ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ “ਘਰ ਚ ਸੁੱਖ ਸ਼ਾਤੀ ਲਈ ਇਹ ਪਾਠ ਰੋਜਾਨਾ ਕਰਿਆ ਕਰੋ ਜੀ” ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ।**ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ।
ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ।
ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥* ।ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ।
