Home / ਤਾਜ਼ਾ ਖਬਰਾਂ / ਸਿੱਖਿਆ ਮੰਤਰੀ ਨੇ ਸਕੂਲ ਬਾਰੇ ਦੇਖੋ ਕੀ ਕਿਹਾ

ਸਿੱਖਿਆ ਮੰਤਰੀ ਨੇ ਸਕੂਲ ਬਾਰੇ ਦੇਖੋ ਕੀ ਕਿਹਾ

ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਵਿੱਚ ਜਿਥੇ ਰਾਤ ਦਾ ਕਰਫ਼ਊ ਲਾਗੂ ਕੀਤਾ ਗਿਆ ਹੈ ਜੋ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਗਾਤਾਰ ਜਾਰੀ ਰਹਿੰਦਾ ਹੈ। ਉਥੇ ਹੀ ਸਰਕਾਰ ਵੱਲੋਂ ਵੱਡੀਆਂ ਹਦਾਇਤਾਂ ਦੇ ਨਾਲ 15 ਮਈ ਤੱਕ ਲਈ ਮਿੰਨੀ ਤਾਲਾਬੰਦੀ ਵੀ ਕੀਤੀ ਗਈ ਹੈ। ਜਿੱਥੇ ਸਰਕਾਰ ਵੱਲੋਂ ਧਾਰਮਿਕ , ਰਾਜਨੀਤਿਕ ਅਤੇ ਸਮਾਜਿਕ ਇਕੱਠ ਉਪਰ ਪਾਬੰਦੀ ਲਗਾਈ ਗਈ ਹੈਉਥੇ ਹੀ ਦਫ਼ਤਰਾਂ ਦੇ ਵਿੱਚ ਵੀ ਕਰਮਚਾਰੀਆਂ ਦੀ ਗਿਣਤੀ 50 ਫੀਸਦੀ ਕੀਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪਿਛਲੇ ਸਾਲ ਤੋਂ ਹੀ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ।ਦੱਸ ਦਈਏ ਕਿ ਉਥੇ ਹੀ ਬੱਚਿਆਂ ਦੀ ਆਨਲਾਈਨ ਪੜ੍ਹਾਈ ਜਾਰੀ ਰੱਖੀ ਜਾ ਰਹੀ ਹੈ। ਤੇ ਅਧਿਆਪਕਾਂ ਦੀਆਂ ਸਹੂਲਤਾਂ ਲਈ ਵੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਇਨ੍ਹਾਂ ਸਕੂਲਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਕੂਲਾਂ ਦੇ ਕੰਮਕਾਜ ਨੂੰ ਸਹੀ ਢੰਗ ਨਾਲ ਚਲਾਉਣ ਲਈ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਹੇਠ 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਦੱਸ ਦਈਏ ਕਿ ਇਹ ਫ਼ੈਸਲਾ ਪ੍ਰਾਇਮਰੀ ਸਿੱਖਿਆ ਅਫਸਰਾਂ ਅਤੇ ਅਧਿਆਪਕਾਂ ਨੂੰ ਪੇਸ਼ ਆਉਣ ਵਾਲੀਆਂ ਦਿੱਕਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ। ਜਿਸ ਨਾਲ ਅਧਿਆਪਕਾਂ ਨੂੰ ਕੰਮਕਾਜ ਵਿਚ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਹੱਲ ਹੋ ਜਾਣਗੀਆਂ। ਇਸ ਯੋਜਨਾ ਦੇ ਅਨੁਸਾਰ ਤਬਦੀਲ ਕੀਤੇ ਗਏ ਬਲਾਕ ਦੇ ਅਨੁਸਾਰ ਹੀ ਅਧਿਆਪਕਾਂ ਦਾ ਸਰਵਿਸ ਰਿਕਾਰਡ ਵੀ ਬਦਲ ਦਿੱਤਾ ਜਾਵੇਗਾ। ਇਹ ਰਿਕਾਰਡ ਈ ਪੰਜਾਬ ਪੋਰਟਲ ਤੇ ਅਪਡੇਟ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

About Jagjit Singh

Check Also

ਦੋ ਪਕੀਆਂ ਸਹੇਲੀਆਂ ਨੇ ਇਕੋ ਹੀ ਆਦਮੀ ਇਸ ਕਰਕੇ ਕਰਵਾਇਆ ਵਿਆਹ

ਦੋ ਔਰਤਾਂ ਨੇ ਆਪਸੀ ਸਹਿਮਤੀ ਨਾਲ ਇੱਕ ਹੀ ਮੁੰਡੇ ਨਾਲ ਵਿਆਹ ਕਰ ਲਿਆ।ਦੋਵਾਂ ਦੀ ਪੱਕੀ …

Leave a Reply

Your email address will not be published. Required fields are marked *