ਸਾਡੀ ਸਰਕਾਰ ਕਰੋਨਾ ਨੂੰ ਹਰਾ ਕੇ ਜਿੱਤ ਦਰਜ ਕਰੇਗੀ ਅਤੇ ਜਦੋਂ ਪੰਜਾਬ ਵਿਚ ਪੂਰੀ ਤਰ੍ਹਾਂ ਇਸ ਮਾਰੂ ਵਾਇ ਰਸ ਦਾ ਅਸਰ ਖ਼ਤਮ ਹੋ ਜਾਵੇਗਾ ਤਾਂ ਸਕੂਲ ਖੁੱਲ੍ਹਣ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ। ਦੱਸ ਦਈਏ ਕਿ ਇਸ ਸਾਲ ਫ਼ੀਸ ਨਹੀਂ ਲੈਣਗੇ ਸਰਕਾਰੀ ਸਕੂਲ ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਕਰੋਨਾ ਦੇ ਚੱਲਦਿਆਂ ਸੂਬੇ ਅੰਦਰ ਸਰਕਾਰੀ ਸਕੂਲ ਵਿੱਦਿਅਕ ਸੈਸ਼ਨ 2020-21 ਲਈ ਵਿਦਿਆਰਥੀਆਂ ਕੋਲੋਂ ਕੋਈ ਵੀ ਦਾਖ਼ਲਾ ਫ਼ੀਸ, ਮੁੜ ਦਾਖ਼ਲਾ ਅਤੇ ਟਿਊਸ਼ਨ ਫ਼ੀਸ ਨਹੀਂ ਲੈਣਗੇ ਮਤਲਬ ਕਿ ਸਰਕਾਰੀ ਸਕੂਲਾਂ ਚ ਇਸ ਵਾਰ ਕੋਈ ਵੀ ਫ਼ੀਸ ਨਹੀਂ ਲੱਗੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਨਿੱਜੀ ਸਕੂਲਾਂ ਦੇ ਫ਼ੀਸ ਲੈਣ ਦਾ ਸਬੰਧ ਹੈ, ਸੂਬਾ ਸਰਕਾਰ ਪਹਿਲਾਂ ਹੀ ਅਦਾਲਤ ਚ ਜਾ ਚੁੱਕੀ ਹੈ ਪਰ ਸਰਕਾਰੀ ਸਕੂਲਾਂ ਵੱਲੋਂ ਪੂਰੇ ਸਾਲ ਲਈ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਜੀ ਤੇ ਆਪਣੇ ਕੀਮਤੀ ਸੁਝਾਅ ਜਰੂਰ ਦੇਣਾ ਜੀ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.